ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ''ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

Saturday, Apr 04, 2026 - 12:31 PM (IST)

ਚੰਡੀਗੜ੍ਹ ਵਿਖੇ ਭਾਜਪਾ ਦਫ਼ਤਰ ’ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ''ਚ ਨਵਾਂ ਮੋੜ! ਮੋਰਿੰਡਾ ਨਾਲ ਜੁੜੇ ਤਾਰ

ਰੂਪਨਗਰ (ਵਿਜੇ ਸ਼ਰਮਾ)-ਚੰਡੀਗੜ੍ਹ ’ਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਭਾਜਪਾ ਦਫ਼ਤਰ ਦੇ ਬਾਹਰ ਹੋਏ ਗ੍ਰਨੇਡ ਹਮਲੇ ਦੇ ਤਾਰ ਰੂਪਨਗਰ ਜ਼ਿਲ੍ਹੇ ਦੀ ਤਹਿਸੀਲ ਮੋਰਿੰਡਾ ਨਾਲ ਜੁੜੇ ਵਿਖਾਈ ਦੇ ਰਹੇ ਹਨ। ਜਾਣਕਾਰੀ ਅਨੁਸਾਰ ਇਸ ਹਮਲੇ ਦੇ ਦੋਸ਼ੀਆਂ ਦੀ ਭਾਲ ਕਰਦੀ ਹੋਈ ਚੰਡੀਗੜ੍ਹ ਪੁਲਸ ਮੋਰਿੰਡਾ ਦੇ ਪਿੰਡ ਰਤਨਗੜ੍ਹ ਪੁੱਜੀ, ਜਿੱਥੇ ਦੋ ਵਿਅਕਤੀਆਂ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਪਿੰਡ ’ਚ ਘੇਰਾਬੰਦੀ ਵੀ ਕੀਤੀ ਗਈ।

ਹਾਲਾਂਕਿ ਇਹ ਵੀ ਪਤਾ ਚੱਲਿਆ ਹੈ ਕਿ ਪੁਲਸ ਵੱਲੋਂ ਦੋ ਵਿਅਕਤੀਆਂ ਨੂੰ ਰਾਊਂਡਅਪ ਕੀਤਾ ਗਿਆ ਹੈ ਪਰ ਦੇਰ ਸ਼ਾਮ ਤੱਕ ਇਸ ਗੱਲ ਦੀ ਪੁਸ਼ਟੀ ਨਹੀ ਹੋ ਸਕੀ। ਇੰਨਾ ਜ਼ਰੂਰ ਪਤਾ ਲੱਗਾ ਹੈ ਕਿ ਪੁਲਸ ਵੱਲੋਂ ਇਨ੍ਹਾਂ ਵਿਅਕਤੀਆਂ ’ਚੋਂ ਇਕ ਵਿਅਕਤੀ ਦੇ ਪਿਤਾ ਨੂੰ ਰਾਊਂਡ ਜ਼ਰੂਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਰਤਨਪੁਰ ਵਾਸੀ ਇਸ ਹਮਲੇ ਦੇ ਸ਼ੱਕੀ ਵਿਅਕਤੀ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਦੇ ਘਰ ਪੁਲਸ ਵੱਲੋਂ ਛਾਪੇਮਾਰੀ ਕੀਤੀ ਗਈ ਹੈ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ

