ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ

Thursday, Mar 26, 2026 - 06:40 PM (IST)

ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ! ਗੈਸ ਏਜੰਸੀਆਂ ਤੇ ਪੈਟਰੋਲ ਪੰਪਾਂ ਨੂੰ ਲੈ ਨਵੇਂ ਹੁਕਮ ਜਾਰੀ

ਨਵਾਂਸ਼ਹਿਰ (ਤ੍ਰਿਪਾਠੀ)-ਨਵਾਂਸ਼ਹਿਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹੇ 'ਚ ਐੱਲ. ਪੀ. ਜੀ. ਸਿਲੰਡਰ, ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ ਦੀ ਉਪਲੱਬਧਤਾ ਨੂੰ ਲੈ ਕੇ ਚਿੰਤਾ ਨਾ ਕਰਨ। ਉਨ੍ਹਾਂ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀ ਗੈਸ ਏਜੰਸੀਆਂ ’ਤੇ ਪੈਨੀ ਨਜ਼ਰ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ 'ਚ 'ਜੈ ਸ਼੍ਰੀ ਰਾਮ' ਦੇ ਜੈਕਾਰਿਆਂ ਦੀ ਗੂੰਜ, ਸੁਖਬੀਰ, ਮਜੀਠੀਆ, ਅਸ਼ਵਨੀ ਸ਼ਰਮਾ ਸਣੇ ਪੁੱਜੀਆਂ ਕਈ ਸ਼ਖ਼ਸੀਅਤਾਂ

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਰੂਰੀ ਵਸਤਾਂ ਦੇ ਸਟਾਕ ਦਾ ਅਧਿਕਾਰੀਆਂ, ਐੱਲ. ਪੀ. ਜੀ. ਅਤੇ ਪੈਟਰੋਲੀਅਮ ਡੀਲਰਾਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕਰਕੇ ਸਮੀਖਿਆ ਕੀਤੀ ਜਾ ਰਹੀ ਹੈ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲੋੜੀਂਦੀ ਮਾਤਰਾ ਵਿੱਚ ਐੱਲ. ਪੀ. ਜੀ. ਅਤੇ ਪੈਟਰੋਲੀਅਮ ਪਦਾਰਥ ਉਪਲੱਬਧ ਹਨ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਡਰਨ ਦੀ ਲੋੜ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਘਬਰਾ ਕੇ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਸਿਲੰਡਰ ਖਰੀਦਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਿਵਹਾਰ ਬੇਲੋੜੀਆਂ ਸਮੱਸਿਆਵਾਂ ਪੈਦਾ ਕਰਦਾ ਹੈ ਅਤੇ ਸਪਲਾਈ ਚੇਨ ਦੇ ਪ੍ਰਬੰਧਨ ਨੂੰ ਪ੍ਰਭਾਵਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਜ਼ਰੂਰੀ ਵਸਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਪਹਿਲਾਂ ਹੀ ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ਈ. ਐੱਸ. ਐੱਮ. ਏ) ਲਾਗੂ ਕੀਤਾ ਹੋਇਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਐੱਲ. ਪੀ. ਜੀ. ਸਿਲੰਡਰ ਅਤੇ ਪੈਟਰੋਲੀਅਮ ਪਦਾਰਥਾਂ ਵਰਗੀਆਂ ਜ਼ਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਡੌਂਕੀ ਰੂਟ ਜ਼ਰੀਏ ਮਨੁੱਖੀ ਤਸਕਰੀ 'ਤੇ ਹਾਈਕੋਰਟ ਨੇ ਵਿਖਾਈ ਸਖ਼ਤੀ, ਸੁਣਾਇਆ ਵੱਡਾ ਫ਼ੈਸਲਾ

ਉਨ੍ਹਾਂ ਪੁਸ਼ਟੀ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਲਈ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਰਸੋਈ ਗੈਸ ਸਿਲੰਡਰ ਦੀ ਬੁਕਿੰਗ ਸੁਚਾਰੂ ਢੰਗ ਨਾਲ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਬਿਨਾਂ ਬੁਕਿੰਗ ਦੇ ਕੋਈ ਵੀ ਸਿਲੰਡਰ ਮੁਹੱਈਆ ਨਾ ਕਰਵਾਇਆ ਜਾਵੇ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਐੱਲ. ਪੀ. ਜੀ. ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਡਿਲੀਵਰੀ ਕਰਨ ਵਾਲੇ ਵਿਅਕਤੀ ਨਾਲ ਓ. ਟੀ. ਪੀ. ਸਾਂਝਾ ਕਰਨ ਲਈ ਏਜੰਸੀਆਂ ਤੋਂ ਆਪਣੇ ਬਕਾਇਆ ਈ-ਕੇ. ਵਾਈ. ਸੀ. ਅਪਡੇਟ ਕਰਵਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਗਾਹਕਾਂ ਨੂੰ ਗੈਸ ਏਜੰਸੀਆਂ 'ਤੇ ਭੀੜ ਨਾ ਲਗਾਉਣ ਦੀ ਸਲਾਹ ਦਿੱਤੀ ਕਿਉਂਕਿ ਉਹ ਮਿਸਡ ਕਾਲ ਰਾਹੀਂ ਆਸਾਨੀ ਨਾਲ ਆਪਣੇ ਸਿਲੰਡਰ ਬੁੱਕ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ: ਮਜੀਠੀਆ ਨੇ CBI ਜਾਂਚ ਦੇ ਮੁੱਦੇ 'ਤੇ ਰਾਜਾ ਵੜਿੰਗ ਨੂੰ ਘੇਰਿਆ, 'ਯੂ-ਟਰਨ' ਲੈਣ ਦੇ ਲਾਏ ਇਲਜ਼ਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News