ਅਧਿਆਪਕਾਂ ਦੇ ਡਰੈੱਸ ਕੋਡ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਿਭਾਗ ਨੇ ਲਿਆ ਅਹਿਮ ਫ਼ੈਸਲਾ
Monday, Jul 21, 2025 - 09:44 AM (IST)

ਚੰਡੀਗੜ੍ਹ (ਸ਼ੀਨਾ) : ਚੰਡੀਗੜ੍ਹ ਸਿੱਖਿਆ ਵਿਭਾਗ ਨੇ ਹੁਣ ਸਥਾਨਕ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਲਈ ਨਵੀਂ ਸਮਾਂ ਸੀਮਾ 14 ਅਗਸਤ ਨਿਰਧਾਰਤ ਕੀਤੀ ਹੈ। ਅਧਿਆਪਕਾਂ ਅਤੇ ਯੂਨੀਅਨਾਂ ਦੀਆਂ ਬੇਨਤੀਆਂ ਨੂੰ ਧਿਆਨ ’ਚ ਰੱਖਦਿਆਂ ਅਤੇ ਵਿਵਹਾਰਕ ਪਾਬੰਦੀਆਂ ਦੀ ਸਮੀਖਿਆ ਕਰਦਿਆਂ ਇਹ ਫ਼ੈਸਲਾ ਲਿਆ ਹੈ। ਵਿਭਾਗ ਵੱਲੋਂ ਜਾਰੀ ਹੁਕਮ ’ਚ ਕਿਹਾ ਗਿਆ ਹੈ ਕਿ ਸਾਰੇ ਅਧਿਆਪਕ ਇਸ ਸਮੇਂ ਦੌਰਾਨ ਵਰਦੀਆਂ ਖ਼ਰੀਦਣਗੇ ਅਤੇ ਸਿਲਾਈ ਕਰਵਾਉਣਗੇ ਤਾਂ ਜੋ ਹਰ ਕੋਈ ਆਜ਼ਾਦੀ ਦਿਹਾੜੇ ਤੱਕ ਵਰਦੀਆਂ ਪਹਿਨ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ, ਵੱਡੀ ਸਕੀਮ ਦਾ ਲਾਭ ਲੈਣਾ ਹੈ ਤਾਂ...
ਜ਼ਿਕਰਯੋਗ ਹੈ ਕਿ ਇਸ ਸਾਲ ਅਪ੍ਰੈਲ ’ਚ ਵਿਭਾਗ ਨੇ ਅਧਿਆਪਕਾਂ ਲਈ ਡਰੈੱਸ ਕੋਡ ਲਾਗੂ ਕਰਨ ਦਾ ਐਲਾਨ ਕੀਤਾ ਸੀ, ਜਿਸ ਨਾਲ ਚੰਡੀਗੜ੍ਹ ਸਕੂਲ ਅਧਿਆਪਕਾਂ ਲਈ ਵਰਦੀਆਂ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣ ਗਿਆ। ਯੂ. ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਲਾਹ ’ਤੇ ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਇਹ ਪਹਿਲ ਸਭ ਤੋਂ ਪਹਿਲਾਂ ਪੀ. ਐੱਮ. ਸ਼੍ਰੀ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਧਨਾਸ ’ਚ ਸ਼ੁਰੂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਬਰਨਾਲਾ ਮਗਰੋਂ ਅੱਜ ਧੂਰੀ ਵਾਲਿਆਂ ਨੂੰ ਮਿਲੇਗਾ ਵੱਡਾ ਤੋਹਫ਼ਾ, CM ਮਾਨ ਵੰਡਣਗੇ ਗੱਫੇ
ਬਾਅਦ ’ਚ ਸ਼ਹਿਰ ਦੇ ਬਾਕੀ ਸਕੂਲਾਂ ਲਈ 30 ਜੂਨ ਤੱਕ ਇਹ ਹੁਕਮ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ ਕੁੱਝ ਘੰਟਿਆਂ ਬਾਅਦ ਹੀ ਫੈਕਲਟੀ ਮੈਂਬਰਾਂ ਵੱਲੋਂ ਵਰਦੀ ਦੇ ਰੰਗ ’ਤੇ ਚੁੱਕੇ ਗਏ ਸਵਾਲਾਂ ਦੇ ਮੱਦੇਨਜ਼ਰ ਇਹ ਫ਼ੈਸਲਾ ਰੱਦ ਕਰ ਦਿੱਤਾ ਗਿਆ ਸੀ। ਫਿਰ ਇਹ ਹੁਕਮ ਲਾਗੂ ਕਰਨ ਦੀ ਆਖ਼ਰੀ ਮਿਤੀ 20 ਜੁਲਾਈ ਤੈਅ ਕੀਤੀ ਗਈ ਸੀ। ਇਸ ਤੋਂ ਬਾਅਦ ਅਧਿਆਪਕਾਂ ਤੇ ਕਈ ਯੂਨੀਅਨਾਂ ਦੇ ਵਿਰੋਧ ਤੋਂ ਬਾਅਦ ਇਹ ਤਾਰੀਖ਼ ਹੁਣ ਵਧਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8