Punjab : ਸਕੂਲ ਖੁੱਲ੍ਹਣ ਤੇ ਬੰਦ ਹੋਣ ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਕ ਹਫ਼ਤੇ ਦੇ ਅੰਦਰ-ਅੰਦਰ...

Wednesday, Jul 16, 2025 - 09:46 AM (IST)

Punjab : ਸਕੂਲ ਖੁੱਲ੍ਹਣ ਤੇ ਬੰਦ ਹੋਣ ਨੂੰ ਲੈ ਕੇ ਨਵੇਂ ਹੁਕਮ ਜਾਰੀ, ਇਕ ਹਫ਼ਤੇ ਦੇ ਅੰਦਰ-ਅੰਦਰ...

ਲੁਧਿਆਣਾ (ਸੰਨੀ) : ਸ਼ਹਿਰ ਦੇ ਸਕੂਲਾਂ ਦੇ ਬਾਹਰ ਟ੍ਰੈਫਿਕ ਜਾਮ ਅਤੇ ਸੰਭਾਵਿਤ ਹਾਦਸਿਆਂ ਨੂੰ ਦੂਰ ਕਰਨ ਲਈ ਸੰਚਾਲਕਾਂ ਨੂੰ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਸਮੇਂ 10-10 ਟ੍ਰੈਫਿਕ ਮਾਰਸ਼ਲ ਜਾਂ ਵਾਲੰਟੀਅਰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਲਈ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਆਪਣੇ ਦਫ਼ਤਰ ’ਚ ਸ਼ਹਿਰ ਦੇ ਪ੍ਰਮੁੱਖ ਸਕੂਲਾਂ ਦੇ ਸੰਚਾਲਕਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਸਕੂਲ ਸੰਚਾਲਕਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਸਮੇਂ ਟ੍ਰੈਫਿਕ ਜਾਮ ਨੂੰ ਘਟਾਉਣ ਲਈ ਟ੍ਰੈਫਿਕ ਪ੍ਰਬੰਧਨ ’ਚ ਸਹਾਇਤਾ ਲਈ 10 ਟ੍ਰੈਫਿਕ ਮਾਰਸ਼ਲ ਜਾਂ ਵਾਲੰਟੀਅਰ ਤਾਇਨਾਤ ਕੀਤੇ ਜਾਣ।

ਇਹ ਵੀ ਪੜ੍ਹੋ : ਪੰਜਾਬ 'ਚ 3 ਦਿਨ ਸਰਕਾਰੀ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਉਕਤ ਮਾਰਸ਼ਲ ਸਕੂਲਾਂ ਵਲੋਂ ਤਾਇਨਾਤ ਕੀਤੇ ਜਾਣਗੇ ਅਤੇ ਲੁਧਿਆਣਾ ਪੁਲਸ ਦੇ ਟ੍ਰੈਫਿਕ ਅਤੇ ਪੀ. ਸੀ. ਆਰ. ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਨੂੰ ਇਸ ਕੰਮ ਨੂੰ ਪੂਰਾ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਖੇਤਰ ’ਚ ਕਿਸੇ ਵੀ ਅਣ-ਅਧਿਕਾਰਤ ਪਾਰਕਿੰਗ ਨੂੰ ਰੋਕਣ।

ਇਹ ਵੀ ਪੜ੍ਹੋ : ਪ੍ਰਤਾਪ ਸਿੰਘ ਬਾਜਵਾ ਨੇ ਪੂਰੇ ਸਦਨ ਸਾਹਮਣੇ ਮੰਗੀ ਮੁਆਫ਼ੀ, ਪੜ੍ਹੋ ਕੀ ਹੈ ਪੂਰਾ ਮਾਮਲਾ

ਮੀਟਿੰਗ ’ਚ ਡੀ. ਸੀ. ਪੀ. ਲਾਅ ਐਂਡ ਆਰਡਰ-ਕਮ ਟ੍ਰੈਫਿਕ ਪਰਮਿੰਦਰ ਸਿੰਘ ਭੰਡਾਲ, ਏ. ਡੀ. ਸੀ. ਪੀ. ਗੁਰਪ੍ਰੀਤ ਕੌਰ ਪੁਰੇਵਾਲ, ਏ. ਸੀ. ਪੀ. ਜਤਿਨ ਬਾਂਸਲ ਅਤੇ ਏ. ਸੀ. ਪੀ. ਗੁਰਪ੍ਰੀਤ ਸਿੰਘ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News