ਮੌਸਮ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦਾ ਹੈ ਮੀਂਹ
Monday, Feb 26, 2024 - 06:02 PM (IST)
ਚੰਡੀਗੜ੍ਹ : ਭਾਰਤੀ ਮੌਸਮ ਵਿਭਾਗ ਨੇ 2 ਦਿਨਾਂ ਯਾਨੀ 26 ਅਤੇ 27 ਫਰਵਰੀ ਨੂੰ ਮੌਸਮ ’ਚ ਬਦਲਾਅ ਦੀ ਸੰਭਾਵਨਾ ਜਤਾਈ ਹੈ। ਆਈ. ਐੱਮ. ਡੀ ਨੇ ਦੇਸ਼ ਦੇ ਕਈ ਸੂਬਿਆਂ ਵਿਚ ਮੀਂਹ, ਹਨੇਰੀ, ਤੂਫ਼ਾਨ ਅਤੇ ਗੜੇ ਪੈਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਕਿਹਾ ਹੈ ਕਿ 29 ਫਰਵਰੀ ਨੂੰ ਭਾਰਤ ਦੇ ਪਹਾੜੀ ਰਾਜਾਂ ’ਚ ਇਕ ਨਵੀਂ ਪੱਛਮੀ ਗੜਬੜੀ ਆਉਣ ਵਾਲੀ ਹੈ। ਆਈ. ਐੱਮ. ਡੀ. ਮੁਤਾਬਕ 27 ਫਰਵਰੀ ਦਰਮਿਆਨ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਉੜੀਸਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ। ਵਿਭਾਗ ਅਨੁਸਾਰ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ 26 ਫਰਵਰੀ ਦੀ ਰਾਤ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 27 ਫਰਵਰੀ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ। ਇਸ ਪੂਰੇ ਹਫ਼ਤੇ ਦਿੱਲੀ ਦਾ ਘੱਟੋ-ਘੱਟ ਤਾਪਮਾਨ 8 ਤੋਂ 12 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਪਿੰਡ ਫਤਿਹਗੜ੍ਹ ਛੰਨਾ ਦੇ ਨੌਜਵਾਨ ਸਤਿਗੁਰੂ ਸਿੰਘ ਦੀ ਨਿਊਜ਼ੀਲੈਂਡ ’ਚ ਸੜਕ ਹਾਦਸੇ ਦੌਰਾਨ ਮੌਤ
ਮੌਸਮ ਕੇਂਦਰ ਵੱਲੋਂ ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ, ਪਟਿਆਲਾ, ਜਲੰਧਰ, ਮੋਗਾ ਸਮੇਤ ਕਈ ਜ਼ਿਲ੍ਹਿਆਂ ਵਿਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਹੋਰ ਜ਼ਿਲ੍ਹਿਆਂ ਵਿਚ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ ਮੰਗਲਵਾਰ ਤੋਂ ਮੌਸਮ ਸਾਫ ਹੋ ਜਾਵੇਗਾ। ਇਸ ਦੇ ਬਾਅਦ ਇਕ ਤੇ ਦੋ ਮਾਰਚ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਬੱਦਲ ਛਾਉਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸਿੱਕਮ ਅਤੇ ਅਰੁਣਾਚਲ ਪ੍ਰਦੇਸ਼ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ’ਚ ਵੱਖ-ਵੱਖ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਪੂਰਬੀ ਅਸਾਮ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੜੀਸਾ, ਤੱਟੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਛੱਤੀਸਗੜ੍ਹ ਵਿਚ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤੰਜ, ਚੁਟਕੀ ਲੈਂਦਿਆਂ ਆਖੀ ਵੱਡੀ ਗੱਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8