ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ ਸਭ ਦੇ ਹੋਸ਼

Sunday, Nov 01, 2026 - 12:24 PM (IST)

ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ ਸਭ ਦੇ ਹੋਸ਼

ਹਰਿਆਣਾ/ਭੁੰਗਾ (ਆਨੰਦ, ਭਟੋਆ)-ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਿੰਡ ਧੂਤ ਕਲਾਂ ਵਿਖੇ ਆਪਣੀ ਨਾਬਾਲਗ ਧੀ ਦਾ ਕਤਲ ਕਰਨ ਤੋਂ ਬਾਅਦ ਫ਼ਰਾਰ ਪਿਤਾ ਵੱਲੋਂ ਵੀ ਖ਼ੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਰਜੀਤ ਸਿੰਘ ਵਾਸੀ ਪਿੰਡ ਧੂਤ ਕਲਾਂ ਵਜੋਂ ਹੋਈ।  ਜ਼ਿਕਰਯੋਗ ਹੈ ਕਿ ਥਾਣਾ ਹਰਿਆਣਾ ਅਧੀਨ ਆਉਂਦੇ ਪਿੰਡ ਧੂਤ ਕਲਾਂ ਵਿਖੇ ਅਮਰਜੀਤ ਸਿੰਘ (42) ਵੱਲੋਂ ਆਪਣੀ ਹੀ ਸੁੱਤੀ ਪਈ ਧੀ ਇੰਦਰਪ੍ਰੀਤ ਕੌਰ ਦਾ ਕਤਲ ਕਰ ਦਿੱਤਾ ਗਿਆ ਸੀ। ਇੰਦਰਪ੍ਰੀਤ ਕੌਰ 12ਵੀਂ ਜਮਾਤ ਦੀ ਵਿਦਿਆਰਥਣ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਪਿਓ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਸੀ। ਮ੍ਰਿਤਕ ਲੜਕੀ ਦਾ ਸ਼ਨੀਵਾਰ ਨੂੰ ਉਸ ਦੇ ਨਾਨਕੇ ਪਰਿਵਾਰ ਵੱਲੋਂ ਪਿੰਡ ਪਲਾਹੀ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ

ਪੁਲਸ ਚੌਕੀ ਭੁੰਗਾ ਦੇ ਇੰਚਾਰਜ ਐੱਸ. ਆਈ. ਅਜਮੇਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਸ ਨੂੰ ਦੁਸਹਿਰਾ ਗਰਾਊਂਡ ’ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਪਿੰਡ ਧੂਤ ਕਲਾਂ ਦੇ ਸਰਪੰਚ ਅਤੇ ਮ੍ਰਿਤਕ ਦੇ ਜੀਜੇ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਪਛਾਣ ਅਮਰਜੀਤ ਸਿੰਘ ਵਜੋਂ ਕੀਤੀ। ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਸ ਮੁਲਾਜ਼ਮ ਨੇ ਮਹਿਲਾ ਸਰਪੰਚ ਦੇ ਘਰ ਦੇ ਗੇਟ 'ਤੇ ਠੋਕ 'ਤੀ ਗੱਡੀ! ਚੱਲ ਪਈਆਂ ਗੋਲ਼ੀਆਂ

