ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ

Monday, Jun 22, 2026 - 03:03 PM (IST)

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਜਲਦ! ਪੜ੍ਹੋ ਲਿਸਟ 'ਚ ਕਿਸ-ਕਿਸ ਦਾ ਨਾਂ ਸ਼ਾਮਲ

ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ ਦੇਖਣ ਨੂੰ ਮਿਲ ਰਹੀ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਐਲਾਨ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹੈ। ਬੀਤੇ ਦਿਨ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਨਾਮ ਅਤੇ ਬਾਕੀ ਕਮੇਟੀਆਂ ਬਾਰੇ ਫ਼ੈਸਲੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ, ਜਿਸ ਤੋਂ ਬਾਅਦ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ 'ਚ ਫੇਰਬਦਲ ਬਾਰੇ ਫ਼ੈਸਲਾ ਕਿਸੇ ਵੀ ਵੇਲੇ ਆ ਸਕਦਾ ਹੈ। ਫਿਲਹਾਲ ਪੰਜਾਬ ਕਾਂਗਰਸ 'ਚ ਪ੍ਰਧਾਨਗੀ ਦੀ ਕਤਾਰ 'ਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਨਾਂ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ
ਦਿੱਲੀ ਦੀ ਇਸ ਬੈਠਕ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀਆਂ ਨਜ਼ਰਾਂ ਹਾਈਕਮਾਨ ਦੇ ਅਗਲੇ ਕਦਮ 'ਤੇ ਟਿਕੀਆਂ ਹੋਈਆਂ ਹਨ। ਸਿਆਸੀ ਹਲਕਿਆਂ 'ਚ ਇਹ ਚਰਚਾ ਹੈ ਕਿ ਪੰਜਾਬ ਕਾਂਗਰਸ ਨਾਲ ਜੁੜੇ ਸੰਗਠਨਾਤਮਕ ਫ਼ੈਸਲਿਆਂ ਦਾ ਐਲਾਨ ਇਕ-ਦੋ ਦਿਨਾਂ 'ਚ ਹੀ ਕੀਤਾ ਜਾ ਸਕਦਾ ਹੈ। ਹਾਲਾਂਕਿ ਇਹ ਸਪੱਸ਼ਟ ਹੈ ਕਿ ਪਾਰਟੀ ਹਾਈਕਮਾਨ ਪੰਜਾਬ ਨੂੰ ਸਿਆਸੀ ਤੌਰ 'ਤੇ ਅਹਿਮ ਸੂਬਾ ਮੰਨਦੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਹਰ ਫ਼ੈਸਲਾ ਸੋਚ-ਵਿਚਾਰ ਤੋਂ ਬਾਅਦ ਲੈਣਾ ਚਾਹੁੰਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਹਾਈਕਮਾਨ ਆਉਣ ਵਾਲੇ ਦਿਨਾਂ 'ਚ ਕੀ ਫ਼ੈਸਲਾ ਕਰਦੀ ਹੈ।

ਇਹ ਵੀ ਪੜ੍ਹੋ : ਪੰਜਾਬ : ਗੈਸ ਸਿਲੰਡਰਾਂ ਨੂੰ ਲੈ ਕੇ ਵੱਡੀ ਚਿਤਾਵਨੀ ਜਾਰੀ, ਖ਼ਪਤਕਾਰ ਹੋ ਜਾਣ ਅਲਰਟ! ਬੇਹੱਦ ਸਾਵਧਾਨ ਰਹਿਣ ਦੀ ਲੋੜ
ਸੁਖਜਿੰਦਰ ਰੰਧਾਵਾ ਨੂੰ ਪ੍ਰਧਾਨ ਬਣਾਉਣ ਵਾਲਾ ਪੱਤਰ ਫਰਜ਼ੀ
ਹਾਲਾਂਕਿ ਬੀਤੇ ਦਿਨ ਸੋਸ਼ਲ ਮੀਡੀਆ 'ਤੇ ਇਕ ਪੱਤਰ ਵਾਇਰਲ ਹੋਇਆ ਸੀ, ਜਿਸ 'ਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣ ਦੀ ਗੱਲ ਕਹੀ ਗਈ ਸੀ ਪਰ ਬਾਅਦ 'ਚ ਰੰਧਾਵਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਸਪੱਸ਼ਟ ਕੀਤਾ ਸੀ ਕਿ ਪਾਰਟੀ ਵਲੋਂ ਅਜਿਹਾ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਅਤੇ ਇਹ ਫਰਜ਼ੀ ਹੈ। ਉਨ੍ਹਾਂ ਕਿਹਾ ਸੀ ਕਿ ਇਹ ਉਨ੍ਹਾਂ ਦੀ ਸਾਖ਼ ਨੂੰ ਨੁਕਸਾਨ ਪਹੁੰਚਾਉਣ ਦੀ ਸੋਚੀ-ਸਮਝੀ ਸਾਜ਼ਿਸ਼ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News