ACP ਤੇ SHO ਧਮਕਾ ਰਹੇ, ਸਾਡੀ ਜਾਨ ਨੂੰ ਖ਼ਤਰਾ! ਜਲੰਧਰ ''ਚ ਰੇਪ ਮਗਰੋਂ ਕਤਲ ਕੀਤੀ ਕੁੜੀ ਦੀ ਮਾਂ ਨੇ ਲਾਏ ਦੋਸ਼

Friday, Nov 28, 2025 - 02:35 PM (IST)

ACP ਤੇ SHO ਧਮਕਾ ਰਹੇ, ਸਾਡੀ ਜਾਨ ਨੂੰ ਖ਼ਤਰਾ! ਜਲੰਧਰ ''ਚ ਰੇਪ ਮਗਰੋਂ ਕਤਲ ਕੀਤੀ ਕੁੜੀ ਦੀ ਮਾਂ ਨੇ ਲਾਏ ਦੋਸ਼

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ 13 ਸਾਲਾ ਕੁੜੀ ਦੇ ਕਤਲ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਲੜਕੀ ਦੀ ਮਾਂ ਨੇ ਏ. ਸੀ. ਪੀ. ਗਗਨਦੀਪ ਸਿੰਘ ਅਤੇ ਰਾਮਾ ਮੰਡੀ ਥਾਣੇ ਦੇ ਐੱਸ. ਐੱਚ. ਓ. ਮਨਜਿੰਦਰ ਸਿੰਘ 'ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ।  ਸ਼ਿਕਾਇਤ ਵਿੱਚ ਕੁੜੀ ਦੀ ਮਾਂ ਨੇ ਦੱਸਿਆ ਕਿ ਡੀ. ਐੱਸ. ਪੀ. ਗਗਨਦੀਪ ਸਿੰਘ (ਏਸੀਪੀ) ਅਤੇ ਐੱਸ. ਐੱਚ. ਓ. ਮਨਜਿੰਦਰ ਸਿੰਘ, ਜੋਕਿ ਰਾਮਾ ਮੰਡੀ ਥਾਣੇ ਦਾ ਐੱਸ. ਐੱਚ. ਓ. ਹੋਣ ਦਾ ਦਾਅਵਾ ਕਰਦੇ ਹਨ, ਨੇ ਵੀ ਪੀੜਤ ਪਰਿਵਾਰ ਨੂੰ ਧਮਕੀ ਦਿੱਤੀ। ਧਮਕੀ ਦਿੰਦੇ ਕਿਹਾ ਕਿ ਜੇਕਰ ਉਨ੍ਹਾਂ ਨੇ ਏ. ਐੱਸ. ਆਈ. ਮੰਗਤ ਰਾਮ ਅਤੇ ਪੁਲਸ ਟੀਮ ਵਿਰੁੱਧ ਕਾਰਵਾਈ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਪਰਿਵਾਰ ਦੇ ਸਰਕਾਰੀ ਮੁਲਾਜ਼ਮ ਨੂੰ ਖ਼ਤਰਾ ਪੈਦਾ ਕਰ ਦੇਣਗੇ।  ਦੋਵੇਂ ਮੇਰੀ ਧੀ ਦਾ ਮਜ਼ਾਕ ਉਡਾ ਰਹੇ ਸਨ ਅਤੇ ਗਾਲੀ-ਗਲੋਚ ਕਰ ਰਹੇ ਸਨ। ਮੈਨੂੰ ਅਜੇ ਵੀ ਉਕਤ ਪੁਲਸ ਵਾਲਿਆਂ ਤੋਂ ਖ਼ਤਰਾ ਹੈ।

ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਸਬੰਧੀ ਨਵੇਂ ਹੁਕਮ ਜਾਰੀ, 3 ਕੈਟਾਗਿਰੀਆਂ 'ਚ...

