ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
Wednesday, May 14, 2025 - 06:29 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹੁਣ ਸਰਕਾਰ ਵੱਲੋਂ ਇਸ ਸੰਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਕਰਮਚਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ 31 ਮਈ 2025 ਤੱਕ ਰੱਦ ਕਰਨ ਸਬੰਧੀ ਹੁਕਮ ਕੀਤੇ ਗਏ ਸਨ। ਹੁਣ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਮੌਜੂਦਾ ਹਾਲਾਤ ਵਿਚ ਸੁਧਾਰ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕਿਸੇ ਅਧਿਕਾਰੀ, ਕਰਮਚਾਰੀ ਨੂੰ ਛੁੱਟੀ ਦੀ ਲੋੜ ਹੋਵੇ ਤਾਂ ਨਵੇਂ ਸਿਰੇ ਤੋਂ ਛੁੱਟੀ ਅਪਲਾਈ ਕਰਨਗੇ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀ ਛੁੱਟੀਆਂ ਨੂੰ ਲੈਕੇ ਵੱਡੀ ਖ਼ਬਰ, ਜਾਣੋ ਕਦੋਂ ਹੋਵੇਗਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e