ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ

Wednesday, Jul 29, 2026 - 04:15 PM (IST)

ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ

ਜਲੰਧਰ (ਵੈੱਬ ਡੈਸਕ)- ਪੰਜਾਬ ਭਰ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਤੇ ਬਰਨਾਲਾ 'ਚ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਸਫ਼ਾਈ ਕਰਮਚਾਰੀਆਂ ਦੀ ਅਣਮਿੱਥੇ ਸਮੇਂ ਲਈ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਯੂਨੀਅਨਾਂ ਵੱਲੋਂ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ ਪਰ ਜਲੰਧਰ ਵਿਚ ਵਾਲੀਮਿਕੀ ਭਾਈਚਾਰੇ ਵੱਲੋਂ ਕੋਈ ਵੀ ਬੰਦ ਦੀ ਕਾਲ ਨਹੀਂ ਦਿੱਤੀ ਗਈ ਹੈ। ਜਲੰਧਰ ਪੂਰੀ ਤਰ੍ਹਾਂ ਖੁੱਲ੍ਹਾ ਰਹੇਗਾ। 

ਇਸ ਸਬੰਧੀ ਵੱਖ-ਵੱਖ ਯੂਨੀਅਨਾਂ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਹੈ, ਜਿਸ ਵਿਚ ਦੱਸਿਆ ਗਿਆ ਹੈ ਕਿ ਜਲੰਧਰ ਪਹਿਲਾਂ ਹੀ 27 ਜੁਲਾਈ ਨੂੰ ਬੰਦ ਰਿਹਾ ਸੀ ਅਤੇ 30 ਜੁਲਾਈ ਨੂੰ ਜਲੰਧਰ ਬੰਦ ਦੀ ਕਾਲ ਨਹੀਂ ਦਿੱਤੀ ਗਈ ਹੈ। ਅਸੀਂ ਆਪਣਾ ਰੋਸ ਪ੍ਰਦਰਸ਼ਨ ਭਗਵਾਨ ਵਾਲਮੀਕਿ ਚੌਂਕ ਵਿਚ ਜਾਰੀ ਰੱਖਾਂਗਾ, ਜਿਸ ਵਿਚ ਵੱਖ-ਵੱਖ ਯੂਨੀਅਨਾਂ ਅਤੇ ਹੋਰ ਸੰਸਥਾਵਾਂ ਸ਼ਾਮਲ ਹੋਣਗੀਆਂ।

ਇਹ ਵੀ ਪੜ੍ਹੋ: ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਵੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਯੂਨੀਅਨ ਦੇ ਆਗੂ ਨੇ ਕਿਹਾ ਕਿ 27 ਜੁਲਾਈ ਨੂੰ ਬੰਦ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਨੂੰ ਪੂਰਾ ਸਮਰਥਨ ਦਿੱਤਾ ਗਿਆ ਸੀ, ਜਿਸ ਦਾ ਅਸੀਂ ਧੰਨਵਾਦ ਕਰਦੇ ਹਾਂ ਪਰ 30 ਜੁਲਾਈ ਨੂੰ ਸਿਰਫ਼ ਰੋਸ ਪ੍ਰਦਰਸ਼ਨ ਹੀ ਕੀਤਾ ਜਾਵੇਗਾ ਅਤੇ ਜਲੰਧਰ ਬੰਦ ਨਹੀਂ ਹੋਵੇਗਾ। 

ਇਥੇ ਵੀ ਦੱਸ ਦਈਏ ਕਿ 30 ਜੁਲਾਈ ਨੂੰ ਪੰਜਾਬ ਬੰਦ ਨੂੰ ਲੈ ਕੇ ਸੂਬੇ ਦੇ ਵੱਖ-ਵੱਖ ਸ਼ਹਿਰਾਂ ਤੋਂ ਯੂਨੀਅਨ ਆਗੂਆਂ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਵਿਚ ਯੋਗਦਾਨ ਦੇਣ। ਇਸ ਦੌਰਾਨ ਐਮਰਜੰਸੀ ਸੇਵਾਵਾਂ ਆਮ ਵਾਂਗ ਚਲਦੀਆਂ ਰਹਿਣਗੀਆਂ ਜਦਕਿ ਜਲੰਧਰ ਵਿਚ ਯੂਨੀਅਨ ਵੱਲੋਂ ਕੋਈ ਵੀ ਬੰਦ ਦਾ ਐਲਾਨ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News