ਡੇਰਾ ਬਾਬਾ ਨਾਨਕ ''ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਾਰੋਬਾਰੀ ਦੇ ਮਾਮਲੇ ''ਚ ਨਵਾਂ ਮੋੜ, ਇਸ ਸ਼ਖ਼ਸ ਨੇ ਲਈ ਜ਼ਿੰਮੇਵਾਰੀ

Wednesday, Aug 20, 2025 - 07:07 PM (IST)

ਡੇਰਾ ਬਾਬਾ ਨਾਨਕ ''ਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਾਰੋਬਾਰੀ ਦੇ ਮਾਮਲੇ ''ਚ ਨਵਾਂ ਮੋੜ, ਇਸ ਸ਼ਖ਼ਸ ਨੇ ਲਈ ਜ਼ਿੰਮੇਵਾਰੀ

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ)-ਕਸਬਾ ਡੇਰਾ ਬਾਬਾ ਨਾਨਕ ਦੇ ਰਹਿਣ ਵਾਲੇ ਕਰਿਆਨਾ ਕਾਰੋਬਾਰੀ ਰਵੀ ਢਿੱਲੋਂ ਦਾ ਬੀਤੀ ਰਾਤ ਆਪਣੇ ਘਰ ਦੇ ਸਾਹਮਣੇ ਆਪਣੀ ਗੱਡੀ ’ਚ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। 

ਕਤਲ ਦੀ ਜ਼ਿੰਮੇਵਾਰੀ ਸ਼ੇਰਾ ਮਾਨ ਨੇ ਚੁੱਕੀ
ਗੋਲ਼ੀਆਂ ਮਾਰ ਕੇ ਕਤਲ ਕੀਤੇ ਰਵੀ ਢਿੱਲੋਂ ਦੇ ਕਤਲ ਦੀ ਜ਼ਿੰਮੇਵਾਰੀ ਸ਼ੇਰਾ ਮਾਨ ਵੱਲੋਂ ਚੁੱਕੀ ਗਈ ਹੈ। ਦਰਅਸਲ ਸੋਸ਼ਲ ਮੀਡੀਆ ’ਤੇ ਇਕ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਰਵੀ ਢਿੱਲੋਂ ਦੇ ਕਤਲ ਦੀ ਜ਼ਿੰਮੇਵਾਰੀ ਸ਼ੇਰਾ ਮਾਨ ਵੱਲੋਂ ਲਈ ਗਈ ਹੈ। ਇਸ ਪੋਸਟ ’ਚ ਲਿਖਿਆ ਹੈ ਕਿ ਡੇਰਾ ਬਾਬਾ ਨਾਨਕ ’ਚ ਰਵੀ ਢਿੱਲੋਂ ਕਰਿਆਨੇ ਵਾਲੇ ਦਾ ਜੋ ਕਤਲ ਹੋਇਆ ਹੈ, ਉਸ ਦੀ ਜ਼ਿੰਮੇਵਾਰੀ ਮੈਂ ਸ਼ੇਰਾ ਮਾਨ ਲੈਂਦਾ ਹਾਂ ਅਤੇ ਇਸ ਕਤਲ ਦਾ ਦੂਜਾ ਜ਼ਿੰਮੇਵਾਰ ਡੇਰਾ ਬਾਬਾ ਨਾਨਕ ਦਾ ਮੌਜੂਦਾ ਐੱਸ. ਐੱਚ. ਓ. ਹੈ ਅਤੇ ਆਉਣ ਵਾਲੇ ਦਿਨਾਂ ’ਚ ਜੋ ਵੀ ਇਸ ਐੱਸ. ਐੱਚ. ਓ. ਦਾ ਸਾਥ ਦਵੇਗਾ, ਉਨ੍ਹਾਂ ਦਾ ਹਾਲ ਇਸ ਤੋਂ ਵੀ ਮਾੜਾ ਹੋਵੇਗਾ।

