ਦੀਪਕ ਹੱਤਿਆਂਕਾਡ ਮਾਮਲੇ ’ਚ ਨਵਾਂ ਮੋੜ, ਦੋ ਹੋਰ ਦੋਸ਼ੀ ਕਾਬੂ
Saturday, Jul 10, 2021 - 03:26 PM (IST)
ਗੁਰਦਾਸਪੁਰ (ਸਰਬਜੀਤ) : ਦੀਪਕ ਕੁਮਾਰ ਗਰਿੱਫ ’ਚ ਨੌਕਰੀ ਕਰਨ ਵਾਲੇ ਦੀ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗੁਰਦੁਆਰਾ ਸਾਹਿਬ ’ਚ ਚੋਰੀ ਕਰਨ ਦੇ ਸ਼ੱਕ ਦੇ ਚੱਲਦੇ ਹੱਤਿਆ ਕੀਤੀ ਗਈ ਸੀ। ਅੱਜ ਇਸ ਮਾਮਲੇ ’ਚ ਇਕ ਨਵਾਂ ਮੋੜ ਸਾਹਮਣੇ ਆਇਆ ਹੈ। ਇਸ ਕੇਸ ਦੇ ਨਾਲ ਸਬੰਧਿਤ ਅੱਜ ਸਿਟੀ ਪੁਲਸ ਵੱਲੋਂ ਦੋ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਦਕਿ ਚਾਰ ਦੋਸ਼ੀ ਪਹਿਲਾਂ ਹੀ ਗ੍ਰਿਫ਼ਤਾ ਕੀਤੇ ਗਏ ਹਨ। ਇਸ ਸਬੰਧੀ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਸੁਮੀਰ ਸਿੰਘ ਮਾਨ ਨੇ ਦੱਸਿਆ ਕਿ 1 ਜੁਲਾਈ 2021 ਨੂੰ ਗੁਰਦੁਆਰਾ ਸਾਹਿਬ ਬਾਲਾ ਕੁੱਲੀ ਵਾਲਾ ਤਿੱਬੜੀ ਰੋਡ ਗੁਰਦਾਸਪੁਰ ਵਿਖੇ ਗਰਿੱਫ ’ਚ ਨੌਕਰੀ ਕਰਨ ਵਾਲੇ ਨੌਜਵਾਨ ਦੀਪਕ ਕੁਮਾਰ ਦੀ ਗੁਰਦੁਆਰਾ ’ਚ ਚੋਰੀ ਕਰਨ ਦੇ ਸ਼ੱਕ ਦੇ ਚੱਲਦੇ ਦੋਸ਼ੀ ਗੁਰਜੀਤ ਸਿੰਘ ਪੁੱਤਰ ਹਰਭਜਨ ਸਿੰਘ, ਹਰਜੀਤ ਕੌਰ ਪਤਨੀ ਗੁਰਜੀਤ ਸਿੰਘ, ਦਰਕੀਰਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀਅਨ ਤਿੱਬੜੀ ਰੋਡ ਗੁਰਦਾਸਪੁਰ ਅਤੇ ਦਲਜੀਤ ਪੁੱਤਰ ਹਰਭਜਨ ਸਿੰਘ ਵਾਸੀ ਪਾਹੜਾ ਨੇ ਹੱਤਿਆ ਕਰ ਦਿੱਤੀ ਸੀ। ਜਿਸ ’ਤੇ ਚਾਰਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਧਰਮਸੌਤ ਨੇ ਕਲਾਕਾਰਾਂ ’ਤੇ ਪ੍ਰੋਗਰਾਮ ਕਰਨ ਦੀ ਲੱਗੀ ਪਾਬੰਦੀ ਮੁੱਖ ਮੰਤਰੀ ਤੋਂ ਹਟਵਾਈ
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੇ ਖੁਲਾਸਾ ਕੀਤਾ ਹੈ ਕਿ ਗੁਰਦੁਆਰੇ ਵਿਚ ਤਬਲਾਵਾਦਕ ਮੇਹਰਦੀਪ ਸਿੰਘ ਪੁੱਤਰ ਕੰਵਲਜੀਤ ਸਿੰਘ ਵਾਸੀ ਗੁਰੂ ਨਾਨਕ ਐਵੀਨਿਊ ਤਿੱਬੜੀ ਬਾਈਪਾਸ ਗੁਰਦਾਸਪੁਰ ਅਤੇ ਪਾਠੀ ਜਸਪਿੰਦਰ ਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਤਿੱਬੜ ਵੀ ਇਸ ਮਾਮਲੇ ’ਚ ਸ਼ਾਮਲ ਸੀ। ਜਿਸ ਕਾਰਨ ਦੋਵਾਂ ਦੋਸ਼ੀਆਂ ਦੇ ਖ਼ਿਲਾਫ਼ ਵੀ ਮਾਮਲਾ ਦਰਜ ਕਰਕੇ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ਜੇਲ ’ਚ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਮਾਨਸੂਨ ਨੇ ਵਿਗਾੜੀ ਖੇਡ, LS ਇੰਡਸਟਰੀ ’ਤੇ ਪਾਵਰ ਕੱਟ ਨਾਲ ਹਜ਼ਾਰਾਂ ਕਰੋੜ ਦਾ ਉਤਪਾਦਨ ਰੁਕਿਆ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