ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ’ਚ ਸਕੂਲ ਖੋਲ੍ਹਣ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
Monday, Sep 22, 2025 - 11:08 AM (IST)

ਅਜਨਾਲਾ/ਜਲੰਧਰ (ਨਿਰਵੈਲ, ਧਵਨ)- ਹੜ੍ਹ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ’ਚ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਅਜਨਾਲਾ ਸ਼ਹਿਰ ਦੀ ਅਬਾਦੀ ਭੱਖਾ ਤਾਰਾ ਸਿੰਘ ਵਾਰਡ ਨੰਬਰ-10 ਦੇ ਭਾਰੀ ਬਰਸਾਤਾਂ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਬੱਚਿਆਂ ਦੇ ਬੈਠਣ ਅਤੇ ਪੜ੍ਹਾਈ ਦੇ ਯੋਗ ਬਣਾਉਣ ਲਈ ਸਕੂਲ ਕੰਪਲੈਕਸ ’ਚ ਉੱਗੀ ਬੂਟੀ ਅਤੇ ਘਾਹ ਸਮੇਤ ਕਮਰਿਆਂ ਦੀ ਸਾਫ਼-ਸਫ਼ਾਈ ਲਈ ਹਲਕਾ ਸਿੱਖਿਆ ਕੋ-ਆਰਡੀਨੇਟਰ ਐਡਵੋਕੇਟ ਅਮਨਦੀਪ ਕੌਰ ਧਾਲੀਵਾਲ ਦੀ ਪ੍ਰਧਾਨਗੀ ’ਚ ਚੱਲੀ ਸਫ਼ਾਈ ਮੁਹਿੰਮ ’ਚ ਖ਼ੁਦ ਸ਼ਾਮਲ ਹੋਣ ਮੌਕੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੱਲਬਾਤ ਦੌਰਾਨ ਕਿਹਾ ਕਿ ਹੜ ਪ੍ਰਭਾਵਿਤ ਸਕੂਲਾਂ ਦੀ ਸਫ਼ਾਈ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਭਲਕੇ ਮੰਗਲਵਾਰ 23 ਸਤੰਬਰ ਨੂੰ ਸਕੂਲ ਖੁੱਲ੍ਹਣਗੇ।
ਇਹ ਵੀ ਪੜ੍ਹੋ: ਸੰਭਲ ਜਾਓ ਪੰਜਾਬੀਓ ! ਪਾਵਰਕਾਮ ਨੇ ਖਿੱਚੀ ਤਿਆਰੀ, ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਹੋਇਆ ਵੱਡਾ ਐਕਸ਼ਨ
ਧਾਲੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਦਾ ਜਨ ਜੀਵਨ ਉੱਚਾ ਚੁੱਕਣ ਸਮੇਤ ਪੰਜਾਬ ਨੂੰ ਦੇਸ਼ ਭਰ ’ਚੋਂ ਮਿਆਰੀ ਮੁਫ਼ਤ ਸਿਹਤ ਸਹੂਲਤਾਂ ਤੇ ਸਿੱਖਿਆ ਕ੍ਰਾਂਤੀ ਦਾ ਹੱਬ ਬਣਾਉਣ ਦਾ ਤਹੱਈਆ ਕੀਤਾ ਹੋਇਆ ਹੈ। ਇਸ ਮੌਕੇ ਖੁਸ਼ਪਾਲ ਸਿੰਘ ਧਾਲੀਵਾਲ, ਹਲਕੇ ਦੇ ਸਿੱਖਿਆ ਕੋਆਰਡੀਨੇਟਰ ਅਮਨਦੀਪ ਕੌਰ ਧਾਲੀਵਾਲ, ਜ਼ਿਲਾ ਮਹਿਲਾ ਵਿੰਗ ਪ੍ਰਧਾਨ ਗੀਤਾ ਗਿੱਲ, ਨਗਰ ਪੰਚਾਇਤ ਪ੍ਰਧਾਨ ਭੱਟੀ ਜਸਪਾਲ ਸਿੰਘ ਢਿੱਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ ! ਬੰਦ ਰਹਿਣਗੇ ਸਕੂਲ-ਕਾਲਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8