ਕੁੜੀ ਦੀ ਮਾਂ ਨੇ ਏ. ਸੀ. ਪੀ. ਅਤੇ ਐੱਸ. ਐੱਚ. ਓ. ਵਿਰੁੱਧ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਤੋਂ ਇਲਾਵਾ ਉਸ ਨੇ ਸ਼ਿਕਾਇਤ ਦੀ ਇਕ ਕਾਪੀ ਰਾਜਪਾਲ ਅਤੇ ਪੁਲਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਵੀ ਭੇਜੀ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਜਾਂਚ ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਨੂੰ ਸੌਂਪ ਦਿੱਤੀ ਗਈ ਹੈ। ਸ਼ਿਕਾਇਤ ਵਿੱਚ ਮਾਂ ਨੇ ਕਿਹਾ ਕਿ ਪਰਿਵਾਰ ਨੂੰ ਕੇਸ ਦਰਜ ਹੋਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਈ ਤਰੀਕਿਆਂ ਨਾਲ ਡਰਾਇਆ-ਧਮਕਾਇਆ ਗਿਆ ਸੀ। ਮਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੂੰ ਇਨਸਾਫ਼ ਮਿਲਣ ਦੀ ਬਹੁਤ ਘੱਟ ਉਮੀਦ ਹੈ। ਉਨ੍ਹਾਂ ਨੂੰ ਪੱਕਾ ਸ਼ੱਕ ਹੈ ਕਿ ਉਕਤ ਪੁਲਸ ਅਧਿਕਾਰੀ ਦੇ ਉੱਥੇ ਹੋਣ ਤੱਕ ਕੇਸ ਨੂੰ ਨੁਕਸਾਨ ਪਹੁੰਚ ਸਕਦਾ ਹੈ।  ਮਾਂ ਨੇ ਕਿਹਾ ਕਿ ਏ. ਐੱਸ. ਆਈ. ਮੰਗਤ ਰਾਮ, ਉਸ ਦੀ ਪੁਲਸ ਟੀਮ, ਏ. ਸੀ. ਪੀ (ਡੀ. ਐੱਸ. ਪੀ) ਗਗਨਦੀਪ ਸਿੰਘ ਅਤੇ ਐੱਸ. ਐੱਚ. ਓ. ਮਨਜਿੰਦਰ ਸਿੰਘ ਵਿਰੁੱਧ ਢੁੱਕਵੀਂ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਪੀਲ ਕੀਤੀ ਕਿ ਪੁਲਸ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਨੌਕਰੀਆਂ ਤੋਂ ਡਿਸਮਿਸ ਕੀਤਾ ਜਾਵੇ ਅਤੇ ਵੱਖਰਾ ਕੇਸ ਦਰਜ ਕਰਕੇ ਪਰਿਵਾਰ ਦੀ ਰੱਖਿਆ ਕੀਤੀ ਜਾਵੇ। 

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ

ਕੁੜੀ ਦੀ ਮਾਂ ਵੱਲੋਂ ਲਗਾਏ ਗਏ ਦੋਸ਼ਾਂ ਬਾਰੇ ਏ. ਸੀ. ਪੀ. ਗਗਨਦੀਪ ਸਿੰਘ ਨੇ ਕਿਹਾ, "ਸਾਨੂੰ ਕੁੜੀ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਹੈ। ਅਸੀਂ ਕੋਈ ਧਮਕੀ ਨਹੀਂ ਦਿੱਤੀ। ਅਸੀਂ ਸਿਰਫ਼ ਪਰਿਵਾਰ ਨੂੰ ਕਾਨੂੰਨੀ ਪ੍ਰਕਿਰਿਆ ਬਾਰੇ ਦੱਸਿਆ। ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।" ਐੱਸ. ਐੱਚ. ਓ. ਮਨਜਿੰਦਰ ਸਿੰਘ ਨੇ ਕਿਹਾ ਕਿ ਕੋਈ ਧਮਕੀ ਨਹੀਂ ਦਿੱਤੀ ਗਈ। ਪੁਲਸ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਲਈ ਪੂਰੀ ਜਾਂਚ ਕਰ ਰਹੀ ਹੈ। ਮੈਂ ਸਿਰਫ਼ ਐੱਫ਼. ਆਈ. ਆਰ. ਦਰਜ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਜੂਨੀਅਰ ਇੰਜੀਨੀਅਰ ਤੇ ਠੇਕੇਦਾਰ ਗ੍ਰਿਫ਼ਤਾਰ, ਕਾਰਾ ਜਾਣ ਹੋਵੋਗੇ ਹੈਰਾਨ

