ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ

Tuesday, Apr 23, 2024 - 11:04 AM (IST)

ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ

ਪਟਿਆਲਾ (ਕੰਵਲਜੀਤ): ਬੀਤੇ ਦਿਨੀਂ ਪਟਿਆਲਾ 'ਚ ਇਕ ਮਾਮਲਾ ਕਾਫੀ ਭੱਖਦਾ ਹੋਇਆ ਨਜ਼ਰ ਆ ਰਿਹਾ ਸੀ, ਜਿਸ ਵਿਚ ਪਰਿਵਾਰ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਸੀ ਕਿ ਚਾਕਲੇਟ ਖਾਣ ਦੇ ਨਾਲ ਇਕ ਡੇਢ ਸਾਲ ਦੀ ਬੱਚੀ ਰਾਵੀਆ ਦੀ ਸਿਹਤ ਵਿਗੜ ਚੁੱਕੀ ਹੈ ਤੇ ਉਸ ਨੂੰ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿਚ ਹੁਣ ਦੁਕਾਨਦਾਰ ਵੀ ਕੈਮਰੇ ਮੂਹਰੇ ਆਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਤੜਕਸਾਰ ਵਾਪਰਿਆ ਰੂਹ ਕੰਬਾਊ ਹਾਦਸਾ! ਜਿਉਂਦੇ ਸੜ ਗਏ ਮਾਸੂਮ ਬੱਚੇ (ਵੀਡੀਓ)

ਜਿਸ ਦੁਕਾਨ ਦੇ ਉੱਪਰ ਇਹ ਸਾਰਾ ਵਿਵਾਦ ਹੋਇਆ ਸੀ, ਉਸ ਦੁਕਾਨਦਾਰ ਨੇ ਕੈਮਰੇ ਸਾਹਮਣੇ ਆ ਕੇ ਇਕੱਲੀ-ਇਕੱਲੀ ਗੱਲ ਦੱਸੀ ਹੈ। ਉਸ ਨੇ ਕਿਹਾ ਕਿ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਉਨ੍ਹਾਂ ਨੇ ਸਾਡੇ ਤੋਂ ਕੋਈ ਵੀ ਗਿਫਟ ਰੈਪਰ ਖਰੀਦਿਆ ਨਹੀਂ ਸੀ ਅਤੇ ਨਾ ਹੀ ਕੋਈ ਚਾਕਲੇਟ ਇੱਥੋਂ ਲੈ ਕੇ ਗਏ ਹਨ। ਜਿਹੜੀਆਂ ਚਾਕਲੇਟਾਂ ਉਨ੍ਹਾਂ ਦੇ ਕੋਲ ਸੀ ਜਿਸ ਨਾਲ ਉਨ੍ਹਾਂ ਦੀ ਬੱਚੀ ਦੀ ਸਿਹਤ ਵਿਗੜੀ, ਉਹ ਸਾਡੀ ਦੁਕਾਨ 'ਤੇ ਵਿਕਦੀ ਹੀ ਨਹੀਂ ਹੈ। 

ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਚੱਲਦੀ ਰੇਲਗੱਡੀ ਨੂੰ ਲੱਗ ਗਈ ਅੱਗ, ਖੌਫ਼ਨਾਕ ਮੰਜ਼ਰ ਵੇਖ ਪਈਆਂ ਭਾਜੜਾਂ

ਦੁਕਾਨਦਾਰ ਨੇ ਕਿਹਾ ਹੈ ਕਿ ਸਾਡੇ ਤੋਂ ਲਗਾਤਾਰ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ ਤੇ ਸਾਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਨੇ ਕਿ ਤੁਹਾਡੀ ਦੁਕਾਨ ਅਸੀਂ ਖੁੱਲ੍ਹਣ ਨਹੀਂ ਦੇਵਾਂਗੇ। ਉਸ ਨੇ ਕਿਹਾ ਕਿ ਜਦੋਂ ਅਸੀਂ ਦੁਕਾਨ ਖੋਲਦੇ ਹਾਂ ਤਾਂ ਉਹ ਧਰਨਾ ਲਗਾ ਦਿੰਦੇ ਨੇ। ਸਾਡੇ ਵਿਚ ਕਾਫੀ ਡਰ ਦਾ ਮਾਹੌਲ ਹੈ, ਸਾਡਾ ਕਾਰੋਬਾਰ ਬਿਲਕੁਲ ਹੀ ਠੱਪ ਹੋ ਰਿਹਾ ਹੈ। ਉਸ ਨੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News