ਇਥੋ ਤੱਕ ਕਿ ਇਨ੍ਹਾਂ ’ਚੋਂ ਇਕ ਵਿਅਕਤੀ ਅਮਨਪ੍ਰੀਤ ਸਿੰਘ ਦੇ ਘਰੋਂ ਕੁਝ ਸ਼ੱਕੀ ਸਾਮਾਨ ਵੀ ਪੁਲਸ ਛਾਪੇਮਾਰੀ ਦੌਰਾਨ ਆਪਣੇ ਨਾਲ ਲੈ ਕੇ ਗਈ ਹੈ। ਦੂਜੇ ਪਾਸੇ ਇਸ ਸਬੰਧੀ ਜਦੋਂ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਚੰਡੀਗੜ੍ਹ ਅਤੇ ਪੁੰਜਾਬ ਪੁਲਸ ਦੀਆਂ ਉੱਚ ਪੱਧਰੀ ਜਾਂਚ ਏਜੰਸੀਆਂ ਵੱਲੋਂ ਵੇਖਿਆ ਜਾ ਰਿਹਾ ਹੈ। ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀ ਹੈ। ਜਦਕਿ ਜਾਣਕਾਰੀ ਇਹ ਵੀ ਮਿਲੀ ਹੈ ਕਿ ਪੁਲਸ ਦੀ ਛਾਪੇਮਾਰੀ ਤੋਂ ਪਹਿਲਾਂ ਹੀ ਇਹ ਵਿਅਕਤੀ ਫਰਾਰ ਹੋ ਗਏ ਪਰ ਇਨ੍ਹਾਂ ’ਚੋਂ ਗੁਰਤੇਜ ਸਿੰਘ ਦੀ ਮਾਤਾ ਨੇ ਦੱਸਿਆ ਕਿ ਗੁਰਤੇਜ ਸਿੰਘ ਪਿਛਲੇ ਚਾਰ ਕੁ ਸਾਲਾਂ ਤੋਂ ਚੰਡੀਗੜ੍ਹ ’ਚ ਰਹਿ ਰਿਹਾ ਹੈ ਅਤੇ ਉਹ ਉਨ੍ਹਾਂ ਕੋਲ ਇਥੇ ਨਹੀਂ ਆਉਂਦਾ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਾਬ ਠੇਕੇਦਾਰਾਂ ਲਈ ਚੰਗੀ ਖ਼ਬਰ! ਲਾਇਸੈਂਸ ਫ਼ੀਸ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ

ਉਨ੍ਹਾਂ ਦੱਸਿਆ ਕਿ ਗੁਰਤੇਜ ਸਿੰਘ ਚੰਡੀਗੜ੍ਹ ’ਚ ਗੱਡੀ ਚਲਾਉਣ ਦਾ ਕੰਮ ਕਰਦਾ ਹੈ ਅਤੇ ਉਨ੍ਹਾਂ ਨੂੰ ਗੁਰਤੇਜ ਸਿੰਘ ਵੱਲੋਂ ਕੀਤੇ ਗਏ ਕਿਸੇ ਵੀ ਕੰਮ ਦੀ ਜਾਣਕਾਰੀ ਨਹੀਂ ਹੈ। ਇਸੇ ਤਰ੍ਹਾਂ ਅਮਨਪ੍ਰੀਤ ਸਿੰਘ ਦੀ ਪਤਨੀ ਨੇ ਕਿਹਾ ਕਿ ਅਮਨਪ੍ਰੀਤ ਸਿੰਘ ਚੰਡੀਗੜ੍ਹ ’ਚ ਰਾਈਡਰ ਦਾ ਕੰਮ ਕਰਦਾ ਹੈ ਅਤੇ ਉਨ੍ਹਾਂ ਨੂੰ ਵੀ ਅਮਨਪ੍ਰੀਤ ਸਿੰਘ ਵੱਲੋਂ ਕੀਤੇ ਗਏ ਕਿਸੇ ਵੀ ਕੰਮ ਦੀ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਸ ਦੇ ਉਨ੍ਹਾਂ ਦੇ ਪਾਸ ਪੁੱਜਣ 'ਤੇ ਹੀ ਪੁਲਸ ਨੇ ਦੱਸਿਆ ਕਿ ਉਸ ਵੱਲੋਂ ਕੋਈ ਗਲਤ ਕੰਮ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਐਲਾਨ! ਗ਼ਰੀਬ ਬੱਚਿਆਂ ਦੀ ਪੜ੍ਹਾਈ ਬੀ. ਏ. ਤੱਕ ਹੋਵੇਗੀ ਮੁਫ਼ਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News