ਪੰਜਾਬ ਦੇ ਸਕੂਲਾਂ 'ਚ ਆਇਆ ਵੱਡਾ PROJECT, ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੀ...

Tuesday, Apr 14, 2026 - 10:17 AM (IST)

ਪੰਜਾਬ ਦੇ ਸਕੂਲਾਂ 'ਚ ਆਇਆ ਵੱਡਾ PROJECT, ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੀ...

ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਇਕ ਬੜੀ ਖੁਸ਼ੀ ਭਰੀ ਖ਼ਬਰ ਹੈ ਕਿਉਂਕਿ ਹੁਣ ਉਹ ਵੀ ਕਾਨਵੈਂਟ ਸਕੂਲਾਂ ਦੀ ਤਰਜ਼ ’ਤੇ ਫਰਾਟੇਦਾਰ ਅੰਗਰੇਜ਼ੀ ਬੋਲ ਸਕਣਗੇ। ਸਟੇਟ ਕੌਂਸਲ ਫਾਰ ਐਜੂਕੇਸ਼ਨ ਰਿਸਰਚ ਐਂਡ ਟ੍ਰੇਨਿੰਗ (ਐੱਸ. ਸੀ. ਈ. ਆਰ. ਟੀ.) ਪੰਜਾਬ ਨੇ ਵਿਦਿਆਰਥੀਆਂ ਦੇ ਕਮਿਊਨੀਕੇਸ਼ਨ ਸਕਿੱਲਸ ਨੂੰ ਨਿਖਾਰਨ ਲਈ ਸੈਸ਼ਨ 2026-27 ਦੌਰਾਨ ‘ਇੰਗਲਿਸ਼ ਸਰਕਲਸ’ ਪ੍ਰਾਜੈਕਟ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ

ਇਸ ਮਹੱਤਵਪੂਰਨ ਪ੍ਰਾਜੈਕਟ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਮਨ ’ਚੋਂ ਅੰਗਰੇਜ਼ੀ ਬੋਲਣ ਦਾ ਡਰ ਅਤੇ ਝਿਜਕ ਦੂਰ ਕਰਨਾ ਹੈ। ਵਿਭਾਗ ਦਾ ਮੰਨਣਾ ਹੈ ਕਿ ਇਸ ਪਹਿਲ ਨਾਲ ਨਾ ਸਿਰਫ ਵਿਦਿਆਰਥੀਆਂ ਦਾ ਆਤਮ ਵਿਸ਼ਵਾਸ ਵਧੇਗਾ, ਸਗੋਂ ਉਨ੍ਹਾਂ ਦਾ ਸਮਾਜਿਕ ਸੰਪਰਕ ਵੀ ਬਿਹਤਰ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਟ ਕੱਢੇਗੀ ਗਰਮੀ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਭਵਿੱਖਬਾਣੀ, 16-17 ਅਪ੍ਰੈਲ ਨੂੰ...

ਇਸ ਪ੍ਰਾਜੈਕਟ 'ਚ 6ਵੀਂ ਤੋਂ 12ਵੀਂ ਕਲਾਸ ਦੇ ਇੱਛੁਕ ਵਿਦਿਆਰਥੀ ਹਿੱਸਾ ਲੈ ਸਕਣਗੇ, ਜਿਨ੍ਹਾਂ ਨੂੰ ਲੈਕਚਰਰ ਅਤੇ ਅਧਿਆਪਕਾਂ ਵਲੋਂ ਚੁਣਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


author

Babita

Content Editor

Related News