ਚੜ੍ਹਦੇ ਸਾਲ ਦੋ ਪਰਿਵਾਰਾਂ ’ਚ ਵਿਛੇ ਸੱਥਰ, ਛੁੱਟੀ ’ਤੇ ਆਏ ਫੌਜੀ ਸਣੇ ਦੋ ਨੌਜਵਾਨਾਂ ਦੀ ਮੌਤ

Saturday, Jan 01, 2022 - 06:24 PM (IST)

ਚੜ੍ਹਦੇ ਸਾਲ ਦੋ ਪਰਿਵਾਰਾਂ ’ਚ ਵਿਛੇ ਸੱਥਰ, ਛੁੱਟੀ ’ਤੇ ਆਏ ਫੌਜੀ ਸਣੇ ਦੋ ਨੌਜਵਾਨਾਂ ਦੀ ਮੌਤ

ਦਸੂਹਾ (ਝਾਵਰ) : ਨਵੇਂ ਵਰ੍ਹੇ ਦੀ ਆਮਦ ’ਤੇ ਜਿੱਥੇ ਹਰ ਕੋਈ ਖੁਸ਼ੀਆਂ ਮਨਾ ਰਿਹਾ ਸੀ, ਉਥੇ ਹੀ ਥਾਣਾ ਦਸੂਹਾ ਦੇ ਪਿੰਡ ਪੰਡੋਰੀ ਅਰਾਈਆਂ ਦੇ ਛੁੱਟੀ ’ਤੇ ਆਏ ਫੌਜੀ ਸਣੇ 2 ਨੌਜਵਾਨਾਂ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਮੋਟਰਸਾਈਕਲ ’ਤੇ ਦਸੂਹਾ ਸ਼ਹਿਰ ਨੂੰ ਸਮਾਨ ਲੈਣ ਲਈ ਗਏ ਸਨ ਜਦੋਂ ਉਹ ਵਾਪਿਸ ਆ ਰਹੇ ਸਨ ਤਾਂ ਇਕ ਤੇਜ਼ ਰਫ਼ਤਾਰ ਸਵਿੱਫਟ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ ਅਤੇ ਕੁੱਝ ਸਮੇਂ ਬਾਅਦ ਦੋਵਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ਬੰਬ ਧਮਾਕੇ ’ਚ ਵੱਡਾ ਖ਼ੁਲਾਸਾ, ਸੁਖਬੀਰ ਬਾਦਲ ਦੀ ਰੈਲੀ ’ਚ ਵੀ ਨਜ਼ਰ ਆਇਆ ਸੀ ਮੁਲਜ਼ਮ ਗਗਨਦੀਪ

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਫੌਜ ਦੇ ਪਰਮਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪੰਡੋਰੀ ਅਰਾਈਆਂ, ਸਿਮਰਨਜੀਤ ਸਿੰਘ ਵਾਸੀ ਪੰਡੋਰੀ ਅਰਾਈਆਂ ਵੱਜੋਂ ਹੋਈ ਹੈ। ਫੌਜੀ ਪਰਮਪ੍ਰੀਤ ਸਿੰਘ ਕੁੱਝ ਦਿਨ ਪਹਿਲਾਂ ਹੀ ਛੁੱਟੀ ’ਤੇ ਘਰ ਕੇ ਆਇਆ ਸੀ ਅਤੇ ਉਸ ਦਾ ਵਿਆਹ ਵੀ ਮਹਿਜ਼ 9 ਮਹੀਨੇ ਪਹਿਲਾਂ ਹੀ ਹੋਇਆ ਸੀ। ਇਸ ਸੰਬੰਧੀ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਰ ਦੇ ਚਾਲਕ ਮੇਸਤਾਨ ਸਿੰਘ ਵਾਸੀ ਮੈਹਦੀਪੁਰ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੀ ਪਿੰਡ ਦੇ 2 ਨੌਜਵਾਨਾਂ ਦੀ ਮੌਤ ਹੋ ਜਾਣ ਕਾਰਨ ਪਿੰਡ ਵਿਚ ਮਾਤਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Year Ender : ਇਨ੍ਹਾਂ ਪਰਿਵਾਰਾਂ ਨੂੰ ਖੂਨ ਦੇ ਹੰਝੂ ਰੁਆ ਗਿਆ 2021, ਵਾਪਰੇ ਹਾਦਸਿਆਂ ਨੇ ਵਿਛਾ ਦਿੱਤੇ ਸੱਥਰ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News