ਪੰਜਾਬ 'ਚ ਸਕੂਲ ਪ੍ਰਿੰਸੀਪਲਾਂ ਨੂੰ ਜਾਰੀ ਹੋਏ ਨਵੇਂ Orders, ਪੜ੍ਹੋ ਕੀ ਹੈ ਪੂਰੀ ਖ਼ਬਰ
Wednesday, Jul 03, 2024 - 10:45 AM (IST)
ਲੁਧਿਆਣਾ (ਵਿੱਕੀ) : ਕਈ ਸਕੂਲਾਂ ’ਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਮਾਨਸਿਕ ਜਾਂ ਸਰੀਰਕ ਦੰਡ ਦਿੱਤੇ ਜਾਣ ਦੇ ਮਾਮਲੇ ਸਾਹਮਣੇ ਆਉਣ ਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਕੂਲ ਸਿੱਖਿਆ ਵਿਭਾਗ ਨੇ ਸਖ਼ਤ ਨੋਟਿਸ ਲਿਆ ਹੈ। ਇਹੀ ਕਾਰਨ ਹੈ ਕਿ ਗਰਮੀ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ਦੇ ਦੂਜੇ ਦਿਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਨਿੱਜੀ ਅਤੇ ਏਡਿਡ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਕੇ ਨਿਰਦੇਸ਼ ਦਿੱਤੇ ਹਨ ਕਿ ਸਕੂਲ ’ਚ ਕਿਸੇ ਵੀ ਵਿਦਿਆਰਥੀ ਦੇ ਨਾਲ ਦੁਰਵਿਵਹਾਰ ਜਾਂ ਉਸ ਨੂੰ ਸਰੀਰਿਕ ਦੰਡ ਨਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਮਾਨਸੂਨ ਸੀਜ਼ਨ ਦੌਰਾਨ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਤਾਰੀਖ਼ ਤੱਕ ਲਾਗੂ ਰਹਿਣਗੇ ਹੁਕਮ
ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਅਧਿਆਪਕਾਂ ਨੂੰ ਵੀ ਇਸ ਬਾਰੇ ਨਿਰਦੇਸ਼ ਜਾਰੀ ਕਰ ਦਿੱਤੇ ਜਾਣ। ਅਧਿਕਾਰੀ ਨੇ ਕਿਹਾ ਕਿ ਜੇਕਰ ਕੋਈ ਵਿਦਿਆਰਥੀ ਗਲਤੀ ਕਰਦਾ ਹੈ ਤਾਂ ਅਧਿਆਪਕ ਨੂੰ ਉਸ ਦੀ ਮਾਨਸਿਕ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ ਉਸ ਨਾਲ ਪ੍ਰੇਮ ਪੂਰਨ ਵਿਵਹਾਰ ਕਰਨਾ ਚਾਹੀਦਾ। ਅਧਿਆਪਕਾਂ ਦਾ ਇਹ ਫਰਜ਼ ਹੈ ਕਿ ਉਹ ਵਿਦਿਆਰਥੀ ਨੂੰ ਉਸ ਦੀ ਗਲਤੀ ਤੋਂ ਸਿੱਖਣ ’ਚ ਮੱਦਦ ਕਰਨ ਅਤੇ ਭਵਿੱਖ ’ਚ ਆਪਣੇ ਸੁਭਾਅ ’ਚ ਸੁਧਾਰ ਲਿਆਉਣ ਲਈ ਪ੍ਰੇਰਿਤ ਕਰਨ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਪਰਦੇਸ 'ਚ ਗੱਡੇ ਝੰਡੇ, ਕੈਨੇਡਾ ਪੁਲਸ 'ਚ ਭਰਤੀ ਹੋ ਕਰਵਾ ਦਿੱਤੀ ਬੱਲੇ-ਬੱਲੇ
ਜ਼ਿਕਰਯੋਗ ਹੈ ਕਿ ਬੀਤੇ ਸਾਲ ਸਤੰਬਰ ਮਹੀਨੇ ’ਚ ਇਕ ਨਿੱਜੀ ਸਕੂਲ ਦੇ ਟੀਚਰ ਨੇ ਵਿਦਿਆਰਥੀ ਦੀ ਬੜੇ ਹੀ ਬੇਰਹਿਮ ਤਰੀਕੇ ਨਾਲ ਕੁੱਟਮਾਰ ਕੀਤੀ ਸੀ, ਜਿਸ ਦੀ ਵੀਡੀਓ ਸਕੂਲ ਦੇ ਹੀ ਕਿਸੇ ਵਿਦਿਆਰਥੀ ਦੇ ਮਾਪਿਆਂ ਨੇ ਬਣਾ ਲਈ ਸੀ। ਬਾਅਦ ਵਿਚ ਜਿਸ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤਾ ਗਿਆ ਸੀ। ਉਕਤ ਮਾਮਲੇ ਤੋਂ ਬਾਅਦ ਸਿੱਖਿਆ ਵਿਭਾਗ ਨੇ ਜਲਦਬਾਜ਼ੀ ਵਿਚ ਕਈ ਕਦਮ ਚੁੱਕਣ ਦੇ ਦਾਅਵੇ ਤਾਂ ਕੀਤੇ ਪਰ ਅੱਜ ਵੀ ਉਹ ਦਾਅਵੇ ਕਾਗਜ਼ਾਂ ਵਿਚ ਹੀ ਰਹਿ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8