ਨਵੇਂ ਸ਼੍ਰੋਮਣੀ ਅਕਾਲੀ ਦਲ ਦਾ 16 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗਾ ਐਲਾਨ

Friday, Dec 14, 2018 - 08:50 AM (IST)

ਨਵੇਂ ਸ਼੍ਰੋਮਣੀ ਅਕਾਲੀ ਦਲ ਦਾ 16 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਵੇਗਾ ਐਲਾਨ

ਅੰਮ੍ਰਿਤਸਰ (ਜ. ਬ.)— ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦਾ ਐਲਾਨ 16 ਦਸੰਬਰ ਨੂੰ ਕੀਤਾ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਅਤੇ ਹਲਕਾ ਬਿਆਸ ਦੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨੇ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅਕਾਲੀ ਦਲ ਤੋਂ ਚੱਲਦਾ ਕਰਨ ਅਤੇ ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ, ਡਾ. ਰਤਨ ਸਿੰਘ ਅਜਨਾਲਾ ਸਾਬਕਾ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ 'ਤੇ ਸੱਦੇ ਇਕੱਠ ਵਿਚ ਨਵੇਂ ਅਕਾਲੀ ਦਲ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਇਸ ਇਕੱਠ 'ਚ ਸਮੂਹ ਸੰਗਤ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ।

ਸਠਿਆਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਸਮੇਂ ਦੌਰਾਨ ਕੀਤੀਆਂ ਮਨਮਰਜ਼ੀਆਂ ਲਈ ਜਿਥੇ ਇਸ ਨੂੰ ਸਿੱਖ ਸੰਗਤ ਦੇ ਭਾਰੀ ਰੋਸ ਦਾ ਸਾਹਮਣਾ ਕਰਨਾ ਪਿਆ, ਉਥੇ ਹੀ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀਜਨਕ ਹਾਰ ਵੀ ਦੇਖਣੀ ਪਈ। ਉਨ੍ਹਾਂ ਇਸ ਦੇ ਲਈ ਮੁੱਖ ਤੌਰ 'ਤੇ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਕਿਹਾ ਕਿ ਹੁਣ ਜਲਦ ਹੀ ਸੰਗਤ ਇਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਦਾ ਰਸਤਾ ਦਿਖਾ ਦੇਵੇਗੀ।


author

cherry

Content Editor

Related News