ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵਿਚਾਲੇ ਸਿੱਖਿਆ ਵਿਭਾਗ ਦੇ ਨਵੇਂ ਫ਼ਰਮਾਨ ਨੇ ਚੱਕਰਾਂ 'ਚ ਪਾਏ ਅਧਿਆਪਕ

Thursday, Mar 21, 2024 - 08:39 AM (IST)

ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਵਿਚਾਲੇ ਸਿੱਖਿਆ ਵਿਭਾਗ ਦੇ ਨਵੇਂ ਫ਼ਰਮਾਨ ਨੇ ਚੱਕਰਾਂ 'ਚ ਪਾਏ ਅਧਿਆਪਕ

ਮੋਹਾਲੀ (ਨਿਆਮੀਆਂ): ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦਾ ਬਾਬਾ ਆਲਮ ਹੀ ਨਿਰਾਲਾ ਹੈ। ਇਕ ਪਾਸੇ ਵਿਦਿਆਰਥੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਚੱਲ ਰਹੀਆਂ ਹਨ, ਦੂਜੇ ਪਾਸੇ ਵਿੱਦਿਅਕ ਟੂਰ, ਸਲਾਨਾ ਮੇਲੇ, ਈਕੋ ਕਲੱਬ, ਕੈਰੀਅਰ ਗਾਈਡੈਂਸ ਅਤੇ ਕੌਂਸਲਿੰਗ ਦੀਆਂ ਗਰਾਂਟਾ ਖਰਚਣ ਦੀ ਸਿਰ ਦਰਦੀ ਸਕੂਲ ਮੁਖੀਆਂ ਅਤੇ ਅਧਿਆਪਕਾਂ ਲਈ ਜੀ ਦਾ ਜੰਜਾਲ ਬਣ ਰਹੀ ਹੈ। ਵਿਭਾਗ ਵੱਲੋਂ ਜਾਰੀ ਨਵੇਂ ਫੁਰਮਾਨ ਅਨੁਸਾਰ ਮਿੱਡ-ਡੇ-ਮੀਲ ਦੀ ਰਾਸ਼ੀ ਅਗੇਤੀ ਜਾਰੀ ਕਰਾਉਣ ਅਤੇ ਇਸ ਰਾਸ਼ੀ ਨੂੰ ਨਿੱਲ ਜਾਂ ਖਰਚ ਕਰਨ ਦੀਆਂ ਹਦਾਇਤਾਂ ਨੇ ਮਿੱਡ-ਡੇ-ਮੀਲ ਦਾ ਪ੍ਰਬੰਧ ਚਲਾ ਰਹੇ ਅਧਿਆਪਕਾਂ ਨੂੰ ਚੱਕਰਾਂ ਵਿਚ ਪਾ ਦਿੱਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਸਕੂਲ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਨੌਵੀਂ ਦੇ ਵਿਦਿਆਰਥੀ 'ਤੇ ਸਕੂਲ ਦੇ ਬਾਹਰ ਚਾਕੂ ਨਾਲ ਕੀਤੇ ਵਾਰ

ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ, ਸੂਬਾ ਸਕੱਤਰ ਬਲਬੀਰ ਲੌਂਗੋਵਾਲ ਨੇ ਨਾਦਰਸ਼ਾਹੀ ਫੁਰਮਾਨਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਸਕੂਲ ਪੱਧਰ ’ਤੇ ਜ਼ਮੀਨੀ ਹਕੀਕਤਾਂ ਨੂੰ ਅੱਖੋਂ ਪਰੋਖੇ ਕਰਕੇ ਬੇਮੁਹਾਰੇ ਅਤੇ ਆਪ ਹੁਦਰੇ ਢੰਗ ਨਾਲ ਕੰਮ ਕਰ ਰਹੀ ਹੈ। ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਨੇ ਦੱਸਿਆ ਕਿ ਕੁਝ ਜ਼ਿਲਾ ਸਿੱਖਿਆ ਅਫ਼ਸਰਾਂ ਵਲੋਂ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਛੁੱਟੀ ਵਾਲੇ ਦਿਨ ਮਿੱਡ-ਡੇ-ਮੀਲ ਦੀ ਰਾਸ਼ੀ ਦੇ ਵਾਊਚਰ ਕੱਟੇ ਜਾਣ, ਉਨ੍ਹਾਂ ਇਸ ਫੈਸਲੇ ਦੀ ਨਿਖੇਧੀ ਕੀਤੀ। ਇਸ ਮੌਕੇ ਸੂਬਾਈ ਆਗੂ ਰੇਸ਼ਮ ਸਿੰਘ ਖੇਮੂਆਣਾ, ਕਰਨੈਲ ਸਿੰਘ ਚਿੱਟੀ, ਦਲਜੀਤ ਸਮਰਾਲਾ, ਸੁਖਪਾਲਜੀਤ ਮੋਗਾ, ਬਲਰਾਮ ਜ਼ੀਰਾ, ਹਰਭਗਵਾਨ ਗੁਰਨੇ, ਕਰਮਜੀਤ ਤਾਮਕੋਟ, ਚਰਨਜੀਤ ਸਿੰਘ ਕਪੂਰਥਲਾ, ਤਲਵਿੰਦਰ ਖਰੌੜ, ਸ਼ਬੀਰ ਖ਼ਾਨ, ਜਗਵਿੰਦਰ ਸਿੰਘ, ਜਗਵੀਰਨ ਕੌਰ, ਜੀਵਨ ਸਿੰਘ ਬਧਾਈ, ਗਗਨ ਪਾਹਵਾ ਸਮੇਤ ਅਧਿਆਪਕ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News