PunjabKesari
ਜ਼ਿਕਰਯੋਗ ਹੈ ਕਿ ਡੇਰਾ ਬਾਬਾ ਨਾਨਕ ਦੇ ਕਾਰੋਬਾਰੀ ਲੱਕੀ ਢਿੱਲੋਂ ਦੇ ਛੋਟੇ ਭਰਾ ਰਵੀ ਕਰਿਆਨਾ ਸਟੋਰ ਦੇ ਮਾਲਕ ਰਵੀ ਢਿੱਲੋਂ ਕਰੀਬ ਰਾਤ 9 ਵਜੇ ਆਪਣੀ ਕਰਿਆਨੇ ਵਾਲੀ ਦੁਕਾਨ ਨੂੰ ਬੰਦ ਕਰਕੇ ਆਪਣੀ ਗੱਡੀ ’ਤੇ ਘਰ ਦੇ ਬਾਹਰ ਗੇਟ ਕੋਲ ਆਇਆ ਸੀ ਤਾਂ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਨ੍ਹਾਂ ’ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲ਼ੀਆਂ ਸਿਰ ’ਚ ਲੱਗਣ ਨਾਲ ਰਵੀ ਢਿੱਲੋਂ ਆਪਣੀ ਕਾਰ ’ਚ ਹੀ ਡਿੱਗ ਗਿਆ। ਇਸ ਦੌਰਾਨ ਗੋਲ਼ੀਆਂ ਦੀ ਆਵਾਜ਼ ਸੁਣ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਗਲੀ ਮੁਹੱਲੇ ਵਾਲੇ ਲੋਕ ਇਕ ਦਮ ਘਰ ਦੇ ਬਾਹਰ ਇਕੱਠੇ ਹੋ ਗਏ।

ਇਹ ਵੀ ਪੜ੍ਹੋ: ਪੰਜਾਬ 'ਚ 20, 22, 23, 24 ਤਾਰੀਖ਼ਾਂ ਲਈ ਵੱਡੀ ਚਿਤਾਵਨੀ! ਸੋਚ ਸਮਝ ਕੇ ਨਿਕਲਣਾ ਘਰੋਂ ਬਾਹਰ

PunjabKesari

ਉਨ੍ਹਾਂ ਵੇਖਿਆ ਕਿ ਰਵੀ ਢਿੱਲੋਂ ਖ਼ੂਨ ਨਾਲ ਲਥਪਥ ਗੱਡੀ ’ਚ ਡਿੱਗਾ ਪਿਆ ਸੀ। ਲੋਕਾਂ ਦੀ ਮਦਦ ਨਾਲ ਉਨ੍ਹਾਂ ਦੇ ਬੇਟੇ ਵੱਲੋਂ ਆਪਣੇ ਪਿਤਾ ਨੂੰ ਆਪਣੀ ਦੂਜੀ ਗੱਡੀ ਵਿਚ ਪਾ ਕੇ ਇਲਾਜ ਲਈ ਅੰਮ੍ਰਿਤਸਰ ਲਿਜਾਇਆ ਜਾ ਰਿਹਾ ਸੀ ਕਿ ਰਵੀ ਢਿੱਲੋਂ ਦੀ ਰਸਤੇ ’ਚ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਵੀ ਢਿੱਲੋਂ ਨੂੰ ਵਿਦੇਸ਼ੀ ਨੰਬਰਾਂ ਤੋਂ ਫਿਰੌਤੀ ਦੇ ਪੈਸੇ ਦੇਣ ਲਈ ਕਾਫ਼ੀ ਸਮੇਂ ਤੋਂ ਕਾਲਾ ਆ ਰਹੀਆਂ ਸਨ, ਉਨ੍ਹਾਂ ਵੱਲੋਂ ਦਰਖ਼ਾਸਤ ਦੇ ਕੇ ਫਿਰੌਤੀ ਮੰਗਣ ਵਾਲੇ ਵਿਅਕਤੀ ਖ਼ਿਲਾਫ਼ ਪੁਲਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਐੱਫ਼. ਆਰ. ਆਈ. ਵੀ ਦਰਜ ਕਾਰਵਾਈ ਗਈ ਸੀ, ਜਿਸ ਨੂੰ ਲੈ ਕੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਵੱਲੋਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ਪਰ ਬੀਤੀ ਰਾਤ ਨੂੰ ਉਨ੍ਹਾਂ ਦੀ ਸੁਰੱਖਿਆ ਵਾਲੇ ਗਾਰਡ ਘਰ ਜਾਂਦੇ ਸਮੇਂ ਉਨ੍ਹਾਂ ਦੇ ਨਾਲ ਨਹੀਂ ਸਨ। ਇਸ ਘਟਨਾ ਨੂੰ ਲੈ ਕੇ ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਡੇਰਾ ਬਾਬਾ ਨਾਨਕ ਦੇ ਸਮੂਹ ਦੁਕਾਨਦਾਰਾਂ ਨੂੰ ਨਾਲ ਲੈ ਕੇ ਪੁਲਸ ਥਾਣਾ ਡੇਰਾ ਬਾਬਾ ਨਾਨਕ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਕੇ ਧਰਨਾ ਦਿੱਤਾ ਗਿਆ।

