MSP ਗਾਰੰਟੀ ਕਾਨੂੰਨ ਨੂੰ ਲੈ ਕੇ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ
Friday, Jun 21, 2024 - 03:48 PM (IST)
ਚੰਡੀਗੜ੍ਹ: ਕਿਸਾਨਾਂ ਨੇ ਲੰਬੇ ਸਮੇਂ ਤੋਂ ਲਟਕਦੀ MSP ਗਾਰੰਟੀ ਕਾਨੂੰਨ ਦੀ ਮੰਗ ਮਨਵਾਉਣ ਲਈ ਨਵੀਂ ਰਣਨੀਤੀ ਬਣਾਈ ਹੈ। ਕਿਸਾਨਾਂ ਨੇ ਫ਼ੈਸਲਾ ਲਿਆ ਹੈ ਕਿ ਉਹ ਗੈਰ-ਭਾਜਪਾ ਸੰਸਦ ਮੈਂਬਰਾਂ ਨੂੰ ਮੰਗ ਕਰਨਗੇ ਕਿ ਉਹ ਸੰਸਦ ਵਿਚ MSP ਗਾਰੰਟੀ ਕਾਨੂੰਨ ਨੂੰ ਲੈ ਕੇ ਪ੍ਰਾਈਵੇਟ ਬਿੱਲ ਲਿਆਉਣ, ਤਾਂ ਜੋ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਵੇ।
ਇਹ ਖ਼ਬਰ ਵੀ ਪੜ੍ਹੋ - ਪੱਕੇ ਤੌਰ 'ਤੇ ਬੰਦ ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ! ਕਿਸਾਨਾਂ ਨੇ ਧਰਨੇ ਦੌਰਾਨ ਕਰ 'ਤਾ ਵੱਡਾ ਐਲਾਨ
ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 8 ਜੁਲਾਈ ਨੂੰ ਗੈਰ ਭਾਜਪਾ ਸੰਸਦ ਮੈਂਬਰਾਂ ਨੂੰ ਮਿਲਣਗੇ ਤੇ ਮੰਗ ਪੱਤਰ ਦੇ ਕੇ ਅਪੀਲ ਕਰਨਗੇ ਕਿ ਉਹ ਸੰਸਦ ਵਿਚ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਉਹ ਸੰਸਦ ਦੇ ਮਾਨਸੂਨ ਸੈਸ਼ਨ ਵਿਚ ਐੱਮ.ਐੱਸ.ਪੀ. ਨੂੰ ਲੈ ਕੇ ਪ੍ਰਾਈਵੇਟ ਬਿੱਲ ਲੈ ਕੇ ਆਉਣ, ਤਾਂ ਜੋਂ ਕੇਂਦਰ ਸਰਕਾਰ 'ਤੇ ਐੱਮ.ਐੱਸ.ਪੀ. ਦੀ ਕਾਨੂੰਨੀ ਗਰੰਟੀ ਨੂੰ ਲੈ ਕੇ ਦਬਾਅ ਬਣਾਇਆ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - Big Breaking: ਪੁਲਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੂੰ ਲਿਆ ਹਿਰਾਸਤ 'ਚ
17 ਜੁਲਾਈ ਨੂੰ ਹੋਵੇਗਾ ਅੰਬਾਲਾ ਦੇ ਐੱਸ.ਪੀ. ਦਫ਼ਤਰ ਦਾ ਘਿਰਾਓ
ਪੰਧੇਰ ਨੇ ਕਿਹਾ ਕਿ ਹਰਿਆਣਾ ਪੁਲਸ ਵੱਲੋਂ ਨੌਜਵਾਨ ਕਿਸਾਨਾਂ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਨੌਜਵਾਨ ਨਵਦੀਪ ਖ਼ਿਲਾਫ਼ ਪੁਲਸ ਵੱਲੋਂ ਕਈ ਕੇਸ ਦਰਜ ਕੀਤੇ ਗਏ ਹਨ। ਉਹ ਇਸ ਵਿਰੁੱਧ 17 ਜੁਲਾਈ ਨੂੰ ਅੰਬਾਲਾ ਦੇ ਐੱਸ.ਪੀ. ਦਫ਼ਤਰ ਦੇ ਬਾਹਰ ਧਰਨਾ ਦੇਣਗੇ ਅਤੇ ਮੰਗ ਕਰਨਗੇ ਕਿ ਇਸ ਕਾਰਵਾਈ ਨੂੰ ਤੁਰੰਤ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ ਕਿਸਾਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਅਤੇ ਕਾਰਵਾਈ ਕਰਨ ਦੀ ਧਮਕੀ ਦਿੱਤੀ ਜਾ ਰਹੀ ਹੈ। ਅਸੀਂ ਹਰਿਆਣਾ ਸਰਕਾਰ ਤੋਂ ਇਹ ਵੀ ਮੰਗ ਕਰਾਂਗੇ ਕਿ 13 ਫਰਵਰੀ ਤੋਂ ਪਹਿਲਾਂ ਅੰਦੋਲਨ ਕਾਰਨ ਬੰਦ ਪਏ ਸਾਰੇ ਰਸਤੇ ਤੁਰੰਤ ਖੋਲ੍ਹੇ ਜਾਣ। ਸੜਕ ਬੰਦ ਹੋਣ ਕਾਰਨ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8