ਵਿਦਿਆਰਥੀ ਦੇਣ ਧਿਆਨ! ਪੰਜਾਬ ਦੇ ਸਕੂਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ

Friday, Sep 26, 2025 - 04:43 PM (IST)

ਵਿਦਿਆਰਥੀ ਦੇਣ ਧਿਆਨ! ਪੰਜਾਬ ਦੇ ਸਕੂਲਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਮੋਹਾਲੀ (ਨਿਆਮੀਆ)- ਪੰਜਾਬ ਦੇ ਸਕੂਲਾਂ ਵਿਚ ਪੜ੍ਹਦੇ 8ਵੀਂ ਤੋਂ 12ਵੀਂ ਤੱਕ ਦੀ ਵਿਦਿਆਰਥੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।  ਦਰਅਸਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਇਥੇ ਪੰਜਾਬ ਰਾਜ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸੈਸ਼ਨ 2025-26 ਲਈ ਅੱਠਵੀ ਤੋਂ ਬਾਰ੍ਹਵੀਂ ਸ਼੍ਰੇਣੀਆਂ ਵਿੱਚ ਦੂਜੇ ਰਾਜਾਂ/ਬੋਰਡਾਂ ਵਿੱਚ ਪੜ੍ਹਦੇ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਦਾਖ਼ਲਾ ਸ਼ਡਿਊਲ ਦੀ ਅੰਤਿਮ ਮਿਤੀ ਨਿਕਲਣ ਉਪਰੰਤ ਜੇਕਰ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਸਕੂਲਾਂ ਵਿੱਚ ਦਾਖ਼ਲਾ ਲੈਣਾ ਚਾਹੁੰਦੇ ਹਨ ਤਾਂ ਆਨਲਾਈਨ ਇੰਟਰ ਬੋਰਡ ਮਾਈਗ੍ਰੇਸ਼ਨ ਦੀ ਵਿਧੀ ਰਾਹੀਂ ਨਿਰਧਾਰਿਤ ਸ਼ਡਿਊਲ ਅਨੁਸਾਰ ਦਾਖ਼ਲਾ ਲੈ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇੰਟਰ ਬੋਰਡ ਮਾਈਗ੍ਰੇਸ਼ਨ ਦੀ ਵਿਧੀ ਰਾਹੀਂ ਮਿਤੀ 31 ਅਕਤੂਬਰ 2025 ਤੱਕ 3100/- ਰੁਪਏ ਨਾਲ ਅਤੇ 01 ਨਵੰਬਰ 2025 ਤੋਂ 28 ਨਵੰਬਰ 2025 ਤੱਕ 5100/- ਰੁਪਏ ਨਾਲ ਦਾਖ਼ਲਾ ਅਤੇ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ ।

ਇਹ ਵੀ ਪੜ੍ਹੋ: ਪੰਜਾਬ ਦੇ ਇਸ SSP ਨੂੰ ਲੱਗਾ 50 ਹਜ਼ਾਰ ਰੁਪਏ ਦਾ ਜੁਰਮਾਨਾ, ਮਾਮਲਾ ਜਾਣ ਹੋਵੋਗੇ ਹੈਰਾਨ, ਫਸ ਸਕਦੇ ਨੇ ਹੋਰ ਅਧਿਕਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਸਿੱਖਿਆ ਬੋਰਡ ਵੱਲੋਂ ਸਕੂਲ ਮੁਖੀਆਂ ਨੂੰ ਅਗਾਓ ਤੌਰ 'ਤੇ ਸੂਚਿਤ ਕੀਤਾ ਜਾ ਰਿਹਾ ਹੈ ਕਿ ਇੰਟਰ ਬੋਰਡ ਮਾਈਗ੍ਰੇਸ਼ਨ ਲਈ ਜਾਰੀ ਸ਼ਡਿਊਲ ਅਨੁਸਾਰ ਨਿਰਧਾਰਿਤ ਅੰਤਿਮ ਮਿਤੀ 28 ਨਵੰਬਰ 2025 ਹੀ ਰਹੇਗੀ। 

