ਜ਼ਿਮਨੀ ਚੋਣਾਂ ਜਿੱਤਣ ਵਾਲੇ ਪੰਜਾਬ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
Monday, Dec 02, 2024 - 12:22 PM (IST)
ਚੰਡੀਗੜ੍ਹ- ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਜਿੱਤਣ ਵਾਲੇ ਚਾਰੋਂ ਵਿਧਾਇਕਾਂ ਵਿਚੋਂ 3 ਵਿਧਾਇਕਾਂ ਨੇ ਵਿਧਾਇਕ ਦੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਇਥੇ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਵਿਚ ਚੋਣਾਂ ਜਿੱਤ ਕੇ 4 ਨਵੇਂ ਵਿਧਾਇਕ ਬਣੇ ਹਨ, ਜਿਨ੍ਹਾਂ ਵਿਚੋਂ ਤਿੰਨ ਵਿਧਾਇਕ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ ਜਦਕਿ ਇਕ ਵਿਧਾਇਕ ਕਾਂਗਰਸ ਪਾਰਟੀ ਦਾ ਵਿਧਾਇਕ ਹੈ।
ਇਹ ਵੀ ਪੜ੍ਹੋ- PGI 'ਚ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਲਈ ਅਹਿਮ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
ਸਹੁੰ ਚੁੱਕ ਸਮਾਗਮ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਵਿਚ ਕੀਤਾ ਗਿਆ। ਇਸ ਦੌਰਾਨ ਹਰਦੀਪ ਸਿੰਘ ਡਿੰਪੀ ਡਿੱਲੋਂ, ਗੁਰਦੀਪ ਸਿੰਘ ਰੰਧਾਵਾ ਅਤੇ ਇਸ਼ਾਂਕ ਚੱਬੇਵਾਲ ਨੇ ਸਹੁੰ ਚੁੱਕ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵਿਧਾਇਕਾਂ ਨੂੰ ਸਹੁੰ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ 92 ਤੋਂ ਵੱਧ ਕੇ 95 ਵਿਧਾਇਕ ਹੋ ਚੁੱਕੇ ਹਨ ਜਦਕਿ ਕਾਂਗਰਸ ਪਾਰਟੀ ਦੇ ਵਿਧਾਇਕ 16 ਰਹਿ ਗਏ ਹਨ।
ਇਹ ਵੀ ਪੜ੍ਹੋ- ਮੰਥਨ ਦਾ ਦੌਰ ਜਾਰੀ, ਨਗਰ ਨਿਗਮ ਚੋਣਾਂ ਲਈ 'ਆਪ' ਵਰਕਰਾਂ ’ਚ ਭਾਰੀ ਉਤਸ਼ਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8