ਇਹ ਵੀ ਪੜ੍ਹੋ: Punjab : ਕੁੜੀ ਨਾਲ ਜਬਰ-ਜ਼ਿਨਾਹ ਤੋਂ ਬਾਅਦ Private Video Leak ਹੋਣ ਮਗਰੋਂ ਪੁਲਸ ਦਾ ਵੱਡਾ ਐਕਸ਼ਨ

PunjabKesari

ਇਸ ਮੌਕੇ ਧਰਨਾਕਾਰੀਆ ਵੱਲੋਂ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਤੇ ਡੀ. ਐੱਸ. ਪੀ. ਖਿਲਾਫ ਕਾਰਵਾਈ ਕੀਤੀ ਜਾਵੇ। ਇਸ ਮੌਕੇ ਐੱਸ. ਪੀ. ਡੀ. ਗੁਰਪ੍ਰਤਾਪ ਸਿੰਘ ਸਹੋਤਾ ਪੁਲਸ ਅਧਿਕਾਰੀਆਂ ਨਾਲ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਪੁਲਸ ਵੱਲੋਂ ਰਵੀ ਢਿੱਲੋਂ ਦੇ ਕਾਤਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ 'ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ

ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਨੂੰ ਕੀਤਾ ਗਿਆ ਲਾਈਨ ਹਾਜ਼ਰ
ਉਨ੍ਹਾਂ ਵੱਲੋਂ ਇਸ ਘਟਨਾ ਤੋਂ ਬਾਅਦ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਹੋਰ ਮੈਂਬਰ 4 ਨੂੰ ਤਤਕਾਲ ਪ੍ਰਭਾਵ ਨਾਲ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ। ਇਸ ਮੌਕੇ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਅਤੇ ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਕਾਂਗਰਸੀ ਆਗੂ ਉਦੇਵੀਰ ਸਿੰਘ ਰੰਧਾਵਾ, ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਚੇਅਰਮੈਨ ਹਰਦੀਪ ਸਿੰਘ ਤਲਵੰਡੀ ਗੋਰਾਇਆ, ਦਵਿੰਦਰ ਪਾਲ ਸਿੰਘ ਪਾਲੀ ਸਮੇਤ ਵੱਡੀ ਗਿਣਤੀ ’ਚ ਇਲਾਕੇ ਦੇ ਲੋਕ ਹਾਜ਼ਰ ਸਨ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਕੁੜੀ ਨਾਲ ਜਿਨਸੀ ਸ਼ੋਸ਼ਣ ਮਗਰੋਂ ਵੀਡੀਓ ਕਰ 'ਤੀ ਵਾਇਰਲ, ਮਹਿਲਾ ਕਮਿਸ਼ਨ ਦਾ ਸਖ਼ਤ ਐਕਸ਼ਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News