ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ

Tuesday, Aug 11, 2026 - 12:18 PM (IST)

ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ

ਚੰਡੀਗੜ੍ਹ: ਪੰਜਾਬ ਕਾਂਗਰਸ 'ਚ ਰਾਜਾ ਵੜਿੰਗ ਅਤੇ ਚਰਨਜੀਤ ਸਿੰਘ ਚੰਨੀ ਦੇ ਵਿਵਾਦ ਵਿਚਾਲੇ ਹੁਣ ਤੀਜਾ ਧੜਾ ਵੀ ਸਰਗਰਮ ਹੋ ਗਿਆ ਹੈ। ਇਹ ਧੜਾ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦਾ ਹੈ। ਜਾਣਕਾਰੀ ਅਨੁਸਾਰ  ਬਾਜਵਾ ਸਮੇਤ 15 ਵਿਧਾਇਕਾਂ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਮੁਲਾਕਾਤ ਦਾ ਸਮਾਂ ਮੰਗਿਆ ਹੈ। ਵਿਧਾਇਕਾਂ ਨੇ ਚਿੱਠੀ 'ਚ ਕੀ ਮੰਗ ਰੱਖੀ ਹੈ ਇਸ ਬਾਰੇ ਹਾਲੇ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਹੁਣ ਦੇਖਣਾ ਹੋਵੇਗਾ ਕਿ ਮੁਲਾਕਾਤ ਤੋਂ ਬਾਅਦ ਕੀ ਨਤੀਜਾ ਨਿਕਲਦਾ ਹੈ। 

ਇਹ ਵੀ ਪੜ੍ਹੋ- ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧੜੇ ਸਰਗਰਮ ਸਨ ਅਤੇ ਦੋਵਾਂ ਵਿਚਾਲੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਤਕਰਾਰ ਚੱਲ ਰਹੀ ਸੀ। ਚਰਚਾ ਬਣੀ ਹੋਈ ਹੈ ਕਿ ਪ੍ਰਧਾਨਗੀ ਦੀ ਲੜਾਈ 'ਚ ਪ੍ਰਤਾਪ ਬਾਜਵਾ ਤੀਜੇ ਦਾਅਵੇਦਾਰ ਵਜੋਂ ਉੱਭਰ ਸਕਦੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਕਾਂਗਰਸ ਸੱਤਾ 'ਚ ਆਉਂਦੀ ਹੈ ਤਾਂ ਪਾਰਟੀ ਪ੍ਰਧਾਨ ਦਾ ਚਿਹਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੋ ਸਕਦਾ ਹੈ। ਇਹ ਸਾਰੀਆਂ ਗੱਲਾਂ ਹਾਈਕਮਾਂਡ ਤੱਕ ਪਹੁੰਚਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ ਕੰਬ ਗਏ ਲੋਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News