ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਨਵੀਂ ਅਪਡੇਟ, ਆ ਸਕਦੈ ਵੱਡਾ ਫ਼ੈਸਲਾ

Thursday, Jan 09, 2025 - 01:44 PM (IST)

ਪੰਜਾਬ ਦੇ ਸਕੂਲਾਂ ਦੇ ਸਮੇਂ ਨੂੰ ਲੈ ਕੇ ਨਵੀਂ ਅਪਡੇਟ, ਆ ਸਕਦੈ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਦੌਰਾਨ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਸਿਫਾਰਿਸ਼ ਕੀਤੀ ਗਈ ਹੈ। ਇਹ ਸਿਫਾਰਿਸ਼ ਪੰਜਾਬ ਬਾਲ ਅਧਿਕਾਰ ਕਮਿਸ਼ਨ ਨੇ ਕੀਤੀ ਹੈ। ਇਸ ਲਈ ਬਾਲ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਬਕਾਇਦਾ ਚਿੱਠੀ ਲਿਖ ਕੇ ਆਖਿਆ ਹੈ ਕਿ ਜਿਸ ਤਰ੍ਹਾਂ ਪੰਜਾਬ ਵਿਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਪੈ ਰਹੀ ਹੈ, ਇਸ ਨੂੰ ਮੱਦੇਨਜ਼ਰ ਰੱਖਦੇ ਹੋਏ 31 ਜਨਵਰੀ ਤਕ ਸਕੂਲਾਂ ਦਾ ਸਮਾਂ 10 ਵਜੇ ਕੀਤਾ ਜਾਵੇ। ਚਿੱਠੀ ਵਿਚ ਇਹ ਵੀ ਕਿਹਾ ਗਿਆ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਸਕੂਲੀ ਵਾਹਨਾਂ ਨਾਲ ਹਾਦਸੇ ਵਾਪਰਣ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ ਹਨ। 

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਬਿਆਸ ਆਉਣ ਵਾਲੀ ਸੰਗਤ ਲਈ ਵੱਡੀ ਖ਼ਬਰ, ਡੇਰੇ ਨੇ ਬੰਦ ਕੀਤਾ ਇਹ ਕਲਚਰ

ਇਸ ਲਈ ਸਿਫਾਰਸ਼ ਕੀਤੀ ਜਾਂਦੀ ਹੈ ਕਿ ਠੰਡ ਅਤੇ ਧੁੰਦ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਤੁਰੰਤ ਪ੍ਰਭਾਵ ਨਾਲ ਬਦਲਿਆ ਜਾਵੇ। ਦੱਸਣਯੋਗ ਹੈ ਕਿ ਇਕ ਪਾਸੇ ਜਿੱਥੇ ਕੜਾਕੇ ਦੀ ਠੰਡ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋਇਆ ਪਿਆ ਹੈ। ਉੱਥੇ ਹੀ ਦੂਜੇ ਪਾਸੇ ਬੁੱਧਵਾਰ ਤੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੁੱਲ੍ਹ ਗਏ ਹਨ। ਸੂਬੇ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਜਿੱਥੇ ਆਪਣੇ ਪੱਧਰ 'ਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ, ਉਥੇ ਹੀ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਅਜੇ ਤਕ ਸਕੂਲਾਂ ਦਾ ਸਮਾਂ ਬਦਲਣ ਦਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ ਹੈ, ਜਿਸ ਦੇ ਚੱਲਦੇ ਕੜਾਕੇ ਦੀ ਠੰਡ ਦਰਮਿਆਨ ਵੀ ਸਰਕਾਰੀ ਸਕੂਲ ਪਹਿਲਾਂ ਤੋਂ ਨਿਰਾਧਾਰਤ ਸਮੇਂ ਅਨੁਸਾਰ ਹੀ ਖੁੱਲ੍ਹ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਹੁਕਮ

ਕੀ ਕਹਿਣਾ ਹੈ ਮੌਸਮ ਵਿਭਾਗ ਦਾ 

ਪੰਜਾਬ, ਹਰਿਆਣਾ, ਚੰਡੀਗੜ੍ਹ ਸਣੇ ਉੱਤਰ ਭਾਰਤ ਵਿਚ ਪੈ ਰਹੀ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਜ਼ਿੰਦਗੀ ਦੀ ਰਫ਼ਤਾਰ ਰੋਕ ਕੇ ਰੱਖ ਦਿੱਤੀ ਹੈ। ਜਿੱਥੇ ਲਗਾਤਾਰ ਪੈ ਰਹੀ ਸੰਘਣੀ ਧੁੰਦ ਤੇ ਸੀਤ ਲਹਿਰ ਨੇ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਪੰਜਾਬ ਵਿਚ ਸੰਗਰੂਰ ਅਤੇ ਹਰਿਆਣਾ ਵਿਚ ਹਿਸਾਰ ਤੇ ਜੀਂਦ ਸਭ ਤੋਂ ਠੰਡੇ ਸ਼ਹਿਰ ਰਹੇ ਹਨ। ਸੰਗਰੂਰ ਵਿਚ ਘੱਟ ਤੋਂ ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਹੈ, ਜਦੋਂ ਕਿ ਹਰਿਆਣਾ ਦੇ ਹਿਸਾਰ ਦੇ ਜੀਂਦ ਵਿਚ 4.5 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਉੱਧਰ ਮੌਸਮ ਵਿਭਾਗ ਨੇ 9 ਜਨਵਰੀ ਨੂੰ ਪੰਜਾਬ ਵਿਚ ਸੰਘਣੀ ਧੁੰਦ ਤੇ ਸੀਤ ਲਹਿਰਾਂ ਚੱਲਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੇ ਨਾਲ ਹੀ 9 ਜਨਵਰੀ ਲਈ ਓਰੇਂਜ ਅਲਰਟ ਜਾਰੀ ਕਰ ਦਿੱਤਾ ਹੈ। 

ਇਹ ਵੀ ਪੜ੍ਹੋ : ਬਠਿੰਡਾ 'ਚ ਵਾਪਰੇ ਦੋਹਰੇ ਕਤਲ ਕਾਂਡ ਵਿਚ ਸਨਸਨੀਖੇਜ਼ ਖੁਲਾਸਾ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਸੱਚ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News