ਜਲੰਧਰ ਦੇ ਮਸ਼ਹੂਰ 'ਕੁੱਲੜ੍ਹ ਪਿੱਜ਼ਾ ਕੱਪਲ' ਦੀ ਨਵੀਂ ਵੀਡੀਓ, ਕੈਮਰੇ ਸਾਹਮਣੇ ਆਈ ਪਤਨੀ

Thursday, Nov 02, 2023 - 07:01 PM (IST)

ਜਲੰਧਰ ਦੇ ਮਸ਼ਹੂਰ 'ਕੁੱਲੜ੍ਹ ਪਿੱਜ਼ਾ ਕੱਪਲ' ਦੀ ਨਵੀਂ ਵੀਡੀਓ, ਕੈਮਰੇ ਸਾਹਮਣੇ ਆਈ ਪਤਨੀ

ਜਲੰਧਰ (ਵੈੱਬ ਡੈਸਕ)- ਵਿਵਾਦਾਂ ਵਿਚ ਰਹਿਣ ਵਾਲਾ ਜਲੰਧਰ ਦਾ ਮਸ਼ਹੂਰ ਜੋੜਾ 'ਕੁੱਲੜ੍ਹ ਪਿੱਜ਼ਾ ਕੱਪਲ' ਫਿਰ ਸੁਰਖੀਆਂ ਵਿਚ ਆ ਗਿਆ ਹੈ। ਕੁੱਲੜ੍ਹ ਪਿੱਜ਼ਾ ਕੱਪਲ ਜੋੜੇ 'ਚੋਂ ਗੁਰਪ੍ਰੀਤ ਕੌਰ ਦੀ ਨਵੀਂ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿਚ ਉਹ ਕਰਵਾਚੌਥ ਦੀਆਂ ਰਸਮਾਂ ਨਿਭਾਉਂਦੀ ਦਿੱਸ ਰਹੀ ਹੈ। 

PunjabKesari

ਦਰਅਸਲ ਹਾਲ ਹੀ 'ਚ ਇਸ ਜੋੜੇ ਦੀਆਂ ਵਾਇਰਲ ਹੋਈਆਂ ਪ੍ਰਾਈਵੇਟ ਵੀਡੀਓਜ਼ ਦੀ ਹਰ ਪਾਸੇ ਨਿੰਦਾ ਹੋਈ ਸੀ ਪਰ ਹੁਣ ਹਰ ਕੋਈ ਦੋਵਾਂ ਦੀ ਨਵੀਂ ਸ਼ੁਰੂਆਤ ਨੂੰ ਸਲਾਮ ਕਰ ਰਿਹਾ ਹੈ। ਇਹ ਦੋਵੇਂ ਇਕ ਵਾਰ ਫਿਰ ਐਕਟਿਵ ਹੋ ਕੇ ਲੋਕਾਂ ਵਿਚ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਸੋਸ਼ਲ ਮੀਡੀਆ 'ਤੇ ਆਪਣੇ ਖ਼ੁਸ਼ੀਆਂ ਭਰੇ ਪਲਾਂ ਨੂੰ ਸਾਂਝਾ ਕਰ ਰਹੇ ਹਨ। ਇਕ ਵੀਡੀਓ ਪੋਸਟ ਕਰਕੇ ਉਨ੍ਹਾਂ ਨੇ ਹਰ ਕਿਸੇ ਦੇ ਪਿਆਰ ਅਤੇ ਸਮਰਥਨ ਲਈ ਸਾਰਿਆਂ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ 'Spread Positivity' ਵੀ ਲਿਖਿਆ ਹੈ।

ਇਹ ਵੀ ਪੜ੍ਹੋ: ਭਰਾ ਦੇ ਵਿਆਹ ਗਏ ਪਤੀ ਨੂੰ ਮਿਲੀ ਖ਼ਬਰ ਨੇ ਖਿਸਕਾਈ ਪੈਰਾਂ ਹੇਠੋਂ ਜ਼ਮੀਨ, ਕਰਵਾਚੌਥ 'ਤੇ ਪਤਨੀ ਨੇ ਕੀਤਾ ਵੱਡਾ ਕਾਂਡ

PunjabKesari

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੁੱਲੜ੍ਹ ਪਿੱਜ਼ਾ ਕੱਪਲ ਆਪਣੇ ਛੋਟੇ ਬੱਚੇ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਇਸ ਜੋੜੇ ਨੂੰ ਸੋਸ਼ਲ ਮੀਡੀਆ 'ਤੇ ਕਾਫ਼ੀ ਟ੍ਰੋਲ ਕੀਤਾ ਗਿਆ ਸੀ। ਵੀਡੀਓ ਲੀਕ ਕਰਨ ਵਾਲੀ ਕੁੜੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੋਇਆ ਹੈ।

PunjabKesari

PunjabKesari

ਇਹ ਵੀ ਪੜ੍ਹੋ:  ਕਪੂਰਥਲਾ 'ਚ ਤੜਕਸਾਰ ਵੱਡਾ ਹਾਦਸਾ, 5 ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News