ਸੋਨੀਆ ਗਾਂਧੀ ਨੂੰ ਮਿਲਣ ਪਹੁੰਚੀ ਪੰਜਾਬ ਕਾਂਗਰਸ ਦੀ ਨਵੀਂ ਟੀਮ, ਸੂਬੇ ਦੀ ਨਵੀਂ ਰਣਨੀਤੀ ’ਤੇ ਹੋਈ ਚਰਚਾ

04/11/2022 11:23:39 PM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੀ ਨਵੀਂ ਬਣੀ ਸਮੁੱਚੀ ਟੀਮ ਦਿੱਲੀ ’ਚ ਹਾਈਕਮਾਂਡ ਨਾਲ ਮੁਲਾਕਾਤ ਕਰਨ ਲਈ ਪਹੁੰਚੀ। ਇਸ ਦੌਰਾਨ ਰਾਜਾ ਵੜਿੰਗ, ਭਾਰਤ ਭੂਸ਼ਣ ਆਸ਼ੂ ਅਤੇ ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਸੋਨੀਆ ਗਾਂਧੀ ਨਾਲ ਇਸ ਮੁਲਾਕਾਤ ਦੌਰਾਨ ਸੂਬੇ ਦੀ ਨਵੀਂ ਰਣਨੀਤੀ ’ਤੇ ਚਰਚਾ ਹੋਈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੜਿੰਗ ਨੇ ਕਿਹਾ ਕਿ ਪਾਰਟੀ ਨੂੰ ਨਵਜੋਤ ਸਿੱਧੂ ਅਤੇ ਜਾਖੜ ਦੋਵਾਂ ਦੀ ਲੋੜ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਲਾਹੌਰ ਦੇ ਕਿਲ੍ਹੇ ’ਚ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਮੁੜ ਜਲਦ ਹੋਵੇਗੀ ਸਥਾਪਿਤ

ਉਨ੍ਹਾਂ ਕਿਹਾ ਕਿ ਉਹ ਸਭ ਨੂੰ ਨਾਲ ਲੈ ਕੇ ਚੱਲਣਗੇ ਤੇ ਪੰਜਾਬ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣਗੇ। ਪਾਰਟੀ ’ਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਥੇ ਹੀ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਡਾਵਾਂਡੋਲ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੀ ਸਮੁੱਚੀ ਟੀਮ ਨੇ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ ਅਤੇ ਸੂਬੇ ਦੀ ਨਵੀਂ ਰਣਨੀਤੀ ਬਾਰੇ ਖੁੱਲ੍ਹ ਕੇ ਚਰਚਾ ਹੋਈ ਸੀ।

 


Manoj

Content Editor

Related News