ਇਸ ਲਈ ਇਹ ਕੰਮ ਜਾਰੀ ਸ਼ਡਿਊਲ ਅਨੁਸਾਰ ਨਿਰਧਾਰਿਤ ਅੰਤਿਮ ਮਿਤੀ ਤੱਕ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ ਕਿਉਂਕਿ ਆਨਲਾਈਨ ਇੰਟਰ ਬੋਰਡ ਮਾਈਗ੍ਰੇਸ਼ਨ ਕਰਦੇ ਸਮੇਂ ਜੇਕਰ ਕਿਸੇ ਵਿਦਿਆਰਥੀ ਦੀ ਮਾਈਗ੍ਰੇਸ਼ਨ ਕਿਸੇ ਵੀ ਕਾਰਨ ਕਰਕੇ ਕਰਨ ਤੋਂ ਰਹਿ ਜਾਂਦੀ ਹੈ ਤਾਂ ਉਸ ਦੀ ਨਿਰੋਲ ਜ਼ਿੰਮੇਵਾਰੀ ਸਬੰਧਤ ਸਕੂਲ ਮੁਖੀ/ਕਰਮਚਾਰੀ ਦੀ ਹੀ ਹੋਵੇਗੀ। ਇਸ ਸਬੰਧੀ ਸਬੰਧਤ ਅਮਲੇ ਨੂੰ ਵਿਸ਼ੇਸ਼ ਤੌਰ 'ਤੇ ਨੋਟ ਕਰਵਾਇਆ ਜਾਵੇ । ਇੰਟਰ ਬੋਰਡ ਮਾਈਗ੍ਰੇਸ਼ਨ ਕਰਨ ਲਈ ਹਦਾਇਤਾਂ/ਵਿਧੀ ਅਤੇ ਸ਼ਡਿਊਲ ਸਕੂਲਾਂ ਦੀ ਲਾਗਇੰਨ ਆਈ. ਡੀ. ਅਤੇ ਬੋਰਡ ਦੀ ਵੈਬ-ਸਾਈਟ 'ਤੇ ਵਿਸਥਾਰ ਪੂਰਵਕ ਜਾਣਕਾਰੀ ਸਹਿਤ ਉਪਲੱਬਧ ਹਨ।

ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਬੋਲੇ MLA ਇੰਦਰਜੀਤ ਕੌਰ ਮਾਨ, ਮੌਸਮ ਦੀ ਗਲਤ ਜਾਣਕਾਰੀ ਨੇ ਪੰਜਾਬ ਨੂੰ ਹੜ੍ਹ ਵੱਲ ਧੱਕਿਆ

ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਏ ਹਾਲਾਤ ਨੂੰ ਵੇਖਦਿਆਂ ਹੋਇਆਂ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਦੀ ਆਨ-ਲਾਈਨ ਰਜਿਸਟ੍ਰੇਸ਼ਨ/ਕੰਟੀਨਿਊਸ਼ਨ ਕਰਨ ਸਬੰਧੀ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ/ ਰਿਵਾਈਜ਼ਡ ਸ਼ਡਿਊਲ ਦੀ ਲਗਾਤਾਰਤਾ ਵਿੱਚ 30 ਸਤੰਬਰ 2025 ਤੱਕ ਵਾਧਾ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਉਕਤ ਸਬੰਧੀ ਦਫ਼ਤਰ ਵੱਲੋਂ ਕੋਈ ਵੀ ਪ੍ਰਤੀ-ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਗਈ ਸੁਰੱਖਿਆ! ਲੱਗੇ ਹਾਈਟੈੱਕ ਨਾਕੇ, 500 ਤੋਂ ਵੱਧ ਮੁਲਾਜ਼ਮ ਤਾਇਨਾਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News