ਗੁਰਦੁਆਰਾ ਸਾਹਿਬ ਤੋਂ ਪਰਤ ਰਹੇ ਨੌਜਵਾਨ ਦੇ ਕਤਲ ਮਾਮਲੇ ''ਚ ਨਵਾਂ ਮੋੜ

Friday, Nov 22, 2024 - 01:38 PM (IST)

ਗੁਰਦੁਆਰਾ ਸਾਹਿਬ ਤੋਂ ਪਰਤ ਰਹੇ ਨੌਜਵਾਨ ਦੇ ਕਤਲ ਮਾਮਲੇ ''ਚ ਨਵਾਂ ਮੋੜ

ਲੁਧਿਆਣਾ (ਗਣੇਸ਼): ਬੀਤੇ ਦਿਨੀਂ ਲੁਧਿਆਣਾ ਦੇ ਫੀਲਡਗੰਜ ਨੇੜੇ ਪ੍ਰੇਮ ਨਗਰ ਵਿਖੇ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਗਿਆ ਸੀ। ਅੱਜ ਮ੍ਰਿਤਕ ਸੂਰਜ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਵਿਚਾਲੇ ਇਸ ਮਾਮਲੇ ਵਿਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਸੂਰਜ ਦੀ ਇਕ ਪੁਰਾਣੀ ਵੀਡੀਓ ਸਾਹਮਣੇ ਆ ਗਈ। ਇਸ ਵੀਡੀਓ ਵਿਚ ਸੂਰਜ ਕੁਝ ਵਿਅਕਤੀਆਂ ਦਾ ਨਾਂ ਲੈ ਕੇ ਕਹਿੰਦਾ ਹੈ ਕਿ ਉਹ ਉਸ ਨਾਲ ਸਮਝੌਤਾ ਨਹੀਂ ਕਰ ਰਹੇ ਤੇ 5 ਲੱਖ ਰੁਪਏ ਦੀ ਮੰਗ ਕਰ ਰਹੇ ਹਨ। ਵੀਡੀਓ ਵਿਚ ਸੂਰਜ ਨੇ ਇਹ ਵੀ ਕਿਹਾ ਸੀ ਕਿ ਜੇਕਰ ਉਸ ਨੂੰ ਕੁਝ ਵੀ ਹੁੰਦਾ ਹੈ ਤਾਂ ਇਹੀ ਲੋਕ ਜ਼ਿੰਮੇਵਾਰ ਹੋਣਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ

ਦੱਸ ਦਈਏ ਕਿ ਬੀਤੇ ਦਿਨੀਂ ਸੂਰਜ ਸਵੇਰੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਲਈ ਗਿਆ ਸੀ ਅਤੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਆ ਰਿਹਾ ਸੀ ਤਾਂ ਉਸ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਮਾਸੀ ਦਾ ਮੁੰਡਾ ਸ਼ੀਸ਼ਾ, ਮੰਨੂ, ਤੋਤਾ ਅਤੇ ਸ਼ੀਸ਼ੇ ਦੀ ਪਤਨੀ ਸੂਰਜ ਕੋਲੋਂ ਧੱਕੇ ਨਾਲ ਦਾਰੂ ਵਿਕਵਾਉਂਦੇ ਸਨ ਅਤੇ ਜਦੋਂ ਸੂਰਜ ਦਾਰੂ ਨਹੀਂ ਵੇਚਦਾ ਸੀ ਤਾਂ ਉਸ ਨਾਲ ਕੁੱਟਮਾਰ ਵੀ ਕਰਦੇ ਸਨ। ਸਵੇਰੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਪਰਤਿਆ ਤਾਂ ਉਸ ਦੇ ਮੂੰਹ ਵਿਚੋਂ ਖ਼ੂਨ ਨਿਕਲ ਰਿਹਾ ਸੀ ਤੇ ਉਹ ਦਰਦ ਨਾਲ ਤੜਫ਼ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਦੇ ਰਿਸ਼ਤੇਦਾਰਾਂ ਨੇ ਹੀ ਉਸ ਨੂੰ ਰਾਹ ਵਿਚ ਰੋਕ ਕੇ ਕਿਸੇ ਹਥਿਆਰ ਨਾਲ ਵਾਰ ਕੀਤਾ ਤੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਵੀ ਇਨ੍ਹਾਂ ਮੁਲਜ਼ਮਾਂ ਕੋਲੋਂ ਜਾਨ ਦਾ ਖ਼ਤਰਾ ਹੈ। ਉਨ੍ਹਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News