ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਸਬੰਧੀ ਗੁ.ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ
Monday, Mar 14, 2022 - 10:33 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 554 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਮਤਿ ਕੀਰਤਨ ਕੀਤਾ, ਉਥੇ ਹੀ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰਬਾਣੀ ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਨਾਨਕਸ਼ਾਹੀ ਵਰ੍ਹੇ 554 ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਉਨ੍ਹਾਂ ਕਿਹਾ ਕਿ ਸਿੱਖ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਗੁਰੂ ਸਾਹਿਬਾਨ ਵਲੋਂ ਬਖ਼ਸ਼ਿਸ਼ ਸਿੱਖਿਆਵਾਂ ’ਤੇ ਪਹਿਰਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸਾਰੇ ਦਿਹਾਡ਼ੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਉਣੇ ਚਾਹੀਦੇ ਹਨ ਅਤੇ ਸਿੱਖ ਰਹਿਤ ਮਰਯਾਦਾ ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣਾ ਵੀ ਸਿੱਖ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਇਤਿਹਾਸਕ ਰਵਾਇਤਾਂ ਤੇ ਪ੍ਰੰਪਰਾਵਾਂ ਬਹੁਤ ਮਹਾਨ ਹਨ, ਜਿਸ ਤੋਂ ਅਗਵਾਈ ਲੈ ਕੇ ਅਸੀਂ ਜੀਵਨ ਜਾਂਚ ਨਿਰਧਾਰਤ ਕਰੀਏ। ਉਨ੍ਹਾਂ ਸੰਗਤਾਂ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕਰਦਿਆਂ ਜਥੇਬੰਦਕ ਤੌਰ ’ਤੇ ਇਕਜੁਟ ਹੋਣ ਦੀ ਅਪੀਲ ਕੀਤੀ।
ਪੜ੍ਹੋ ਇਹ ਵੀ ਖ਼ਬਰ - ਸ਼ਹੀਦੀ ਪੁਰਬ ’ਤੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਨੂੰ ਖੁੱਲ੍ਹਾ ਚੈਲੇਂਜ ਕਰਨ ਵਾਲੇ ਹੌਲਦਾਰ ਸੰਦੀਪ ’ਤੇ ਪੁਲਸ ਨੇ ਕੱਸਿਆ ਸ਼ਿਕੰਜਾ, ਜਾਣੋ ਕੀ ਹੈ ਮਾਮਲਾ