ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ

Tuesday, Apr 28, 2026 - 11:50 AM (IST)

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ ਪੰਚਾਇਤ ਦਾ ਸਖ਼ਤ ਫਰਮਾਨ

ਅੰਮ੍ਰਿਤਸਰ(ਜ.ਬ.)- ਮਜੀਠਾ ਵਿਧਾਨ ਸਭਾ ਹਲਕੇ ਦੇ ਪਿੰਡ ਚਾਚੋਵਾਲੀ ਦੀ ਪੰਚਾਇਤ ਨੇ ਲਵ ਮੈਰਿਜ ਕਰਨ ਵਾਲਿਆਂ ਲਈ ਇਕ ਅਨੋਖੀ ਸਜ਼ਾ ਦਾ ਐਲਾਨ ਕੀਤਾ ਹੈ। ਪਿੰਡ ਵਿਚ ਭੱਜ ਕੇ ਵਿਆਹ ਕਰਨ ਵਾਲੇ ਲੜਕੇ-ਲੜਕੀ ਦੇ ਖ਼ਿਲਾਫ਼ ਪੰਚਾਇਤ ਨੇ ਇਕ ਮਤਾ ਪਾਸ ਕੀਤਾ ਹੈ, ਜਿਸ ਤਹਿਤ ਅਜਿਹੇ ਜੋੜਿਆਂ ਨੂੰ ਹੁਣ ਆਪਣੇ ਪਰਿਵਾਰਾਂ ਸਮੇਤ ਪਿੰਡ ਛੱਡ ਕੇ ਕਿਤੇ ਹੋਰ ਜਾਣਾ ਪਵੇਗਾ।

ਇਹ ਵੀ ਪੜ੍ਹੋ- ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ

ਦੱਸਿਆ ਜਾ ਰਿਹਾ ਹੈ ਕਿ ਇਹ ਕਥਿਤ ਮਤਾ ਪਿੰਡ ਚਾਚੋਵਾਲੀ ਦੀ ਪੂਰੀ ਪੰਚਾਇਤ ਅਤੇ ਨਿਵਾਸੀਆਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਇਸ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ ਹੈ ਕਿ ਜੇਕਰ ਭਵਿੱਖ ਵਿਚ ਪਿੰਡ ਦਾ ਕੋਈ ਵੀ ਲੜਕਾ ਜਾਂ ਲੜਕੀ ਲਵ ਮੈਰਿਜ ਕਰਦਾ ਹੈ, ਤਾਂ ਇਹ ਫ਼ੈਸਲਾ ਉਨ੍ਹਾਂ ’ਤੇ ਲਾਗੂ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਜਦੋਂ ਤੋਂ ਇਹ ਫ਼ੈਸਲਾ ਜਨਤਕ ਹੋਇਆ ਹੈ, ਸੋਸ਼ਲ ਮੀਡੀਆ ’ਤੇ ਇਸ ਦੀ ਤਿੱਖੀ ਚਰਚਾ ਹੋ ਰਹੀ ਹੈ। ਕਈ ਲੋਕ ਇਸ ਨੂੰ ‘ਤੁਗਲਕੀ ਫ਼ਰਮਾਨ’ ਦੱਸ ਕੇ ਇਸ ਦੀ ਆਲੋਚਨਾ ਕਰ ਰਹੇ ਹਨ, ਜਦਕਿ ਕੁਝ ਇਸ ਨੂੰ ਸਹੀ ਫ਼ੈਸਲਾ ਦੱਸ ਕੇ ਤਾਰੀਫ਼ ਕਰ ਰਹੇ ਹਨ। ਆਲੋਚਕਾਂ ਦਾ ਤਰਕ ਹੈ ਕਿ ਜਦੋਂ ਦੇਸ਼ ਦਾ ਕਾਨੂੰਨ ਲਵ ਮੈਰਿਜ ਨੂੰ ਮਾਨਤਾ ਦਿੰਦਾ ਹੈ, ਤਾਂ ਪੰਚਾਇਤ ਦਾ ਫ਼ੈਸਲਾ ਕਾਨੂੰਨ ਤੋਂ ਉੱਪਰ ਕਿਵੇਂ ਹੋ ਸਕਦਾ ਹੈ? ਇਸ ਸਬੰਧੀ ਪਿੰਡ ਦੇ ਸਰਪੰਚ ਸ਼ੀਤਲ ਸਿੰਘ ਨੇ ਪੁਸ਼ਟੀ ਕੀਤੀ ਕਿ ਪੰਚਾਇਤ ਨੇ ਇਹ ਮਤਾ ਪਾਸ ਕੀਤਾ ਹੈ ਕਿ ਲਵ ਮੈਰਿਜ ਕਰਨ ਵਾਲਿਆਂ ਨੂੰ ਪਿੰਡ ਵਿਚ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News