ਪੰਜਾਬ ''ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
Monday, Feb 12, 2024 - 06:46 PM (IST)
ਚੰਡੀਗੜ੍ਹ : ਪੰਜਾਬ 'ਚ ਲਗਾਤਾਰ ਧੁੱਪ ਖਿੜਨ ਕਾਰਨ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ ਅਤੇ ਦਿਨ ਦੇ ਤਾਪਮਾਨ 'ਚ ਵੀ ਵਾਧਾ ਹੋ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਕ 17 ਫਰਵਰੀ ਤੱਕ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 15 ਫਰਵਰੀ ਨੂੰ ਮੌਸਮ ਬਦਲ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਇਸ ਦੇ ਨਾਲ ਹੀ ਹਲਕੇ ਮੀਂਹ ਦੀ ਵੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਫਿਰ ਸੰਮਨ ਜਾਰੀ, ਹੁਣ SIT ਨੇ 15 ਤਾਰੀਖ਼ ਨੂੰ ਕੀਤਾ ਤਲਬ
ਐਤਵਾਰ ਨੂੰ ਵੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ 'ਚ ਦਿਨ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ, ਜਦੋਂ ਕਿ ਕਈ ਜ਼ਿਲ੍ਹਿਆਂ 'ਚ ਰਾਤ ਦਾ ਤਾਪਮਾਨ ਅਜੇ ਵੀ ਆਮ ਨਾਲੋਂ ਘੱਟ ਦਰਜ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਮੋਗਾ ਵਿੱਚ ਘੱਟੋ-ਘੱਟ ਤਾਪਮਾਨ 2.8 ਡਿਗਰੀ ਰਿਹਾ ਜੋ ਪੰਜਾਬ ਵਿੱਚ ਸਭ ਤੋਂ ਘੱਟ ਸੀ।
ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ 'ਚ ਤੜਕੇ ਸਵੇਰੇ ਫਟਿਆ ਸਿਲੰਡਰ, ਵੱਡੇ ਧਮਾਕੇ ਕਾਰਨ ਉੱਡੀ ਛੱਤ (ਵੀਡੀਓ)
ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਫਰੀਕੋਟ, ਬਰਨਾਲਾ, ਰੋਪੜ, ਫ਼ਿਰੋਜ਼ਪੁਰ ਵਿੱਚ 4.0 ਡਿਗਰੀ, ਲੁਧਿਆਣਾ ਵਿੱਚ 8.1 ਡਿਗਰੀ ਤੇ ਚੰਡੀਗੜ੍ਹ ਵਿੱਚ 8.4 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਮੁਤਾਬਕ ਫਰਵਰੀ ਦੇ ਤੀਜੇ ਹਫ਼ਤੇ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8