Gym ''ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ ਜ਼ਿੰਮੇਵਾਰੀ

Wednesday, Mar 18, 2026 - 06:24 PM (IST)

Gym ''ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਚੰਡੀਗੜ੍ਹ (ਵੈੱਬ ਡੈਸਕ): ਚੰਡੀਗੜ੍ਹ ਵਿਚ ਇਕ ਮੁੰਡੇ ਦਾ ਜਿੰਮ 'ਚੋਂ ਨਿਕਲਦਿਆਂ ਸਾਰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਸੈਕਟਰ-9 ਦੀ ਮਾਰਕੀਟ ਨੇੜੇ ਵਾਪਰੀ, ਜਿੱਥੇ ਇਕ ਗੱਡੀ ’ਤੇ ਸਵਾਰ ਵਿਅਕਤੀਆਂ ਵੱਲੋਂ ਨੌਜਵਾਨ 'ਤੇ ਗੋਲ਼ੀਆਂ ਵਰ੍ਹਾਈਆਂ ਗਈਆਂ। ਮ੍ਰਿਤਕ ਨੌਜਵਾਨ ਦੀ ਪਛਾਣ ਚਰਨਪ੍ਰੀਤ ਸਿੰਘ (31) ਵਜੋਂ ਹੋਈ ਹੈ, ਜੋ ਕਿ ਮੁੱਲਾਂਪੁਰ (ਨਿਊ ਚੰਡੀਗੜ੍ਹ) ਦਾ ਰਹਿਣਾ ਵਾਲਾ ਸੀ। ਹੁਣ ਇਸ ਮਾਮਲੇ ਵਿਚ ਇਕ ਹੋਰ ਨਵਾਂ ਮੋੜ ਆ ਗਿਆ ਹੈ ਜਦੋਂ ਗੈਂਗਸਟਰ ਲੱਕੀ ਪਟਿਆਲ ਵੱਲੋਂ ਸੋਸ਼ਲ ਮੀਡੀਆ ਰਾਹੀਂ ਇਸ ਕਤਲ ਦੀ ਜ਼ਿੰਮੇਵਾਰੀ ਲੈ ਲਈ ਗਈ ਹੈ।

PunjabKesari

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਪੋਸਟ ਵਿਚ ਲਿਖਿਆ ਗਿਆ ਹੈ ਕਿ ਅੱਜ ਸੈਕਟਰ-9 ਵਿਚ ਹੋਏ ਕਤਲ ਦੀ ਜ਼ਿੰਮੇਵਾਰੀ ਮੈਂ ਲੱਕੀ ਪਟਿਆਲ ਲੈਂਦਾ ਹਾਂ। ਇਸ ਵਿਚ ਇਹ ਦੋਸ਼ ਲਗਾਇਆ ਗਿਆ ਹੈ ਕਿ ਉਕਤ ਨੌਜਵਾਨ ਉਨ੍ਹਾਂ ਦੇ ਵਿਰੋਧੀ ਦਾ ਖ਼ਬਰੀ ਸੀ ਤੇ ਉਸ ਨੂੰ ਫ਼ਿਰੌਤੀਆਂ ਲੈ ਕੇ ਦਿੰਦਾ ਸੀ। ਇਸ ਦੇ ਨਾਲ ਹੀ ਇਕ ਕਤਲ ਮਾਮਲੇ ਵਿਚ ਵੀ ਉਸ ਦਾ ਹੱਥ ਹੋਣ ਦਾ ਦੋਸ਼ ਲਗਾਇਆ ਗਿਆ ਹੈ। ਇਹ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਾਲਾਂਕਿ 'ਜਗ ਬਾਣੀ' ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਤੇ ਪੁਲਸ ਵੱਲੋਂ ਫ਼ਿਲਹਾਲ ਅਧਿਕਾਰਤ ਤੌਰ 'ਤੇ ਇਸ ਬਾਰੇ ਕੁਝ ਨਹੀਂ ਆਖਿਆ ਗਿਆ। ਪੁਲਸ ਵੱਲੋਂ ਹਰ ਐਂਗਲ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


author

Anmol Tagra

Content Editor

Related News