SOI ਦੇ ਨਵੇਂ ਪ੍ਰਧਾਨ ਰਾਬਿਨ ਬਰਾੜ ਨੂੰ ਹੋਇਆ 'ਕੋਰੋਨਾ', ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

Friday, May 07, 2021 - 09:27 AM (IST)

SOI ਦੇ ਨਵੇਂ ਪ੍ਰਧਾਨ ਰਾਬਿਨ ਬਰਾੜ ਨੂੰ ਹੋਇਆ 'ਕੋਰੋਨਾ', ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਚੰਡੀਗੜ੍ਹ : ਸਟੂਡੈਂਟ ਆਰਗਨਾਈਜ਼ੇਸ਼ਨ ਆਫ ਇੰਡੀਆ (ਸੋਈ) ਦੇ ਨਵੇਂ ਬਣੇ ਪ੍ਰਧਾਨ ਰਾਬਿਨ ਬਰਾੜ ਭਾਗਸਰ ਨੂੰ ਕੋਰੋਨਾ ਹੋ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਖ਼ੁਦ ਆਪਣੇ ਫੇਸਬੁੱਕ ਪੇਜ 'ਤੇ ਲੋਕਾਂ ਨਾਲ ਸਾਂਝੀ ਕੀਤੀ ਹੈ। ਰਾਬਿਨ ਬਰਾੜ ਨੇ ਆਪਣੇ ਪੇਜ 'ਤੇ ਲਿਖਿਆ ਕਿ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ 'ਪੂਰਨ ਲਾਕਡਾਊਨ' ਨੂੰ ਲੈ ਕੇ ਕੈਪਟਨ ਦਾ ਵੱਡਾ ਫ਼ੈਸਲਾ, ਨਵੀਆਂ ਹਦਾਇਤਾਂ ਜਾਰੀ

PunjabKesari

ਉਨ੍ਹਾਂ ਦੱਸਿਆ ਕਿ 2 ਦਿਨ ਪਹਿਲਾਂ ਉਨ੍ਹਾਂ ਨੂੰ ਕੋਰੋਨਾ ਦੇ ਹਲਕੇ ਲੱਛਣ ਦਿਖਾਈ ਦਿੱਤੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਰਾਬਿਨ ਬਰਾੜ ਨੇ ਦੱਸਿਆ ਕਿ ਉਹ ਇਕਾਂਤਵਾਸ ਹਨ ਅਤੇ ਬਿਲਕੁਲ ਤੰਦਰੁਸਤ ਹਨ।

ਇਹ ਵੀ ਪੜ੍ਹੋ : ਪਾਤੜਾਂ 'ਚ ਮੁੰਡੇ ਵੱਲੋਂ ਕੁੱਤੇ ਨੂੰ ਗੋਲੀ ਮਾਰਨ ਦੀ ਵੀਡੀਓ ਦੇਖ ਭੜਕੀ ਕੇਂਦਰੀ ਮੰਤਰੀ, ਪੰਜਾਬ DGP ਨੂੰ ਦਿੱਤੇ ਸਖ਼ਤ ਹੁਕਮ

ਉਨ੍ਹਾਂ ਲਿਖਿਆ ਕਿ ਉਹ ਜਲਦੀ ਹੀ ਲੋਕਾਂ ਦੀ ਸੇਵਾ 'ਚ ਹਾਜ਼ਰ ਹੋਣਗੇ। ਦੱਸਣਯੋਗ ਹੈ ਕਿ ਸੋਈ ਦਾ ਪ੍ਰਧਾਨ ਬਣਨ ਤੋਂ ਬਾਅਦ ਰਾਬਿਨ ਬਰਾੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵੀ ਮੁਲਾਕਾਤ ਕੀਤੀ ਸੀ। ਰਾਬਿਨ ਬਰਾੜ 'ਤੇ ਕੋਰੋਨਾ ਹਦਾਇਤਾਂ ਦੀ ਉਲੰਘਣਾ ਕਰਨ ਦਾ ਕੇਸ ਵੀ ਦਰਜ ਹੋਇਆ ਸੀ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News