ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ''ਤੇ ਹੋਏ ਹਮਲੇ ਦੇ ਮਾਮਲੇ ''ਚ ਨਵਾਂ ਮੋੜ

Wednesday, Dec 04, 2024 - 05:58 PM (IST)

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸੁਖਬੀਰ ਸਿੰਘ ਬਾਦਲ 'ਤੇ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿਚ ਨਵਾਂ ਟਵਿਸਟ ਆ ਗਿਆ ਹੈ। ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅਹਿਮ ਬਿਆਨ ਦਿੰਦਿਆਂ ਆਖਿਆ ਹੈ ਕਿ ਇਸ ਮਾਮਲੇ ਦੀ ਪੁਲਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਮੁਲਜ਼ਮ ਨੇ ਹਮਦਰਦੀ ਬਟੋਰਨ ਲਈ ਤਾਂ ਇਸ ਕਾਰਵਾਈ ਨੂੰ ਅੰਜਾਮ ਨਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਸ ਇਸ ਘਟਨਾ ਦੀ ਸਿਆਸੀ ਅਤੇ ਸਿਮਪਥੀ ਦੋਵਾਂ ਐਂਗਲਾਂ ਤੋਂ ਵਾਚ ਰਹੀ ਹੈ। ਪੁਲਸ ਮਾਮਲੇ ਦੀ ਪੂਰੀ ਤਰ੍ਹਾਂ ਨਿਰਪੱਖ ਜਾਂਚ ਕਰੇਗੀ ਅਤੇ ਜੋ ਵੀ ਤੱਥ ਹੋਣਗੇ ਉਸ ਦਾ ਪਰਦਾਫਾਸ਼ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਸੁਖਬੀਰ ਤੋਂ ਸਿਰਫ ਤਿੰਨ ਕਦਮ ਦੂਰ ਸੀ ਹਮਲਾਵਰ, ਘਟਨਾ ਸਮੇਂ ਕੀ-ਕੀ ਹੋਇਆ ਤੇ ਕਿਸ ਨੇ ਬਚਾਈ ਜਾਨ

ਬੁੱਧਵਾਰ ਸਵੇਰੇ ਹੋਇਆ ਸੀ ਸੁਖਬੀਰ 'ਤੇ ਹਮਲਾ

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਗਾਈ ਗਈ ਧਾਰਮਿਕ ਸਜ਼ਾ ਭੁਗਤ ਰਹੇ ਸੁਖਬੀਰ ਸਿੰਘ ਬਾਦਲ 'ਤੇ ਬੁੱਧਵਾਰ ਸਵੇਰੇ 9.30 ਵਜੇ ਕਾਤਲਾਨਾ ਹਮਲਾ ਹੋ ਗਿਆ। ਇਹ ਹਮਲਾ ਉਦੋਂ ਹੋਇਆ ਜਦੋਂ ਸੁਖਬੀਰ ਬਾਦਲ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਵਿਖੇ ਸੇਵਾਦਾਰ ਦੀ ਡਿਊਟੀ ਨਿਭਾਅ ਰਹੇ ਸਨ ਤਾਂ ਉਨ੍ਹਾਂ ਨੂੰ ਨਾਰਾਇਣ ਸਿੰਘ ਚੌੜਾ ਨੇ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਇਸ ਉਪਰੰਤ ਉਸ ਨੂੰ ਸਿਵਲ ਵਰਦੀ ਵਿਚ ਖੜ੍ਹੇ ਪੁਲਸ ਮੁਲਾਜ਼ਮਾਂ ਨੇ ਤੇਜ਼ੀ ਨਾਲ ਕਾਬੂ ਕਰ ਲਿਆ। ਇਸ ਘਟਨਾ ਦੌਰਾਨ ਭਾਵੇਂ ਗੋਲੀ ਚੱਲੀ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। 

 

ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਾਰਵਾਈ

ਕੌਣ ਹੈ ਨਾਰਾਇਣ ਸਿੰਘ ਚੌੜਾ

ਨਾਰਾਇਣ ਸਿੰਘ ਚੌਰਾ ਗਰਮਖਿਆਲੀ ਕਥਿਤ ਤੌਰ 'ਤੇ ਗਰਮਖਿਆਲੀ ਲਿਬਰੇਸ਼ਨ ਫੋਰਸ ਅਤੇ ਅਕਾਲ ਫੈਡਰੇਸ਼ਨ ਨਾਲ ਜੁੜਿਆ ਹੋਇਆ ਸੀ। ਇਸ ਦਾ ਜਨਮ 4 ਅਪ੍ਰੈਲ 1956 ਵਿਚ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਦੇ ਪਿੰਡ ਚੌਰਾ ਵਿਚ ਹੋਇਆ ਸੀ। ਚੌਰਾ ਨੂੰ 28 ਫਰਵਰੀ 2013 ਨੂੰ ਤਰਨਤਾਰਨ ਦੇ ਪਿੰਡ ਜਲਾਲਾਬਾਦ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਥੀਆਂ ਸੁਖਦੇਵ ਸਿੰਘ ਅਤੇ ਗੁਰਿੰਦਰ ਸਿੰਘ ਨੂੰ ਉਸੇ ਦਿਨ ਜ਼ਿਲ੍ਹੇ ਦੇ ਪਿੰਡ ਪੰਡੋਰੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਦੀ ਪੁੱਛਗਿੱਛ ਤੋਂ ਬਾਅਦ ਪੁਲਿਸ ਨੇ ਮੁਹਾਲੀ ਜ਼ਿਲ੍ਹੇ ਦੇ ਪਿੰਡ ਕੁਰਾਲੀ ਵਿਖੇ ਇੱਕ ਛੁਪਣਗਾਹ 'ਤੇ ਛਾਪਾ ਮਾਰਿਆ ਅਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਇਕ ਕੈਸ਼ ਬਰਾਮਦ ਕਰਨ ਦਾ ਦਾਅਵਾ ਕੀਤਾ।

 

ਇਹ ਵੀ ਪੜ੍ਹੋ : ਸੁਖਬੀਰ ਬਾਦਲ 'ਤੇ ਗੋਲ਼ੀ ਚਲਾਉਣ ਵਾਲੇ ਦੀ ਹੋਈ ਪਛਾਣ, ਜਾਣੋ ਕੌਣ ਹੈ ਨਾਰਾਇਣ ਸਿੰਘ ਚੌੜਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News