ਕਪੂਰਥਲਾ ''ਚ ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ ''ਚ ਨਵਾਂ ਮੋੜ, ਮਾਂ ਤੇ ਦੂਜੀ ਧੀ ਦੀ ਵੀ ਮੌਤ

Wednesday, Jul 15, 2026 - 11:49 AM (IST)

ਕਪੂਰਥਲਾ ''ਚ ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ ''ਚ ਨਵਾਂ ਮੋੜ, ਮਾਂ ਤੇ ਦੂਜੀ ਧੀ ਦੀ ਵੀ ਮੌਤ

ਕਪੂਰਥਲਾ (ਓਬਰਾਏ)- ਕਾਲਾ ਸੰਘਿਆ ਖੇਤਰ ਦੇ ਪਿੰਡ ਮੱਲੂ ਕਾਦਰਾਬਾਦ 'ਚ ਸੋਮਵਾਰ ਦੇਰ ਰਾਤ ਇਕ ਔਰਤ ਵੱਲੋਂ ਬੱਚਿਆਂ ਸਮੇਤ ਜ਼ਹਿਰੀਲਾ ਪਦਾਰਥ ਖਾਣ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆਈ ਹੈ। ਸਿਵਲ ਹਸਪਤਾਲ ਕਪੂਰਥਲਾ 'ਚ ਇਕ ਬੱਚੇ ਦੀ ਮੌਤ ਤੋਂ ਬਾਅਦ 28 ਸਾਲਾ ਸੰਤੋਸ਼ ਕੁਮਾਰੀ ਅਤੇ ਉਸ ਦੀ 8 ਸਾਲਾ ਧੀ ਅੰਮ੍ਰਿਤਾ, ਜਿਨ੍ਹਾਂ ਨੂੰ ਅੰਮ੍ਰਿਤਸਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ ਸੀ, ਨੇ ਵੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। ਇਸ ਨਾਲ ਇਸ ਘਟਨਾ 'ਚ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਗਈ ਹੈ।

ਇਹ ਵੀ ਪੜ੍ਹੋ: ਪਟਵਾਰੀ ਦਾ ਕਾਰਨਾਮਾ ਜਾਣ ਹੋਵੋਗੇ ਹੈਰਾਨ! ਰੰਗੇ ਹੱਥੀਂ ਹੋਇਆ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸੋਮਵਾਰ ਰਾਤ ਨੂੰ ਸੰਤੋਸ਼ ਕੁਮਾਰੀ ਅਤੇ ਉਸ ਦੀਆਂ ਦੋ ਧੀਆਂ ਦੀ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਕਪੂਰਥਲਾ ਸਿਵਲ ਹਸਪਤਾਲ ਲਿਆਂਦਾ ਗਿਆ ਸੀ। ਛੇ ਸਾਲਾ ਖ਼ੁਸ਼ੀ ਦੀ ਇਲਾਜ ਦੌਰਾਨ ਮੌਤ ਹੋ ਗਈ ਸੀ ਜਦਕਿ ਮਾਂ ਅਤੇ ਵੱਡੀ ਧੀ ਨੂੰ ਗੰਭੀਰ ਹਾਲਤ 'ਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਹੁਣ ਦੋ ਵੱਖ-ਵੱਖ ਦਾਅਵੇ ਸਾਹਮਣੇ ਆਏ ਹਨ। ਪਤੀ ਦਾ ਦੋਸ਼ ਹੈ ਕਿ ਘਰੇਲੂ ਝਗੜੇ ਤੋਂ ਬਾਅਦ ਔਰਤ ਨੇ ਕਥਿਤ ਤੌਰ 'ਤੇ ਖ਼ੁਦ ਅਤੇ ਉਸ ਦੀਆਂ ਦੋ ਧੀਆਂ ਨੂੰ ਕੀਟਨਾਸ਼ਕ ਨਾਲ ਭਰਿਆ ਪਾਣੀ ਪਿਲਾਇਆ। ਇਸ ਦੌਰਾਨ ਔਰਤ ਦੇ ਮਾਮੇ ਦੇ ਪਰਿਵਾਰ ਦਾ ਦਾਅਵਾ ਹੈ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਸ ਨੇ ਖੇਤਾਂ 'ਚ ਕੰਮ ਕਰਦੇ ਸਮੇਂ ਗਲਤੀ ਨਾਲ ਇਕ ਖਾਲੀ ਕੀਟਨਾਸ਼ਕ ਬੋਤਲ ਤੋਂ ਪਾਣੀ ਪੀ ਲਿਆ।

PunjabKesari

ਇਹ ਵੀ ਪੜ੍ਹੋ: ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert

ਪਰਿਵਾਰ ਦਾ ਦੋ ਸਾਲ ਦਾ ਪੁੱਤਰ ਘਰ 'ਚ ਹੋਣ ਕਰਕੇ ਸੁਰੱਖਿਅਤ ਬਚ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ 'ਤੇ ਹੀ ਸਾਹਮਣੇ ਆਵੇਗਾ। ਪੁਲਸ ਚੌਕੀ ਕਾਲਾ ਸੰਘਿਆ ਦੇ ਇੰਚਾਰਜ ਅਮਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਪੇਕੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੇ ਖੇਤਾਂ 'ਚ ਕੰਮ ਕਰਦੇ ਸਮੇਂ ਇਕ ਖਾਲੀ ਕੀਟਨਾਸ਼ਕ ਬੋਤਲ 'ਚ ਪਾਣੀ ਭਰਿਆ ਅਤੇ ਖ਼ੁਦ ਵੀ ਪੀਤਾ ਅਤੇ ਆਪਣੀਆਂ ਧੀਆਂ ਨੂੰ ਵੀ ਪਿਲਾਇਆ। ਕੁਝ ਘੰਟਿਆਂ ਬਾਅਦ ਉਸ ਦੀ ਸਿਹਤ ਵਿਗੜਨ ਲੱਗੀ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਪਹਿਲੀ ਧੀ ਦੀ ਕਪੂਰਥਲਾ 'ਚ ਮੌਤ ਹੋ ਗਈ। ਜਦਕਿ ਦੂਜੀ ਧੀ ਅਤੇ ਮਾਂ ਦੀ ਹੁਣ ਅੰਮ੍ਰਿਤਸਰ 'ਚ ਇਲਾਜ ਦੌਰਾਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News