ਏ. ਐੱਸ.ਆਈ. ਮੰਗਤ ਰਾਮ ਨੌਕਰੀ ਤੋਂ ਡਿਸਮਿਸ ਤੇ ਦੋ ਪੀ.ਸੀ.ਆਰ. ਮੁਲਾਜ਼ਮ ਮੁਅੱਤਲ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲੇ ਮੁਅੱਤਲ ਏ. ਐੱਸ. ਆਈ. ਮੰਗਤ ਰਾਮ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਏ. ਐੱਸ. ਆਈ. ਦੇ ਨਾਲ ਦੋ ਪੀ. ਸੀ. ਆਰ. ਏ. ਐੱਸ. ਆਈ ਲਖਬੀਰ ਸਿੰਘ ਅਤੇ ਹਰਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਸੀ. ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਮੰਗਤ ਰਾਮ ਦੀ ਲਾਪਰਵਾਹੀ ਦਾ ਖ਼ੁਲਾਸਾ ਹੋਇਆ ਹੈ। ਉਹ ਟੀਮ ਨਾਲ ਦੋਸ਼ੀ ਦੇ ਘਰ ਗਿਆ ਪਰ ਨਾ ਤਾਂ ਸਹੀ ਜਾਂਚ ਕੀਤੀ ਅਤੇ ਨਾ ਹੀ ਦੋਸ਼ੀ ਤੋਂ ਪੁੱਛਗਿੱਛ ਕੀਤੀ। ਦੋਸ਼ੀ ਨੇ ਕਤਲ ਕੀਤਾ ਸੀ ਅਤੇ ਲਾਸ਼ ਨੂੰ ਬਾਥਰੂਮ ਵਿੱਚ ਲੁਕਾ ਦਿੱਤਾ ਸੀ ਪਰ ਏ. ਐੱਸ. ਆਈ. ਨੇ ਬਾਥਰੂਮ ਦਾ ਮੁਆਇਨਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਏ. ਐੱਸ. ਆਈ. ਮੰਗਤ ਰਾਮ ਦੀ ਪੂਰੀ ਘਟਨਾ ਵਿੱਚ ਸ਼ਮੂਲੀਅਤ 'ਤੇ ਡੂੰਘਾਈ ਨਾਲ ਸਵਾਲ ਉਠਾਏ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਜਲੰਧਰ ਵਿਖੇ ਕੁੜੀ ਦਾ ਜਬਰ-ਜ਼ਿਨਾਹ ਕਰਨ ਮਗਰੋਂ ਉਸ ਦਾ ਕਤਲ ਕੀਤਾ ਗਿਆ ਸੀ। ਕੁੜੀ ਦੀ ਲਾਸ਼ ਬੱਸ ਡਰਾਈਵਰ ਦੇ ਘਰ ਦੇ ਬਾਥਰੂਮ ਵਿੱਚੋਂ ਮਿਲੀ ਸੀ। ਮੁਲਜ਼ਮ ਖ਼ਿਲਾਫ਼ ਬਸਤੀ ਬਾਵਾ ਖੇਲ ਥਾਣੇ ਵਿੱਚ ਕਤਲ ਅਤੇ ਜਬਰ-ਜ਼ਿਨਾਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ 9 ਦਿਨਾਂ ਦੇ ਰਿਮਾਂਡ 'ਤੇ ਲਿਆ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ ਕਤਲਕਾਂਡ ਮਾਮਲੇ 'ਚ ਵੱਡਾ ਖ਼ੁਲਾਸਾ! ਕੁੜੀ ਦੇ ਚਾਚੇ ਨੇ ਮੁਲਜ਼ਮ ਬਾਰੇ ਖੋਲ੍ਹ 'ਤਾ ਵੱਡਾ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News