NRI ਪ੍ਰਦੀਪ ਸਿੰਘ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਮੁਲਜ਼ਮ ਸਤਬੀਰ ਦੀ ਪਤਨੀ ਨੇ ਨਿਹੰਗ ਸਿੰਘ 'ਤੇ ਲਾਏ ਵੱਡੇ ਦੋਸ਼

Saturday, Mar 11, 2023 - 06:46 PM (IST)

NRI ਪ੍ਰਦੀਪ ਸਿੰਘ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਮੁਲਜ਼ਮ ਸਤਬੀਰ ਦੀ ਪਤਨੀ ਨੇ ਨਿਹੰਗ ਸਿੰਘ 'ਤੇ ਲਾਏ ਵੱਡੇ ਦੋਸ਼

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)- ਹੋਲੇ-ਮਹੱਲੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਤਲ ਕੀਤੇ ਗਏ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਐੱਨ. ਆਰ. ਆਈ. ਨੌਜਵਾਨ ਪ੍ਰਦੀਪ ਸਿੰਘ ਦੇ ਮਾਮਲੇ 'ਚ ਨਵਾਂ ਮੋੜ ਆਇਆ ਹੈ। ਇਸ ਮਾਮਲੇ ਵਿਚ ਨਾਮਜ਼ਦ ਮੁਲਜ਼ਮ ਸਤਬੀਰ ਸਿੰਘ ਦੇ ਪਰਿਵਾਰ ਨੇ ਮੀਡੀਆ ਸਾਹਮਣੇ ਆ ਕੇ ਵੱਡੇ ਇਲਜ਼ਾਮ ਲਗਾਏ ਹਨ। ਮੁਲਜ਼ਮ ਸਤਬੀਰ ਦੀ ਪਤਨੀ ਗੁਰਿੰਦਰ ਕੌਰ ਨੇ ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਨਿਹੰਗ ਸਿੰਘ ਪ੍ਰਦੀਪ ਸਿੰਘ 'ਤੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਹਮਲਾ ਉਸ ਦੇ ਪਤੀ ਸਤਬੀਰ ਨੇ ਸਗੋਂ ਨਿਹੰਗ ਸਿੰਘ ਵੱਲੋਂ ਹਮਲਾ ਸਤਬੀਰ ਸਿੰਘ 'ਤੇ ਕੀਤਾ ਗਿਆ ਅਤੇ ਤਲਵਾਰ ਨਾਲ ਪਹਿਲਾਂ ਉਸ ਦੀ ਬਾਂਹ ਵੱਢ ਦਿੱਤੀ ਤੇ ਫਿਰ ਸਤਬੀਰ ਦਾ ਹੱਥ ਵੱਢਿਆ ਗਿਆ। ਉਸ ਦਾ ਕਹਿਣਾ ਹੈ ਕਿ ਜੇਕਰ ਸਤਬੀਰ ਦਾ ਹੱਥ ਹੀ ਵੱਢ ਦਿੱਤਾ ਗਿਆ ਤਾਂ ਉਹ ਉਸ ਦਾ ਕਤਲ ਕਿਵੇਂ ਕਰ ਸਕਦਾ ਹੈ? 

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਹੋਲੀ ਦੇ ਦਿਨ ਬੱਚੇ ਨਾਲ ਬਦਫੈਲੀ ਕਰਨ ਵਾਲੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

PunjabKesari ਕਿਹਾ ਕਿ ਸਤਬੀਰ ਦੇ ਦੋਵੇਂ ਹੱਥ ਨਿਹੰਗ ਸਿੰਘ ਵੱਲੋਂ ਵੱਢ ਦਿੱਤੇ ਗਏ ਅਤੇ ਫਿਰ ਉਸ ਨੇ ਸਤਬੀਰ ਨੂੰ ਜੱਫੀ ਵੀ ਪਾਈ। ਬਿਨਾਂ ਜਾਂਚ ਦੇ ਉਸ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪਤਨੀ ਨੇ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਸਾਨੂੰ ਵੀ ਦੁੱਖ਼ ਹੈ ਕਿ ਨਿਹੰਗ ਸਿੰਘ ਦੀ ਮੌਤ ਹੋ ਗਈ ਹੈ ਪਰ ਇਸ ਮਾਮਲੇ ਵਿਚ ਇੱਕ ਪੱਖ ਵੱਲ ਹੀ ਸੁਣਵਾਈ ਨਾ ਕੀਤੀ ਜਾਵੇ। ਅਸੀਂ ਗਰੀਬ ਹਾਂ, ਇਸ ਦਾ ਮਤਲਬ ਇਹ ਨਹੀਂ ਕਿ ਸਾਨੂੰ ਕੋਈ ਸੁਣੇ ਨਾ, ਅਸੀਂ ਵੀ ਗੁਰੂ ਘਰ ਸੇਵਾ ਕਰਨ ਜਾਂਦੇ ਹਾਂ, ਸਾਡੀ ਵੀ ਸੁਣੀ ਜਾਵੇ। ਗੁਰਿੰਦਰ ਕੌਰ ਨੇ ਕਿਹਾ ਕਿ ਜੇਕਰ ਸਤਬੀਰ ਦੇ ਹੱਥ ਹੀ ਵੱਢ ਦਿੱਤੇ ਗਏ ਸਨ ਤਾਂ ਉਹ ਕਾਤਲ ਕਿਵੇਂ ਹੋ ਸਕਦਾ ਹੈ? ਸਾਡੀ ਗੱਲ ਵੀ ਸੁਣੀ ਜਾਵੇ। ਉਥੇ ਹੀ ਪਿੰਡ ਵਾਲਿਆਂ ਨੇ ਵੀ ਆਪਣਾ ਪੱਖ ਰੱਖਿਆ ਹੈ। ਉਥੇ ਹੀ ਪਿੰਡ ਨਲਹੋਟੀ ਵਾਲਿਆਂ ਦਾ ਕਹਿਣਾ ਹੈ ਕਿ ਸਾਡੇ ਮੁੰਡਿਆਂ ਨੇ ਕੁਝ ਨਹੀਂ ਕੀਤਾ। 

ਉਥੇ ਹੀ ਦੂਜੇ ਪਾਸੇ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਕਤਲ ਕੀਤੇ ਪ੍ਰਦੀਪ ਸਿੰਘ ਦਾ ਪਰਿਵਾਰਕ ਮੈਂਬਰਾਂ ਨੇ ਅੰਤਿਮ ਸੰਸਕਾਰ ਕਰ ਦਿੱਤਾ ਹੈ। ਜਿਵੇਂ ਹੀ ਉਸ ਦੀ ਮ੍ਰਿਤਕ ਦੇਹ ਜੱਦੀ ਪਿੰਡ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ। ਇਸ ਦੌਰਾਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਮਜੀਠਿਆ ਸਣੇ ਕਈ ਹੋਰ ਆਗੂ ਵੀ ਪ੍ਰਦੀਪ ਸਿੰਘ ਦੇ ਪਰਿਵਾਰ ਦਾ ਦੁੱਖ ਵੰਡਾਉਣ ਉਨ੍ਹਾਂ ਘਰ ਪਹੁੰਚੇ ।

ਇਹ ਵੀ ਪੜ੍ਹੋ : 263 ਇਮੀਗ੍ਰੇਸ਼ਨ ਕੰਸਲਟੈਂਸੀ ਤੇ ਆਇਲੈਟਸ ਸੈਂਟਰਾਂ ਖ਼ਿਲਾਫ਼ ਜਲੰਧਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News