ਮੁੱਖ ਮੰਤਰੀ ਦੀ ਲੋਡ਼ਵੰਦਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਨਵੀਂ ਸਕਾਰਲਸ਼ਿਪ ਸਕੀਮ : ਧਰਮਸੌਤ

Friday, Oct 16, 2020 - 12:11 AM (IST)

ਮੁੱਖ ਮੰਤਰੀ ਦੀ ਲੋਡ਼ਵੰਦਾਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਨਵੀਂ ਸਕਾਰਲਸ਼ਿਪ ਸਕੀਮ : ਧਰਮਸੌਤ

ਚੰਡੀਗਡ਼੍ਹ, (ਕਮਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੀਂ ਐੱਸ. ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਕਿਹਾ ਕਿ ਇਹ ਸਕੀਮ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਅਤੇ ਲੋਡ਼ਵੰਦਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਹੋਈ ਮੀਟਿੰਗ ਦੌਰਾਨ ਮੰਤਰੀ ਮੰਡਲ ਵੱਲੋਂ ਕੇਂਦਰ ਦੀ ਬੰਦ ਹੋ ਚੁੱਕੀ ਸਕੀਮ ਦੀ ਥਾਂ ਨਵੀਂ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਮਨਮਾਨੀ ਕਰਦਿਆਂ ਇਸ ਸਕੀਮ ਨੂੰ ਚਾਲੂ ਰੱਖਣ ਤੋਂ ਆਪਣੇ ਹੱਥ ਪਿੱਛੇ ਖਿੱਚ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਦਿੱਤਾ ਹੈ। ਸੂਬੇ ਦੀ ਨਵੀਂ ਯੋਜਨਾ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿਚ ਉੱਚ ਸਿੱਖਿਆ ਪ੍ਰਾਪਤ ਕਰਨ ਵਿਚ ਸਹਾਇਤਾ ਮਿਲੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਬਾਰੇ ਦੱਸਦਿਆਂ ਧਰਮਸੌਤ ਨੇ ਕਿਹਾ ਕਿ ਇਸ ਸਕੀਮ ਤਹਿਤ ਆਮਦਨੀ ਦੇ ਮਾਪਦੰਡਾਂ ਨੂੰ 2.5 ਲੱਖ ਰੁਪਏ ਤੋਂ ਵਧਾ ਕੇ 3 ਲੱਖ ਰੁਪਏ ਕਰਨ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਵਿਚ ਸ਼ਾਮਲ ਕਰਨ ਵਿਚ ਸਹਾਇਤਾ ਮਿਲੇਗੀ।


author

Bharat Thapa

Content Editor

Related News