PunjabKesari

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ ਵਿਚ ਮੁੱਢਲੀ ਪੁਲਸ ਜਾਂਚ ਵਿਚ ਇਹ ਖ਼ੁਲਾਸਾ ਹੋਇਆ ਸੀ ਕਿ ਮੁਲਜ਼ਮ ਪਿਓ ਪੁੱਤ ਨਾ ਹੋਣ ਕਾਰਨ ਨਾਰਾਜ਼ ਰਹਿੰਦਾ ਸੀ। ਇਹ ਘਟਨਾ ਹੁਸ਼ਿਆਰਪੁਰ ਦੇ ਕਸਬਾ ਹਰਿਆਣਾ ਅਧੀਨ ਪੈਂਦੇ ਪਿੰਡ ਧੂਤ ਕਲਾਂ ਦੀ ਹੈ। ਮ੍ਰਿਤਕ ਕੁੜੀ ਦੀ ਪਛਾਣ ਇੰਦਰਪ੍ਰੀਤ ਕੌਰ ਵਜੋਂ ਹੋਈ ਸੀ, ਜੋ ਸਰਕਾਰੀ ਸਕੂਲ ਧੂਤ ਕਲਾਂ 'ਚ 12ਵੀਂ ਜਮਾਤ ਦੀ ਵਿਦਿਆਰਥਣ ਸੀ। ਦੱਸਿਆ ਜਾ ਰਿਹਾ ਹੈ ਕਿ ਇੰਦਰਪ੍ਰੀਤ ਪੜ੍ਹਾਈ ਵਿੱਚ ਕਾਫ਼ੀ ਹੁਸ਼ਿਆਰ ਸੀ।

ਪੁੱਤ ਦੀ ਚਾਹਤ ਰੱਖਦਾ ਸੀ ਪਿਓ
ਮ੍ਰਿਤਕਾ ਦੇ ਮਾਮੇ ਮਨਜੀਤ ਸਿੰਘ ਨੇ ਦੱਸਿਆ ਸੀ ਕਿ ਉਸ ਦਾ ਜੀਜਾ ਸ਼ੁਰੂ ਤੋਂ ਹੀ ਪੁੱਤ ਹੋਣ ਦੀ ਇੱਛਾ ਰੱਖਦਾ ਸੀ, ਇਸੇ ਕਰਕੇ ਉਹ ਆਪਣੀ ਕੁੜੀ ਨਾਲ ਨਾਰਾਜ਼ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਅੰਦਾਜ਼ਾ ਨਹੀਂ ਸੀ ਕਿ ਉਹ ਆਪਣੀ ਹੀ ਧੀ ਨਾਲ ਅਜਿਹਾ ਕਰ ਸਕਦਾ ਹੈ। ਉਨ੍ਹਾਂ ਪੁਲਸ ਤੋਂ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿਵਾਉਣ ਦੀ ਮੰਗ ਕੀਤੀ ਸੀ।

ਡੀ. ਐੱਸ. ਪੀ. ਦਿਹਾਤੀ ਨਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚੀ ਅਤੇ ਅਗਲੇਰੀ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਕੁੜੀ ਦੀ ਮਾਮੇ ਵੱਲੋਂ ਇਹ ਖ਼ੁਲਾਸਾ ਕੀਤਾ ਗਿਆ ਹੈ ਕਿ ਧੀ ਨੂੰ ਮੌਤ ਦੇ ਘਾਟ ਉਤਾਰਣ ਵਾਲਾ ਪਿਓ ਪੁੱਤ ਦੀ ਇੱਛਾ ਰੱਖਦਾ ਸੀ, ਜਿਸ ਕਰਕੇ ਉਹ ਨਾਰਾਜ਼ ਰਹਿੰਦਾ ਸੀ। ਪੁਲਸ ਨੇ ਮ੍ਰਿਤਕਾ ਦੀ ਮਾਂ ਬਲਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਪਿਓ ਨੇ ਖ਼ੁਦਕੁਸ਼ੀ ਕਰਕੇ ਆਪਣੀ ਜੀਵਨਲੀਲਾ ਨੂੰ ਖ਼ਤਮ ਕਰ ਲਿਆ। 

ਇਹ ਵੀ ਪੜ੍ਹੋ: ਜਲੰਧਰ ਪੁਲਸ ਸਖ਼ਤ! CP ਸਤਿੰਦਰ ਸਿੰਘ ਨੇ ਸੰਵੇਦਨਸ਼ੀਲ ਇਲਾਕਿਆਂ 'ਚ ਸੁਰੱਖਿਆ ਵਧਾਉਣ ਦੇ ਦਿੱਤੇ ਹੁਕਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News