ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
Friday, Dec 06, 2024 - 06:03 AM (IST)
ਹੁਸ਼ਿਆਰਪੁਰ- ਅੱਜ ਹੁਸ਼ਿਆਰਪੁਰ ਦੇ ਮਾਹਿਲਪੁਰ ਤੋਂ ਇਕ ਬੇਹੱਦ ਸ਼ਰਮਾਨਕ ਘਟਨਾ ਸਾਹਮਣੇ ਆਈ ਸੀ, ਜਿੱਥੋਂ ਦੇ ਦਿੱਲੀ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਇਕ ਨਰਸਰੀ ਦੀ ਬੱਚੀ ਨੂੰ ਸਕੂਲ ਦੀ ਫ਼ੀਸ ਨਾ ਦੇਣ ਕਾਰਨ ਬਾਹਰ ਕੱਢ ਦਿੱਤਾ ਗਿਆ ਸੀ। ਦੱਸਿਆ ਗਿਆ ਸੀ ਕਿ ਸਕੂਲ ਦੀ ਮਹਿਲਾ ਅਧਿਆਪਕ ਵੱਲੋਂ ਬੱਚੀ ਨੂੰ ਬਾਂਹ ਤੋਂ ਫੜ ਕੇ ਸਕੂਲੋਂ ਬਾਹਰ ਕੱਢਿਆ ਗਿਆ ਸੀ। ਇਸ ਮਾਮਲੇ ਦੀ ਸ਼ਿਕਾਇਤ ਬੱਚੀ ਦੇ ਪਰਿਵਾਰ ਵੱਲੋਂ ਥਾਣਾ ਮਾਹਿਲਪੁਰ ਤੇ ਐੱਸ.ਡੀ.ਐੱਮ. ਦਫ਼ਤਰ ਕੀਤੀ ਗਈ ਸੀ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦਾ ਨੋਟਿਸ ਲੈਂਦਿਆਂ ਪੰਜਾਬ ਦੇ ਬਾਲ ਵਿਕਾਸ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਨੇ ਉਕਤ ਸਕੂਲ 'ਤੇ ਸਖ਼ਤ ਐਕਸ਼ਨ ਲਿਆ ਹੈ। ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਦੱਸਿਆ ਕਿ ਉਕਤ ਕਮਿਸ਼ਨ 'ਕਮਿਸ਼ਨ ਫ਼ਾਰ ਦਿ ਪ੍ਰਾਟੈਕਸ਼ਨ ਆਫ਼ ਚਾਈਲਡ ਰਾਈਟਜ਼ ਐਕਟ 2005' ਦੀ ਧਾਰਾ 17 ਦੇ ਤਹਿਤ ਇਕ ਸੰਸਥਾ ਹੈ, ਜੋ ਕਿ ਬੱਚਿਆਂ ਦੇ ਅਧਿਕਾਰਾਂ ਦੇ ਰੱਖਿਆ ਲਈ ਬਣਾਈ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਕੂਲ ਦਾ ਸ਼ਰਮਨਾਕ ਕਾਰਾ, ਮਾਸੂਮ ਨੂੰ ਸਕੂਲੋਂ ਕੱਢਿਆ ਬਾਹਰ, ਵਜ੍ਹਾ ਕਰੇਗੀ ਹੈਰਾਨ
ਇਸੇ ਤਹਿਤ ਕਮਿਸ਼ਨ ਨੇ ਦਿੱਲੀ ਇੰਟਰਨੈਸ਼ਨਲ ਪਬਲਿਕ ਸਕੂਲ ਮਾਹਿਲਪੁਰ ਦੇ ਪ੍ਰਿੰਸੀਪਲ ਤੇ ਸਟਾਫ਼ ਨੂੰ 12 ਦਸੰਬਰ 2024, ਦਿਨ ਵੀਰਵਾਰ ਸਵੇਰੇ 11 ਵਜੇ ਕਮਿਸ਼ਨ ਦੇ ਦਫ਼ਤਰ ਵਿਖੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ 'ਚ ਸਕੂਲ ਤੋਂ ਪੂਰੀ ਜਾਣਕਾਰੀ ਮੰਗੀ ਗਈ ਹੈ ਤੇ ਅਜਿਹੀ ਕਾਰਵਾਈ ਕਰਨ ਦੇ ਕਾਰਨਾਂ ਸਹਿਤ ਪੂਰੀ ਰਿਪੋਰਟ ਪੇਸ਼ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ 'ਗਾਇਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e