ਜਲੰਧਰ ਵਿਖੇ ਖ਼ੂਹ ''ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ ''ਚ ਨਵਾਂ ਮੋੜ, ਮੰਗੇਤਰ ਨੇ ਖੋਲ੍ਹਿਆ ਵੱਡਾ ਰਾਜ਼
Monday, Jan 13, 2025 - 11:32 AM (IST)
ਜਲੰਧਰ (ਮਹੇਸ਼)-ਥਾਣਾ ਰਾਮਾ-ਮੰਡੀ ਅਧੀਨ ਆਉਂਦੀ ਪੁਲਸ ਚੌਕੀ ਦਕੋਹਾ ਦੇ ਪਿੰਡ ਢਿੱਲਵਾਂ ਦੇ ਨਾਲ ਲੱਗਦੇ ਖੇਤਾਂ ’ਚ ਬਣੇ ਇਕ ਪੁਰਾਣੇ ਸੁੱਕੇ ਖੂਹ ਵਿਚੋਂ ਬੀਤੀ ਰਾਤ ਇਕ ਨਾਬਾਲਗ ਕੁੜੀ ਦੀ ਲਾਸ਼ ਮਿਲਣ ਨਾਲ ਆਸ-ਪਾਸ ਦੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ’ਤੇ ਪਹੁੰਚੀ ਪੁਲਸ ਟੀਮ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਪੁਲਸ ਨੇ ਜਾਂਚ ਮਗਰੋਂ ਮੰਗਤੇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਨੌਜਵਾਨ ਨੇ ਉਸ ਦੀ ਮਰਜ਼ੀ ਖ਼ਿਲਾਫ਼ ਮੰਗਣੀ ਹੋਣ ਕਰਕੇ ਆਪਣੀ ਮੰਗੇਤਰ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਬਾਅਦ ’ਚ ਲਾਸ਼ ਪਿੰਡ ਢਿੱਲਵਾਂ ਦੇ ਨਜ਼ਦੀਕੀ ਖੇਤਾਂ ’ਚ ਸੁੱਕੇ ਖ਼ੂਹ ’ਚ ਸੁੱਟ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ 'ਤੇ ਢਾਇਆ ਕਹਿਰ
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਨੇ ਜਾਂਚ-ਪੜਤਾਲ ਸ਼ੁਰੂ ਕੀਤੀ ਅਤੇ ਕੁਝ ਕੁ ਘੰਟਿਆਂ ਵਿਚ ਹੀ ਕਤਲ ਦੇ ਦੋਸ਼ੀ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਹੈੱਡ ਕੁਆਰਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਦੇਰ ਰਾਤ ਪਿੰਡ ਢਿੱਲਵਾਂ ਨਜ਼ਦੀਕੀ ਸੁੱਕੇ ਖ਼ੂਹ ’ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ ’ਚ ਉਸ ਦੇ ਮੰਗੇਤਰ ਅਤੇ ਇਕ ਹੋਰ ਨਾਬਾਲਗ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ ਦਾ ਮੇਅਰ ਬਣਦੇ ਹੀ ਐਕਸ਼ਨ 'ਚ ਵਿਨੀਤ ਧੀਰ, ਦਿੱਤਾ ਵੱਡਾ ਬਿਆਨ
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨਾਬਾਲਗ ਮੰਗੇਤਰ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਮਰਜ਼ੀ ਖ਼ਿਲਾਫ਼ ਉਸ ਦੀ ਮੰਗਣੀ ਗੁਆਂਢ ’ਚ ਹੀ ਰਹਿੰਦੀ ਕੁੜੀ ਨਾਲ ਕਰਵਾ ਦਿੱਤੀ ਸੀ, ਜੋ ਉਸ ਨੂੰ ਮਨਜ਼ੂਰ ਨਹੀਂ ਸੀ, ਜਿਸ ਕਾਰਨ ਉਸ ਨੇ ਰਾਤ ਨੂੰ ਆਪਣੀ ਮੰਗੇਤਰ ਨੂੰ ਬਾਹਰ ਮਿਲਣ ਲਈ ਬੁਲਾਇਆ ਅਤੇ ਆਪਣੇ ਸਾਥੀ ਨਾਲ ਮਿਲ ਕੇ ਉਸ ਨੂੰ ਪਿੰਡ ਢਿੱਲਵਾਂ ਨਜ਼ਦੀਕੀ ਸੁੱਕੇ ਖ਼ੂਹ ’ਤੇ ਲੈ ਗਿਆ। ਉਸ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਗੱਲੋਂ ਦੋਵਾਂ ਵਿਚਾਲੇ ਬਹਿਸ ਹੋਈ ਅਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ ਅਤੇ ਗੁੱਸੇ ਵਿਚ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਮੰਗੇਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਖ਼ੂਹ ਵਿਚ ਸੁੱਟ ਦਿੱਤਾ ਅਤੇ ਆਪਣੇ ਘਰ ਜਾ ਕੇ ਸੌਂ ਗਿਆ। ਪੁਲਸ ਟੀਮ ਨੇ ਕਤਲ ਕਰਨ ਵਾਲੇ ਨਾਬਾਲਗ ਮੰਗੇਤਰ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੁਪਹਿਰ ਬਾਅਦ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਲੱਗ ਗਈਆਂ ਮੌਜਾਂ, ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e