ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ ! ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਹੋ ਗਈ ਵੱਡੀ ਕਾਰਵਾਈ

Friday, Mar 20, 2026 - 09:52 PM (IST)

ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ 'ਚ ਨਵਾਂ ਮੌੜ ! ਹਸਪਤਾਲ ਦੇ 4 ਸੀਨੀਅਰ ਡਾਕਟਰਾਂ 'ਤੇ ਹੋ ਗਈ ਵੱਡੀ ਕਾਰਵਾਈ

ਵੈੱਬ ਡੈਸਕ : ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਫੋਰਟਿਸ ਐਸਕਾਰਟ ਹਸਪਤਾਲ ਦੇ 4 ਸੀਨੀਅਰ ਡਾਕਟਰਾਂ ਵਿਰੁੱਧ ਐਫ.ਆਈ.ਆਰ. (FIR) ਦਰਜ ਕੀਤੀ ਹੈ। ਇਹ ਕਾਰਵਾਈ ਵਿਸ਼ੇਸ਼ ਜਾਂਚ ਟੀਮ (SIT) ਦੀ ਰਿਪੋਰਟ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਸਰਜੀਕਲ ਪ੍ਰਕਿਰਿਆ ਦੌਰਾਨ ਡਾਕਟਰਾਂ ਦੀ ਲਾਪਰਵਾਹੀ ਦੀ ਪੁਸ਼ਟੀ ਹੋਈ ਸੀ।

ਕੀ ਹੈ ਪੂਰਾ ਮਾਮਲਾ?
ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਦਿਹਾਂਤ 9 ਅਕਤੂਬਰ, 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਐਸਕਾਰਟ ਹਸਪਤਾਲ ਵਿੱਚ ਕੀਤੀ ਗਈ ਇੱਕ ਸਰਜਰੀ ਦੌਰਾਨ ਹੋ ਗਿਆ ਸੀ। ਮੌਤ ਤੋਂ ਤੁਰੰਤ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਹਸਪਤਾਲ ਪ੍ਰਬੰਧਨ 'ਤੇ ਇਲਾਜ ਵਿੱਚ ਗੰਭੀਰ ਲਾਪਰਵਾਹੀ ਵਰਤਣ ਦੇ ਦੋਸ਼ ਲਗਾਏ ਸਨ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਹਿਰ ਡਾਕਟਰਾਂ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਬਣਾਈ ਸੀ।

PunjabKesari

PunjabKesari

 

SIT ਦੀ ਰਿਪੋਰਟ ਅਤੇ ਕਾਨੂੰਨੀ ਕਾਰਵਾਈ 
ਐਸ.ਆਈ.ਟੀ. ਨੇ ਪਿਛਲੇ ਮਹੀਨੇ ਆਪਣੀ ਰਿਪੋਰਟ ਪੇਸ਼ ਕੀਤੀ, ਜਿਸ ਵਿੱਚ ਸਪੱਸ਼ਟ ਕਿਹਾ ਗਿਆ ਕਿ ਵਰਿੰਦਰ ਘੁੰਮਣ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ। ਇਸ ਰਿਪੋਰਟ ਦੇ ਆਧਾਰ 'ਤੇ ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNS) ਦੀ ਧਾਰਾ 106(1) ਤਹਿਤ ਮਾਮਲਾ ਦਰਜ ਕੀਤਾ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਨ੍ਹਾਂ ਡਾਕਟਰਾਂ ਵਿਰੁੱਧ ਦਰਜ ਹੋਇਆ ਕੇਸ:
 ਐਫ.ਆਈ.ਆਰ. ਵਿੱਚ ਹੇਠ ਲਿਖੇ ਸੀਨੀਅਰ ਡਾਕਟਰਾਂ ਨੂੰ ਨਾਮਜ਼ਦ ਕੀਤਾ ਗਿਆ ਹੈ:
•ਡਾ. ਤਾਪਿਸ਼ ਸ਼ੁਕਲਾ (ਆਰਥੋਪੈਡਿਕ ਸਰਜਨ)
•ਡਾ. ਅਲਕਾ ਤਿਵਾੜੀ (ਕੰਸਲਟੈਂਟ ਅਨੱਸਥੀਸੀਆ)
•ਡਾ. ਰਾਜਿੰਦਰ ਕੌਰ (ਮੁਖੀ, ਅਨੱਸਥੀਸੀਆ ਵਿਭਾਗ)
•ਡਾ. ਅਰੁਣ ਕੁਮਾਰ ਚੋਪੜਾ (ਸਲਾਹਕਾਰ, ਕਾਰਡੀਓਲੋਜੀ ਵਿਭਾਗ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

 


author

Shubam Kumar

Content Editor

Related News