ਪੰਜਾਬੀਆਂ ਲਈ ਨਵੀਆਂ ਪਾਬੰਦੀਆਂ ਲਾਗੂ! ਇਸ ਤਾਰੀਖ਼ ਤੱਕ ਜਾਰੀ ਰਹਿਣਗੇ ਹੁਕਮ
Monday, Apr 14, 2025 - 10:50 AM (IST)

ਮਾਨਸਾ : ਸ਼ਹਿਰ 'ਚ ਨਵੀਆਂ ਪਾਬੰਦੀਆਂ ਲਾਗੂ ਹੋ ਗਈਆਂ ਹਨ। ਦਰਅਸਲ ਏ. ਡੀ. ਸੀ. ਆਕਾਸ਼ ਬਾਂਸਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਦਾਇਰੇ 'ਚ ਜਲੂਸ ਕੱਢਣ, ਬੈਠਕ ਕਰਨ, ਲਾਊਡ ਸਪੀਕਰਾਂ ਦੇ ਮਾਧਿਅਮ ਨਾਲ ਭਾਸ਼ਣ ਦੇਣ ਅਤੇ ਧਰਨਾ-ਪ੍ਰਦਰਸ਼ਨ ਕਰਨ 'ਤੇ ਰੋਕ ਲਾ ਦਿੱਤੀ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਨੂੰ ਲੈ ਕੇ ਸਾਹਮਣੇ ਆਈ ਅਹਿਮ ਗੱਲ! ਹੁਣ ਪੁੱਛਿਆ ਜਾਵੇਗਾ ਕਾਰਨ
ਉਨ੍ਹਾਂ ਨੇ ਕਿਹਾ ਕਿ ਸਿਆਸੀ ਪਾਰਟੀਆਂ ਅਤੇ ਸੰਗਠਨ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਤੋਂ ਬਾਅਦ ਜ਼ਿਲ੍ਹਾ ਕਚਹਿਰੀ ਕੰਪਲੈਕਸ 'ਚ ਲਾਊਡ ਸਪੀਕਰ ਲਾ ਕੇ ਭਾਸ਼ਣ ਦਿੰਦੇ ਰਹਿੰਦੇ ਹਨ ਜਾਂ ਧਰਨਾ-ਪ੍ਰਦਰਸ਼ਨ ਕਰਦੇ ਹਨ।
ਇਹ ਵੀ ਪੜ੍ਹੋ : ਰੇਲਵੇ ਦਾ ਸਫ਼ਰ ਕਰਨ ਵਾਲਿਆਂ ਨੂੰ ਗਰਮੀਆਂ ਦਾ ਤੋਹਫ਼ਾ, ਧਿਆਨ ਦੇਣ ਯਾਤਰੀ
ਇਸ ਨਾਲ ਅਮਨ-ਸ਼ਾਂਤੀ ਭੰਗ ਹੁੰਦੀ ਹੈ ਅਤੇ ਸਰਕਾਰੀ ਕੰਮ 'ਚ ਰੁਕਾਵਟ ਪੈਦਾ ਹੁੰਦੀ ਹੈ। ਇਸ ਨਾਲ ਆਮ ਲੋਕਾਂ ਨੂੰ ਕੰਮ ਕਰਵਾਉਣ 'ਚ ਪਰੇਸ਼ਾਨੀ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਹੁਕਮ 31 ਮਈ ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8