ਪੰਜਾਬ 'ਚ ਇੰਟਰਨੈੱਟ ਸੇਵਾਵਾਂ ਨੂੰ ਲੈ ਕੇ ਨਵੇਂ ਆਦੇਸ਼ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਵਧਾਈ ਪਾਬੰਦੀ
Thursday, Mar 23, 2023 - 12:58 PM (IST)
ਚੰਡੀਗੜ੍ਹ : ਪੰਜਾਬ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ 'ਚ ਇੰਟਰਨੈੱਟ 'ਤੇ ਲੱਗੀ ਪਾਬੰਦੀ ਨੂੰ ਕੈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ, ਸੰਗਰੂਰ ਅਤੇ ਅਜਨਾਲਾ 'ਚ ਮੋਬਾਇਲ ਇੰਟਰਨੈੱਟ ਸੇਵਾ ਬਹਾਲ ਕਰ ਦਿੱਤੀ ਗਈ ਹੈ ਜਦਕਿ ਜ਼ਿਲ੍ਹਾ ਤਰਨਤਾਰਨ ਅਤੇ ਫਿਰੋਜ਼ਪੁਰ 'ਚ ਇੰਟਰਨੈੱਟ ਬੈਨ ਨੂੰ ਹੋਰ ਵਧਾ ਦਿੱਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 'ਚ ਕੱਲ੍ਹ ਤੱਕ ਪਾਬੰਦੀ ਵਧਾਈ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਦੇ YPS ਚੌਂਕ 'ਚ ਵੀ ਇਹ ਪਾਬੰਦੀ ਹਟਾ ਦਿੱਤੀ ਹਈ ਹੈ।
ਇਹ ਵੀ ਪੜ੍ਹੋ- ਮਾਨਸਾ ਦੀ ਨੇਤਰਹੀਣ ਵੀਰਪਾਲ ਕੌਰ ਨੇ ਵਧਾਇਆ ਸੂਬੇ ਦਾ ਮਾਣ, ਜੂਡੋ-ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਗੋਲਡ ਮੈਡਲ
ਜ਼ਿਕਰਯੋਗ ਹੈ ਕਿ ਪੰਜਾਬ ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਗ੍ਰਹਿ ਮੰਤਰਾਲੇ ਨੇ ਬੀਤੇ ਦਿਨੀਂ ਸੂਬੇ ਦੇ 4 ਜ਼ਿਲ੍ਹਿਆਂ ਤਰਨਤਾਰਨ, ਫਿਰੋਜ਼ਪੁਰ, ਮੋਗਾ ਅਤੇ ਸੰਗਰੂਰ 'ਚ ਇੰਟਰਨੈੱਟ ਪੂਰਨ ਤੌਰ 'ਤੇ ਪਾਬੰਦੀ ਲਗਾਈ ਸੀ ਜਦਕਿ ਅੰਮ੍ਰਿਤਸਰ ਦੇ ਅਜਨਾਲਾ 'ਚ ਵੀ ਇੰਟਰਨੈੱਟ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਦੱਸਣਯੋਗ ਹੈ ਕਿ ਬੀਤੇ ਸ਼ਨੀਵਾਰ ਮਤਲਬ ਕਿ 18 ਮਾਰਚ ਨੂੰ ਪੰਜਾਬ ਪੁਲਸ ਵੱਲੋਂ ਪੂਰੇ ਸੂਬੇ 'ਚ 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੂਬੇ 'ਚ ਅਫ਼ਵਾਹਾਂ ਅਤੇ ਮਾਹੌਲ ਨੂੰ ਵਿਗੜਨ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਮੋਬਾਇਲ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਾ ਦਿੱਤੀ ਗਈ ਸੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।