ਪੁਲਸ ਹਿਰਾਸਤ ''ਚੋਂ ਭੱਜੇ ਨੌਜਵਾਨ ਦੇ ਮਾਮਲੇ ''ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ

Sunday, Aug 09, 2026 - 05:54 PM (IST)

ਪੁਲਸ ਹਿਰਾਸਤ ''ਚੋਂ ਭੱਜੇ ਨੌਜਵਾਨ ਦੇ ਮਾਮਲੇ ''ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ

ਸੁਲਤਾਨਪੁਰ ਲੋਧੀ (ਧੀਰ)- ਬੀਤੇ ਦਿਨੀਂ ਚੋਰੀ ਦੇ ਮਾਮਲੇ 'ਚ ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ ਨੇ ਹੁਣ ਨਵਾਂ ਮੋੜ ਲੈ ਲਿਆ ਹੈ। ਪਿੰਡ ਮੁਹੱਬਲੀਪੁਰ ਵਾਸੀਆਂ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਉਕਤ ਨੌਜਵਾਨ 'ਤੇ ਲੰਮੇ ਸਮੇਂ ਤੋਂ ਕਥਿਤ ਤੌਰ 'ਤੇ ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੋਣ ਦੇ ਗੰਭੀਰ ਦੋਸ਼ ਲਗਾਉਂਦੇ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਅਤੇ ਦੋਸ਼ ਸਾਬਤ ਹੋਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।

ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਉਕਤ ਨੌਜਵਾਨ ਦੀਆਂ ਕਥਿਤ ਗਤੀਵਿਧੀਆਂ ਕਾਰਨ ਪਿੰਡ ਵਿਚ ਲੋਕ ਆਪਣੇ ਘਰਾਂ ਅਤੇ ਕੀਮਤੀ ਸਮਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਜੇਕਰ ਕਿਸੇ ਵਿਅਕਤੀ ਖ਼ਿਲਾਫ਼ ਲਗਾਤਾਰ ਚੋਰੀਆਂ ਜਾਂ ਹੋਰ ਅਪਰਾਧਿਕ ਗਤੀਵਿਧੀਆਂ ਸਬੰਧੀ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ ਤਾਂ ਉਨ੍ਹਾਂ ਦੀ ਨਿਰਪੱਖ ਜਾਂਚ ਕਰਕੇ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ ਅਪਡੇਟ ਜਾਰੀ

PunjabKesari

ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਨੌਜਵਾਨ ਦੇ ਪੁਲਸ ਹਿਰਾਸਤ ਤੋਂ ਭੱਜਣ ਵਾਲੇ ਦਿਨ ਦੀ ਇਕ ਸੀ. ਸੀ. ਟੀ. ਵੀ. ਵੀਡੀਓ ਵੀ ਉਨ੍ਹਾਂ ਕੋਲ ਮੌਜੂਦ ਹੈ। ਉਨ੍ਹਾਂ ਮੁਤਾਬਕ ਵੀਡੀਓ ਵਿਚ ਨੌਜਵਾਨ ਹਿਰਾਸਤ ਤੋਂ ਨਿਕਲਣ ਉਪਰੰਤ ਆਪਣੇ ਪਿੰਡ ਵੱਲ ਆਉਂਦਾ ਵਿਖਾਈ ਦਿੰਦਾ ਹੈ। ਪਿੰਡ ਵਾਸੀਆਂ ਨੇ ਦਾਅਵਾ ਕੀਤਾ ਕਿ ਉਹ ਕਥਿਤ ਤੌਰ ’ਤੇ ਆਪਣੇ ਘਰ ਵੀ ਪਹੁੰਚਿਆ ਸੀ ਅਤੇ ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਜਾਣਕਾਰੀ ਹੋਣ ਦਾ ਸ਼ੱਕ ਹੈ।

ਪ੍ਰੈੱਸ ਕਾਨਫ਼ਰੰਸ ਦੌਰਾਨ ਪਿੰਡ ਵਾਸੀਆਂ ਨੇ ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਦੀ ਵੀ ਜਾਂਚ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਦੀ ਮਾਤਾ ਅਤੇ ਭਰਾ ਦੀ ਵੀ ਕਥਿਤ ਤੌਰ ’ਤੇ ਚੋਰੀਆਂ ਅਤੇ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਵਿਚ ਸ਼ਮੂਲੀਅਤ ਹੋ ਸਕਦੀ ਹੈ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪੁਲਸ ਜਾਂਚ ਦੌਰਾਨ ਪਰਿਵਾਰ ਦੇ ਕਿਸੇ ਮੈਂਬਰ ਦੀ ਕਿਸੇ ਅਪਰਾਧ ਵਿਚ ਭੂਮਿਕਾ, ਸਹਾਇਤਾ ਜਾਂ ਦੋਸ਼ੀ ਨੂੰ ਪਨਾਹ ਦੇਣ ਸਬੰਧੀ ਕੋਈ ਤੱਥ ਸਾਹਮਣੇ ਆਉਂਦੇ ਹਨ ਤਾਂ ਉਸ ਵਿਅਕਤੀ ਖ਼ਿਲਾਫ਼ ਵੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਨੌਜਵਾਨ ਦੀ ਮਾਤਾ ਵੱਲੋਂ ਲਗਾਏ ਜਾ ਰਹੇ ਕੁਝ ਦੋਸ਼ ਤੱਥਾਂ ਤੋਂ ਪਰੇ ਹਨ ਅਤੇ ਮਾਮਲੇ ਦੀ ਅਸਲ ਸੱਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦੀ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸੇ ਵੀ ਪੱਖ ਦੇ ਦਾਅਵਿਆਂ ’ਤੇ ਨਿਰਭਰ ਰਹਿਣ ਦੀ ਬਜਾਏ ਸੀ.ਸੀ.ਟੀ.ਵੀ. ਫੁਟੇਜ, ਗਵਾਹਾਂ ਅਤੇ ਹੋਰ ਤੱਥਾਂ ਦੇ ਆਧਾਰ ’ਤੇ ਪੂਰੀ ਜਾਂਚ ਕੀਤੀ ਜਾਵੇ।

ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੁਲਸ ਹਿਰਾਸਤ ਤੋਂ ਭੱਜੇ ਨੌਜਵਾਨ ਨੂੰ ਜਲਦ ਕਾਬੂ ਕਰਕੇ ਪੂਰੇ ਮਾਮਲੇ ਦੀ ਕਾਨੂੰਨੀ ਜਾਂਚ ਕੀਤੀ ਜਾਵੇ। ਇਸ ਦੇ ਨਾਲ ਹੀ ਪਿੰਡ ਵਿਚ ਪਹਿਲਾਂ ਹੋਈਆਂ ਕਥਿਤ ਚੋਰੀਆਂ ਦੀਆਂ ਸ਼ਿਕਾਇਤਾਂ ਦੀ ਵੀ ਪੜਤਾਲ ਕੀਤੀ ਜਾਵੇ। ਇਸ ਮੌਕੇ ਡਾ. ਫੁੰਮਣ ਸਿੰਘ, ਕਿਸਾਨ ਆਗੂ ਮਨਦੀਪ ਸਿੰਘ, ਤਰਜਿੰਦਰ ਸਿੰਘ, ਸਾਬਕਾ ਸਰਪੰਚ ਮਹਿੰਦਰਪਾਲ ਸਿੰਘ, ਮਨਜੀਤ ਸਿੰਘ ਸਾਬਕਾ ਸਰਪੰਚ, ਹਰਪ੍ਰੀਤ ਸਿੰਘ, ਰੰਗਾ ਸਿੰਘ, ਕੁਲਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ: ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News