ਨਿਹੰਗ ਸਿੰਘਾਂ ਅਤੇ RPF ਜਵਾਨ ਦੀ ਝੜਪ ਦੇ ਮਾਮਲੇ 'ਚ ਆਇਆ ਨਵਾਂ ਮੋੜ

Tuesday, Aug 20, 2024 - 12:56 PM (IST)

ਜਲੰਧਰ (ਪੁਨੀਤ, ਗੁਲਸ਼ਨ)– ਨਿਹੰਗ ਸਿੰਘਾਂ ਦੀ ਸ਼ਿਕਾਇਤ ’ਤੇ ਜੀ. ਆਰ. ਪੀ. ਥਾਣੇ ਦੀ ਪੁਲਸ ਨੇ ਆਰ. ਪੀ. ਐੱਫ. ਕਰਮਚਾਰੀ ਗੁਰਪ੍ਰੀਤ ਸਿੰਘ ਖ਼ਿਲਾਫ਼ ਐੱਫ. ਆਈ. ਆਰ. ਨੰਬਰ 83 ਅਧੀਨ ਪਰਚਾ ਦਰਜ ਕਰ ਲਿਆ ਹੈ। ਇਸ ਮਗਰੋਂ ਨਿਹੰਗ ਸਿੰਘਾਂ ਵੱਲੋਂ ਧਰਨਾ-ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ, ਜਦਕਿ ਇਸ ਤੋਂ ਪਹਿਲਾਂ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ’ਤੇ ਨਿਹੰਗਾਂ ਖ਼ਿਲਾਫ਼ ਐੱਫ. ਆਈ. ਆਰ. ਨੰਬਰ 82 ਦਰਜ ਕੀਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ - ਹਵਸ 'ਚ ਅੰਨ੍ਹੀ ਔਰਤ ਨੇ ਹੱਥੀਂ ਉਜਾੜ ਲਿਆ ਘਰ! ਪਤੀ ਦੀ ਹੋਈ ਦਰਦਨਾਕ ਮੌਤ

ਝਗੜਾ ਸ਼ਨੀਵਾਰ ਦੇਰ ਰਾਤ ਕਰਤਾਰਪੁਰ ਦੇ ਰੇਲਵੇ ਫਾਟਕ ’ਤੇ ਹੋਇਆ ਸੀ, ਜਿਸ ਤਹਿਤ ਆਰ. ਪੀ. ਐੱਫ. ਕਰਮਚਾਰੀ ਗੁਰਪ੍ਰੀਤ ਸਿੰਘ ਨੇ ਨਿਹੰਗਾਂ ’ਤੇ ਕਾਤਲਾਨਾ ਹਮਲਾ ਕਰਨ ਦਾ ਦੋਸ਼ ਲਾਉਂਦੇ ਹੋਏ ਜੀ. ਆਰ. ਪੀ. ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਸੀ। ਗੁਰਪ੍ਰੀਤ ਸਿੰਘ ਦਾ ਦੋਸ਼ ਸੀ ਕਿ ਫਾਟਕ ਨੰਬਰ ਸੀ-55 ’ਤੇ ਹੋਈ ਟੱਕਰ ਤੋਂ ਬਾਅਦ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ।

ਜੀ. ਆਰ. ਪੀ. ਥਾਣੇ ਦੀ ਪੁਲਸ ਨੇ ਇਸ ਸ਼ਿਕਾਇਤ ’ਤੇ ਨਿਹੰਗ ਸਿੰਘਾਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਸੀ। ਇਸ ਤੋਂ ਬਾਅਦ ਨਿਹੰਗਾਂ ਨੇ ਜੀ. ਆਰ. ਪੀ. ਥਾਣੇ ਦੇ ਬਾਹਰ ਧਰਨਾ ਲਾਉਂਦੇ ਹੋਏ ਪੁਲਸ ’ਤੇ ਧੱਕਾ ਕਰਨ ਦਾ ਦੋਸ਼ ਲਾਇਆ। ਨਿਹੰਗਾਂ ਦਾ ਕਹਿਣਾ ਸੀ ਕਿ ਉਸ ਸਮੇਂ ਗੁਰਪ੍ਰੀਤ ਸਿੰਘ ਨੇ ਉਨ੍ਹਾਂ ’ਤੇ ਹਮਲਾ ਕੀਤਾ ਸੀ, ਜਿਸ ਤੋਂ ਬਾਅਦ ਉਹ ਆਪਣੇ ਸਾਥੀ ਨੂੰ ਹਸਪਤਾਲ ਲੈ ਕੇ ਗਏ ਅਤੇ ਇਲਾਜ ਕਰਵਾਇਆ ਪਰ ਪੁਲਸ ਨੇ ਉਨ੍ਹਾਂ ’ਤੇ ਹੀ ਪਰਚਾ ਦਰਜ ਕਰ ਦਿੱਤਾ।

ਨਿਹੰਗ ਸਿੰਘਾਂ ਦੇ ਧਰਨੇ ਕਾਰਨ ਤਾਜ਼ਾ ਘਟਨਾਕ੍ਰਮ ਵਿਚ ਜੀ. ਆਰ. ਪੀ. ਥਾਣੇ ਦੀ ਪੁਲਸ ਨੇ ਆਰ. ਪੀ. ਐੱਫ. ਕਰਮਚਾਰੀ ਗੁਰਪ੍ਰੀਤ ਸਿੰਘ ’ਤੇ ਬੀ. ਐੱਨ. ਐੱਸ. ਦੀ ਧਾਰਾ 299, 315 ਅਤੇ 318 ਤਹਿਤ ਪਰਚਾ ਦਰਜ ਕੀਤਾ। ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਕਿਹਾ ਕਿ ਦੋਵਾਂ ਧਿਰਾਂ ਦੇ ਬਿਆਨਾਂ ’ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਨਿਹੰਗਾਂ ਵੱਲੋਂ ਧਰਨਾ ਹਟਾ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਚਾਈਂ-ਚਾਈਂ ਰੱਖੜੀ ਬੰਨ੍ਹਣ ਆਈਆਂ ਭੈਣਾਂ ਨੂੰ ਪਾਣੇ ਪੈ ਗਏ ਵੈਣ! ਨਸ਼ੇ ਦੇ ਦੈਂਤ ਨੇ ਨਿਗਲ ਲਏ ਦੋਵੇਂ ਵੀਰੇ

ਪੁਲਸ ਦੀ ਸੂਚਨਾ ਮੁਤਾਬਕ ਦੋਵਾਂ ਧਿਰਾਂ ਦੇ 1-2 ਵਿਅਕਤੀ ਹਸਪਤਾਲ ਵਿਚ ਇਲਾਜ ਅਧੀਨ ਹਨ। ਮਾਮਲੇ ਨੂੰ ਲੈ ਕੇ ਸ਼ਿਕਾਇਤਕਰਤਾਵਾਂ ਨੂੰ ਥਾਣੇ ਬੁਲਾਇਆ ਜਾਵੇਗਾ ਤਾਂ ਕਿ ਅਗਲੀ ਕਾਰਵਾਈ ਸ਼ੁਰੂ ਹੋ ਸਕੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News