ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ

Thursday, Jun 04, 2026 - 04:57 PM (IST)

ਨਵੇਂ SSP ਫਰੀਦਕੋਟ ਵੱਲੋਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਅਹਿਮ ਮੀਟਿੰਗ

ਜੈਤੋ (ਰਘੂਨੰਦਨ ਪਰਾਸ਼ਰ) : ਗੁਰਬੰਸ ਸਿੰਘ ਬੈਂਸ, ਐੱਸ.ਐੱਸ.ਪੀ ਫਰੀਦਕੋਟ ਵੱਲੋਂ ਅੱਜ ਜ਼ਿਲ੍ਹਾ ਫਰੀਦਕੋਟ ਦੇ ਆੜ੍ਹਤੀਆਂ, ਕਾਰੋਬਾਰੀਆਂ, ਦੁਕਾਨਦਾਰਾਂ ਅਤੇ ਵੱਖ-ਵੱਖ ਐਨ.ਜੀ.ਓਜ਼ ਦੇ ਮੁਖੀਆਂ ਅਤੇ ਹੋਰ ਮੋਹਤਬਾਰ ਵਿਅਕਤੀਆਂ ਨਾਲ ਇਕ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੁਲਸ ਵਿਭਾਗ ਦੀ ਕਾਰਗੁਜ਼ਾਰੀ ਅਤੇ ਵੱਖ-ਵੱਖ ਲੋਕ-ਭਲਾਈ ਪਹਿਲਕਦਮੀਆਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਤਰਲੋਚਨ ਸਿੰਘ ਡੀ.ਐਸ.ਪੀ (ਸਬ-ਡਵੀਜਨ) ਫਰੀਦਕੋਟ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਐਸ.ਐਸ.ਪੀ, ਫਰੀਦਕੋਟ ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਨੇ ਹਾਜ਼ਰ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪੁਲਸ ਪ੍ਰਸ਼ਾਸਨ, ਵੀ.ਡੀ.ਸੀ. ਅਤੇ ਡਬਲਯੂ.ਡੀ.ਸੀ. ਮੈਂਬਰਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਲਤ ਤੋਂ ਪ੍ਰਭਾਵਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਏ.ਟੀ. ਸੈਂਟਰਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ।ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਫਰੀਦਕੋਟ ਪੁਲਸ ਪਬਲਿਕ ਦੇ ਸਹਿਯੋਗ ਨਾਲ ਨਸ਼ਿਆਂ, ਅਪਰਾਧ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖੇਗੀ।

ਇਸ ਮੀਟਿੰਗ ਵਿਚ ਰਾਜਨ ਠਾਕੁਰ (ਪ੍ਰਧਾਨ, ਵਪਾਰ ਮੰਡਲ, ਫਰੀਦਕੋਟ ਅਤੇ ਪ੍ਰਧਾਨ ਸਵਰਨਕਾਰ ਯੂਨੀਅਨ, ਫਰੀਦਕੋਟ), ਉੱਘੇ ਸਮਾਜਸੇਵੀ ਪ੍ਰਵੀਨ ਕਾਲਾ, ਲੱਕੀ ਕਟਾਰੀਆ (ਸਪ੍ਰਸਤ ਆਪਣਾ ਘਰ ਆਪਣਾ ਆਸ਼ਰਮ), ਰਿਸ਼ਬ ਜੈਨ (ਪ੍ਰਧਾਨ ਐਸ.ਐਸ. ਜੈਨ ਸਭਾ, ਫਰੀਦਕੋਟ), ਸੰਤਵਿੰਦਰ ਸਿੰਘ (ਸਲਾਹਕਾਹ, ਵਪਾਰ ਮੰਡਲ), ਸਮਾਜਸੇਵੀ ਰਾਜੂ ਜੈਨ, ਪ੍ਰਦੀਪ ਕੁਮਾਰ (ਪੀ.ਆਰ.ਓ ਵਪਾਰ ਮੰਡਲ) ਸਮੇਤ ਸਹਾਰਾ ਕਲੱਬ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਵਰਗ ਨੇ ਭਾਗ ਲਿਆ। ਇਸ ਦੌਰਾਨ ਐਸ.ਐਸ.ਪੀ ਫਰੀਦਕੋਟ ਵੱਲੋਂ ਸਮੂਹ ਦੁਕਾਨਦਾਰਾ, ਕਾਰੋਬਾਰੀਆ ਅਤੇ ਮੋਹਤਬਰ ਵਿਅਕਤੀਆਂ ਦਾ ਇਸ ਮੀਟਿੰਗ ਵਿਚ ਪਹੁੰਚਣ ਅਤੇ ਪੁਲਸ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਮੌਜੂਦ ਕਾਰੋਬਾਰੀਆਂ ਅਤੇ ਹੋਰਨਾਂ ਵੱਲੋਂ ਪੁਲਸ ਵੱਲੋਂ ਇਹ ਮੀਟਿੰਗ ਕਰਨ 'ਤੇ ਧੰਨਵਾਦ ਕੀਤਾ ਅਤੇ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਫਰੀਦਕੋਟ ਪੁਲਸ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।


author

Gurminder Singh

Content Editor

Related News