ਪੰਜਾਬ ''ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ ਕਦੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ
Tuesday, Jul 21, 2026 - 05:44 PM (IST)
ਚੰਡੀਗੜ੍ਹ : ਪੰਜਾਬ ਵਿਚ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਲਈ ਵੱਡੇ ਰਾਹਤ ਦੀ ਖਬਰ ਹੈ ਕਿਉਂਕਿ ਸੂਬੇ ਵਿਚ ਨਵੇਂ ਰਾਸ਼ਨ ਕਾਰਡ ਬਣਨ ਜਾ ਰਹੇ ਹਨ। ਸਰਕਾਰ ਵੱਲੋਂ ਲਗਭਗ 10 ਲੱਖ ਦੇ ਕਰੀਬ ਗਰੀਬ ਤੇ ਮੱਧਵਰਗੀ ਪਰਿਵਾਰਾਂ ਦੇ ਨਵੇਂ ਰਾਸ਼ਨ ਕਾਰਡ ਬਣਵਾਏ ਜਾਣਗੇ। ਇਸ ਦਾ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸਰਕਾਰ ਦੇ ਸੂਤਰਾਂ ਮੁਤਾਬਕ ਹੁਣ ਵੈਰੀਫਿਕੇਸ਼ਨ ਵੀ ਡਿਜੀਟਲ ਢੰਗ ਨਾਲ ਹੀ ਕੀਤੀ ਜਾਵੇਗੀ। 21 ਦਿਨਾਂ ਵਿਚ ਰਜਿਸਟ੍ਰੇਸ਼ਨ ਹੋਵੇਗੀ ਅਤੇ ਜੋ ਭਲਕੇ ਤੋਂ ਸ਼ੁਰੂ ਹੋ ਜਾਵੇਗੀ। ਇਸ ਤੋਂ ਇਲਾਵਾ ਉਹ ਲੋਕ ਵੀ ਆਪਣੇ ਰਾਸ਼ਨ ਕਾਰਡ ਅਪਡੇਟ ਕਰਵਾ ਸਕਦੇ ਹਨ ਜਿਨ੍ਹਾਂ ਦੇ ਪਰਿਵਾਰ ਵਿਚ ਕੋਈ ਨਵਾਂ ਜੀਅ ਆਇਆ ਹੈ। ਰਜਿਸਟ੍ਰੇਸ਼ਨ ਲਈ ਜਲਦੀ ਹੀ ਇਕ ਪੋਰਟਸ ਅਡਰੈੱਸ ਵੀ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
