‘ਆਪ’ ਸਰਕਾਰ ਦਾ ਨਵਾਂ ਕਦਮ, ਪੰਜਾਬ ਦੇ ਲੋਕਾਂ ਨੂੰ ਹੁਣ ਘਰ ਬੈਠਿਆਂ ਮਿਲਣਗੀਆਂ 99% ਨਾਗਰਿਕ ਕੇਂਦਰਿਤ ਸੇਵਾਵਾਂ

Saturday, Dec 09, 2023 - 01:31 PM (IST)

‘ਆਪ’ ਸਰਕਾਰ ਦਾ ਨਵਾਂ ਕਦਮ, ਪੰਜਾਬ ਦੇ ਲੋਕਾਂ ਨੂੰ ਹੁਣ ਘਰ ਬੈਠਿਆਂ ਮਿਲਣਗੀਆਂ 99% ਨਾਗਰਿਕ ਕੇਂਦਰਿਤ ਸੇਵਾਵਾਂ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ’ਚ ‘ਆਪ’ ਦੇ ਇਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਮਾਨ ਸਰਕਾਰ ਪੰਜਾਬ ਦੇ ਲੋਕਾਂ ਲਈ 10 ਦਸੰਬਰ ਤੋਂ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਨ ਜਾ ਰਹੀ। ਇਸ ਯੋਜਨਾ ਅਧੀਨ ਪੰਜਾਬ ਸਰਕਾਰ 99% ਨਾਗਰਿਕ ਕੇਂਦਰਿਤ ਸੇਵਾਵਾਂ ਲੋਕਾਂ ਨੂੰ ਉਨ੍ਹਾਂ ਦੇ ਦਰਵਾਜੇ ’ਤੇ (ਘਰ ਬੈਠੇ) ਮੁਹੱਈਆ ਕਰਵਾਏਗੀ। ਪੰਜਾਬ ਦੀ ‘ਆਪ’ ਸਰਕਾਰ ਵਲੋਂ ‘ਸਰਕਾਰ ਤੁਹਾਡੇ ਦੁਆਰ’ ਅਧੀਨ ਚੁੱਕਿਆ ਗਿਆ ਇਹ ਇਕ ਹੋਰ ਸ਼ਾਨਦਾਰ ਕਦਮ ਹੈ ਜਿੱਥੇ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਹਰ ਸਰਕਾਰੀ ਸੇਵਾ ਆਮ ਲੋਕਾਂ ਦੀ ਪਹੁੰਚ ’ਚ ਹੈ। ਇਸ ਪਹਿਲਕਦਮੀ ਨਾਲ ਸਰਕਾਰ ਡੋਰ-ਸਟੈਪ ਡਿਲੀਵਰੀ (ਡੀਐਸਡੀ) ਦੀ ਸ਼ੁਰੂਆਤ ਕਰਕੇ ਸਰਕਾਰ 2 ਸਿਟੀਜਨ (2) ਸੇਵਾਵਾਂ ਲੋਕਾਂ ਤੱਕ ਸਿੱਧਾ ਪਹੁੰਚਾਈਆਂ ਜਾਣਗੀਆਂ। ਇਹ ਸਕੀਮ ਸਾਰੀਆਂ 43 ਮਹੱਤਵਪੂਰਣ ਗੌਰਮਿੰਟ ਟੂ ਸਿਟੀਜਨ (ਜੀਟੀਸੀ) ਸੇਵਾਵਾਂ ਲਿਆਵੇਗੀ - ਜਿਵੇਂ ਕਿ ਆਧਾਰ ਨਾਲ ਸਬੰਧਤ ਸੇਵਾਵਾਂ, ਜਨਮ, ਵਿਆਹ, ਮੌਤ, ਆਮਦਨ, ਰਿਹਾਇਸ, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਿਛੜਾ ਖੇਤਰ, ਪੈਨਸ਼ਨਾਂ, ਬਿਜਲੀ ਬਿਲ ਭੁਗਤਾਨ, ਜ਼ਮੀਨ ਦੀ ਹੱਦਬੰਦੀ ਅਤੇ ਹੋਰ ਨਾਗਰਿਕ ਸੁਵਿਧਾਵਾਂ।

ਇਹ ਵੀ ਪੜ੍ਹੋ : ਪੰਜਾਬ ਨੂੰ ਗਰੀਨ ਊਰਜਾ ਦੇ ਉਤਪਾਦਨ ’ਚ ਮੋਹਰੀ ਸੂਬਾ ਬਣਾਉਣ ਦੇ ਰਾਹ 'ਤੇ ਮਾਨ ਸਰਕਾਰ

ਇਸ ਦੇ ਲਈ ਇਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕਾਲ ਕਰਕੇ ਅਤੇ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਤਹਿ ਕਰਕੇ ਸੇਵਾ ਦਾ ਲਾਭ ਉਠਾ ਸਕਣਗੇ। ਫ਼ੋਨ ਰਾਹੀਂ ਅਤੇ ਲੋਕਾਂ ਦੇ ਦਰਵਾਜਿਆਂ ’ਤੇ ਇਹ ਮਹੱਤਵਪੂਰਨ ਸੇਵਾਵਾਂ ਉਪਲਬਧ ਹੋਣ ਨਾਲ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਹੋਵੇਗੀ, ਪੰਜਾਬ ਦੇ ਆਮ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ। ਲੋਕਾਂ ਨੂੰ ਆਪਣੇ ਸਰਟੀਫਿਕੇਟਾਂ ਅਤੇ ਦਸਤਾਵੇਜਾਂ ਦੀ ਤਸਦੀਕ ਕਰਵਾਉਣ ਲਈ ਸਰਕਾਰੀ ਦਫ਼ਤਰਾਂ ’ਚ ਘੰਟਿਆਂਬੱਧੀ ਕਤਾਰਾਂ ’ਚ ਖੜ੍ਹੇ ਨਹੀਂ ਰਹਿਣਾ ਪਵੇਗਾ। ਇਹ ਪੂਰੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਉਨ੍ਹਾਂ ਲੋਕਾਂ ਦੀ ਪਹੁੰਚ ’ਚ ਵੀ ਬਣਾਏਗਾ ਜੋ ਇਹ ਸੇਵਾਵਾਂ ਲੈਣ ਲਈ ਸਰਕਾਰੀ ਦਫ਼ਤਰਾਂ ’ਚ ਨਹੀਂ ਜਾ ਸਕਦੇ ਹਨ।       

ਇਹ ਵੀ ਪੜ੍ਹੋ : ਨੌਜਵਾਨਾਂ ਲਈ ਚੰਗੀ ਖ਼ਬਰ, ਇਹ ਸਕੀਮ ਸ਼ੁਰੂ ਕਰਨ ਜਾ ਰਹੀ ਹੈ ਪੰਜਾਬ ਸਰਕਾਰ

 

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News