ਪੰਜਾਬ ''ਚ ਹੱਡ ਚੀਰਵੀਂ ਠੰਡ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
Friday, Jan 16, 2026 - 10:36 AM (IST)
ਚੰਡੀਗੜ੍ਹ : ਪੰਜਾਬ 'ਚ ਇਸ ਸਮੇਂ ਸੀਤ ਲਹਿਰ ਅਤੇ ਸੰਘਣੀ ਧੁੰਦ ਨੇ ਆਮ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੋਇਆ ਹੈ। ਪਿਛਲੇ ਕਈ ਦਿਨਾਂ ਤੋਂ ਸੂਬੇ 'ਚ ਸੀਤ ਲਹਿਰ ਅਤੇ ਕੋਲਡ ਡੇਅ ਦੇ ਗੰਭੀਰ ਹਾਲਾਤ ਬਣੇ ਹੋਏ ਹਨ। ਮੌਸਮ ਵਿਭਾਗ ਵਲੋਂ ਮੀਂਹ ਨੂੰ ਲੈ ਕੇ ਵੀ ਨਵੀਂ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਕ 17 ਜਨਵਰੀ ਤੱਕ ਮੌਸਮ ਖ਼ੁਸ਼ਕ ਰਹੇਗਾ। ਪਹਾੜਾਂ 'ਤੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਬਣ ਰਹੀ ਹੈ।
18 ਤੋਂ 20 ਜਨਵਰੀ ਤੱਕ ਸੂਬੇ ਦੇ ਕੁੱਝ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵਲੋਂ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਸੰਘਣੀ ਧੁੰਦ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਠੰਡ ਤੋਂ ਬਚਣ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਬਾਹਰ ਨਿਕਲਦੇ ਸਮੇਂ ਮੋਟੇ ਅਤੇ ਗਰਮ ਕੱਪੜੇ ਪਾਉਣੇ ਚਾਹੀਦੇ ਹਨ ਅਤੇ ਸਵੇਰੇ ਅਤੇ ਸ਼ਾਮ ਵੇਲੇ ਬਿਨਾ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : CBSE ਨੇ ਸਕੂਲਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ, ਇਸ ਤਾਰੀਖ਼ ਤੱਕ ਮਿਲਿਆ ਅਲਟੀਮੇਟਮ
ਸਕੂਲਾਂ ਦਾ ਬਦਲਿਆ ਸਮਾਂ
ਜ਼ਿਕਰਯੋਗ ਹੈ ਕਿ ਬੀਤੇ ਦਿਨ ਮੌਸਮ ਦੇ ਚੱਲਦੇ ਹੀ ਪੰਜਾਬ 'ਚ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ, ਜਿਸ ਦੇ ਚੱਲਦੇ ਅੱਜ ਤੋਂ ਸਕੂਲ 10 ਵਜੇ ਲੱਗਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
