ਪੰਜਾਬ ਦੇ 'ਮੌਸਮ' ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

Monday, Nov 20, 2023 - 12:49 PM (IST)

ਪੰਜਾਬ ਦੇ 'ਮੌਸਮ' ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਚੰਡੀਗੜ੍ਹ : ਪੰਜਾਬ 'ਚ ਮੌਸਮ ਲਗਾਤਾਰ ਬਦਲ ਰਿਹਾ ਹੈ, ਜਿਸ ਕਾਰਨ ਪਾਰਾ ਡਿੱਗਦਾ ਜਾ ਰਿਹਾ ਹੈ। ਪਾਰੇ 'ਚ ਗਿਰਾਵਟ ਕਾਰਨ ਠੰਡ ਵੀ ਵੱਧ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ ਦੌਰਾਨ ਮੀਂਹ ਪੈਣ ਦੇ ਕੋਈ ਆਸਾਰ ਨਹੀਂ ਹਨ ਅਤੇ ਮੌਸਮ ਖ਼ੁਸ਼ਕ ਬਣਿਆ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਰਾਤ ਵੇਲੇ ਪਾਰਾ ਡਿੱਗਣ ਕਾਰਨ ਮੌਸਮ ਠੰਡਾ ਹੋ ਜਾਂਦਾ ਹੈ ਅਤੇ ਦਿਨ ਵੇਲੇ ਵੀ ਨਿੱਘੀ-ਨਿੱਘੀ ਧੁੱਪ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਮਸ਼ਹੂਰ ਕਾਰੋਬਾਰੀ ਦੇ ਅਗਵਾ ਮਾਮਲੇ 'ਚ ਵੱਡੇ ਖ਼ੁਲਾਸੇ, ਪੁਲਸ ਅੱਗੇ ਬਿਆਨ ਕੀਤਾ ਖ਼ੌਫ਼ਨਾਕ ਸੱਚ

ਲੋਕਾਂ ਨੇ ਸਰਦੀਆਂ ਦੇ ਮੋਟੇ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 12 ਡਿਗਰੀ ਰਹਿਣ ਦਾ ਅੰਦਾਜ਼ਾ ਹੈ। ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਹੋਰ ਵੀ ਡਿੱਗ ਜਾਵੇਗਾ। ਦੂਜੇ ਪਾਸੇ ਠੰਡ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੜਕਾਂ 'ਤੇ ਚੱਲਦੇ ਸਮੇਂ ਸਾਵਧਾਨ ਰਹਿਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਜ਼ਿਲ੍ਹੇ ਦੇ ਲੋਕਾਂ ਲਈ ਚੰਗੀ ਖ਼ਬਰ, ਨਵੇਂ ਸਾਲ ਤੋਂ ਪਹਿਲਾਂ ਮਿਲੇਗੀ ਵੱਡੀ ਰਾਹਤ

ਸਰਦੀਆਂ ਦੇ ਮੌਸਮ 'ਚ ਸੰਕੇਤਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਹਨ ਨੂੰ ਵੀ ਚੰਗੀ ਸਥਿਤੀ 'ਚ ਰੱਖਣਾ ਚਾਹੀਦਾ ਹੈ। ਇਸ ਨਾਲ ਸੂਬੇ 'ਚ ਹਾਦਸਿਆਂ ਨੂੰ ਰੋਕਿਆ ਜਾ ਸਕੇਗਾ। ਦੱਸ ਦਈਏ ਕਿ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਇਕਦਮ ਵਧੇ ਹਨ। ਇਸ ਕਾਰਨ ਸਵੇਰੇ-ਸ਼ਾਮ ਕਈ ਇਲਾਕਿਆਂ ਵਿੱਚ ਧੂੰਆਂ ਛਾਇਆ ਰਹਿੰਦਾ ਹੈ। ਪਿਛਲੇ 17 ਦਿਨਾਂ ਵਿੱਚੋਂ 14 ਦਿਨਾਂ ਤੋਂ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਰਹੀ ਹੈ। ਖੇਤੀ ਮਾਹਰਾਂ ਅਨੁਸਾਰ 25 ਨਵੰਬਰ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲੇ ਘੱਟ ਸਕਦੇ ਹਨ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News