ਨਗਰ ਪੰਚਾਇਤ ਭੀਖੀ ਦੇ ਨਵੇਂ ਪ੍ਰਧਾਨ ਵਿਨੋਦ ਸਿੰਗਲਾ ਨੂੰ ਕੀਤਾ ਸਨਮਾਨਿਤ

02/05/2018 1:00:21 PM


ਮਾਨਸਾ (ਸੰਦੀਪ ਮਿੱਤਲ) - ਨਗਰ ਪੰਚਾਇਤ ਭੀਖੀ ਦੇ ਨਵੇਂ ਨਿਯੁਕਤ ਕੀਤੇ ਪ੍ਰਧਾਨ ਵਿਨੋਦ ਕੁਮਾਰ ਸਿੰਗਲਾ ਨੂੰ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਨੇ ਸਿਰੋਪਾ ਪਾ ਕੇ ਮੁਬਾਰਕਬਾਦ ਦਿੱਤੀ। ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਮੋਫਰ ਆਪਣੀ ਟੀਮ ਸਮੇਤ ਹਾਜ਼ਰ ਹੋਏ ਹਨ। ਸ: ਮੋਫਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭੀਖੀ ਸ਼ਹਿਰ ਅਤੇ ਸਮੁੱਚੇ ਜ਼ਿਲੇ ਦਾ ਵਿਕਾਸ ਕਰਨਾ ਕਾਂਗਰਸ ਦਾ ਮੁੱੱਢਲਾ ਫਰਜ਼ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਜੀ ਨੂੰ ਮਿਲ ਕੇ ਭੀਖੀ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਲਿਆ ਕੇ ਹੱਲ ਕਰਵਾਈਆਂ ਜਾਣਗੀਆਂ। ਲੋਕਾਂ ਨੇ ਕਾਗਰਸ ਪਾਰਟੀ ਤੇ ਭਰੋਸਾ ਕਰਕੇ ਵੋਟਾਂ ਪਾਈਆਂ ਹਨ, ਉਸ ਭਰੋਸੇ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਦਾ ਚਹੁੰ ਪੱਖੀ ਵਿਕਾਸ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਭਾਈਕੇ, ਯੂਥ ਕਾਂਗਰਸ ਜ਼ਿਲਾ ਮਾਨਸਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਰਾਣਾ, ਸੀਨੀਅਰੀ ਕਾਂਗਰਸੀ ਆਗੂ ਬਲਵਿੰਦਰ ਸਿੰਘ ਨਾਰੰਗ, ਪਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਬਬਲਜੀਤ ਸਿੰਘ ਖਿਆਲਾ ਆਦਿ ਤੋਂ ਇਲਾਵਾ ਹੋਰ ਮੈਂਬਰ ਮੌਜੂਦ ਸਨ। 
 


Related News