ਪੰਜਾਬ ਵਿਚ ਨਵੀਆਂ ਪਾਬੰਦੀਆਂ ਲਾਗੂ, ਜਾਣੋ ਕੀ ਹੈ ਕਾਰਨ

Friday, Nov 29, 2024 - 01:26 PM (IST)

ਰੂਪਨਗਰ (ਵਿਜੇ ਸ਼ਰਮਾ)- 1 ਦਸੰਬਰ ਨੂੰ ਪੰਜਾਬ ਵਿਚ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ ਹੋ ਰਹੇ ਹਨ। ਇਸੇ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਜਿੱਥੇ-ਜਿੱਥੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ, ਉਥੇ 100 ਮੀਟਰ ਦੇ ਘੇਰੇ ਅੰਦਰ ਇਕੱਠੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।  ਡਿਪਟੀ ਕਮਿਸ਼ਨਰ ਰੂਪਨਗਰ ਹਿਮਾਂਸ਼ੂ ਜੈਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਟੀਚਰ ਐਲੀਜੀਬਿਲਟੀ ਟੈਸਟ (ਟੈੱਟ) 01 ਦਸੰਬਰ 2024 ਨੂੰ ਪੇਪਰ ਨੰਬਰ 01 ਸਵੇਰੇ 10:00 ਵਜੇ ਤੋਂ ਦੁਪਹਿਰ 12:30 ਵਜੇ ਤੱਕ (02:30 ਘੰਟੇ) ਅਤੇ ਪੇਪਰ ਨੰ 02 ਦੁਪਹਿਰ 02:30 ਅਤੇ 05:00 ਵਜੇ ਤੱਕ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਬਿਜਲੀ 'ਤੇ ਸਬਸਿਡੀ ਨੂੰ ਲੈ ਕੇ ਭੰਬਲਭੂਸੇ 'ਚ ਪਏ ਉਪਭੋਗਤਾਵਾਂ ਲਈ ਅਹਿਮ ਖ਼ਬਰ

ਪ੍ਰੀਖਿਆਵਾਂ ਨੂੰ ਸਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਪ੍ਰੀਖਿਆ ਕੇਂਦਰਾਂ ਦੀ ਸੂਚੀ ਅਨੁਸਾਰ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਭਾਰਤੀ ਨਾਗਰਿਕ ਸੁਰਕਸਾ ਸੰਹਿਤਾ ਧਾਰਾ 163 ਤਹਿਤ ਜ਼ਿਲ੍ਹਾ ਰੂਪਨਗਰ ਦੇ ਸਮੁੱਚੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਈ ਜਾਂਦੀ ਹੈ ਤਾਂ ਜੋ ਪ੍ਰੀਖਿਆ ਨਿਰਵਿਘਨ ਕਰਵਾਈ ਜਾ ਸਕੇ। ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ 'ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ 'ਤੇ ਲਾਗੂ ਹੋਵੇਗੀ, ਜਿਨ੍ਹਾਂ ਦੀ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿਚ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ- ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ ਵੱਡੀ ਰਾਹਤ, ਸਰਹੱਦੀ ਇਲਾਕੇ ਦੇ ਲੋਕਾਂ ਦੀ ਮੰਗ ਹੋਵੇਗੀ ਪੂਰੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News